03-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-07-2026

ਨੀਰਜ ਕਾਂਸਲ ਦੀ ਜ਼ਮਾਨਤ ਅਰਜ਼ੀ ’ਤੇ ਐੱਮ. ਆਰ. ਆਈ. ਤੇ ਮੈਡੀਕਲ ਬੋਰਡ ਦੀ ਰਿਪੋਰਟ ਦੇ ਆਧਾਰ ’ਤੇ ਹੋਵੇਗਾ ਫ਼ੈਸਲਾ

ਅਜੀਤ ਡੈਸਕ 21-07-2026
ਐੱਸ. ਏ. ਐੱਸ. ਨਗਰ, 20 ਜੁਲਾਈ (ਕਪਿਲ ਵਧਵਾ)-ਰੋਇਲ ਸਿਟੀ ਮਨੀ ਲਾਂਡਰਿੰਗ ਮਾਮਲੇ ਵਿਚ ਨਿਆਂਇਕ ਹਿਰਾਸਤ ਅਧੀਨ ਚੱਲ ਰਹੇ ਰੋਇਲ ਸਿਟੀ ਦੇ ਡਾਇਰੈਕਟਰ ਨੀਰਜ ਕਾਂਸਲ ਦੀ ਅੰਤਰਿਮ ਜ਼ਮਾਨਤ ਅਰਜ਼ੀ ‘ਤੇ ਸੁਣਵਾਈ ਇਕ ਵਾਰ ਫਿਰ ਟਲ ਗਈ। ਹੁਣ ਇਸ ਮਾਮਲੇ ਦੀ ਅਗਲੀ ਸੁਣਵਾਈ 21 ਜੁਲਾਈ ਨੂੰ ਹੋਵੇਗੀ ਅਤੇ ਅਦਾਲਤ ਐੱਮ. ਆਰ. ਆਈ. ਤੇ ਮੈਡੀਕਲ ਬੋਰਡ ਦੀ ਰਿਪੋਰਟ ਦੇ ਆਧਾਰ ‘ਤੇ ਜ਼ਮਾਨਤ ਅਰਜ਼ੀ ‘ਤੇ ਫ਼ੈਸਲਾ ਸੁਣਾਏਗੀ। ਅੱਜ ਕੇਂਦਰੀ ਜੇਲ੍ਹ ਪਟਿਆਲਾ ਦੇ ਵਾਰਡਨ ਨੇ ਅਦਾਲਤ ਵਿਚ ਪੇਸ਼ ਹੋ ਕੇ ਨੀਰਜ ਕਾਂਸਲ ਦੀ ਐੱਮ. ਆਰ. ਆਈ. ਰਿਪੋਰਟ ਤੇ ਮੈਡੀਕਲ ਬੋਰਡ ਦੀ ਰਿਪੋਰਟ ਸੀਲਬੰਦ ਲਿਫ਼ਾਫੇ ‘ਚ ਅਤੇ ਐੱਮ. ਆਰ. ਆਈ. ਦੀ ਡਿਸਕ ਅਦਾਲਤ ਦੇ ਰਿਕਾਰਡ ‘ਤੇ ਪੇਸ਼ ਕੀਤੀ, ਜਿਸ ਤੋਂ ਬਾਅਦ ਅਦਾਲਤ ਨੇ ਕੇਂਦਰੀ ਜੇਲ੍ਹ ਪਟਿਆਲਾ ਦੇ ਅਧਿਕਾਰੀਆਂ ਨੂੰ ਨੀਰਜ ਕਾਂਸਲ ਨੂੰ ਜੇਲ੍ਹ ਦੇ ਮੈਨੂਅਲ ਅਨੁਸਾਰ ਲੋੜੀਂਦਾ ਇਲਾਜ ਮੁਹੱਈਆ ਕਰਵਾਉਣ ਦੇ ਨਿਰਦੇਸ਼ ਜਾਰੀ ਕਰਦਿਆਂ ਮਾਮਲੇ ਦੀ ਸੁਣਵਾਈ ਮੰਗਲਵਾਰ ‘ਤੇ ਪਾ ਦਿੱਤੀ। ਅਦਾਲਤ ਨੇ ਇਹ ਵੀ ਕਿਹਾ ਕਿ ਸੀਲਬੰਦ ਲਿਫ਼ਾਫ਼ੇ ਵਿਚ ਆਈ ਮੈਡੀਕਲ ਬੋਰਡ ਦੀ ਰਿਪੋਰਟ ਦੀ ਕਾਪੀ ਦੋਵਾਂ ਧਿਰਾਂ ਨੂੰ ਅਗਲੀ ਤਰੀਕ ‘ਤੇ ਉਪਲੱਬਧ ਕਰਵਾਈ ਜਾਵੇਗੀ। ਜ਼ਿਕਰਯੋਗ ਹੈ ਕਿ ਈ. ਡੀ. ਨੇ ਗਮਾਡਾ ਦੇ ਕਰੋੜਾਂ ਰੁ. ਦੇ ਬਕਾਏ ਅਤੇ ਧੋਖਾਧੜੀ ਨਾਲ ਸੰਬੰਧਿਤ ਪੰਜਾਬ ਪੁਲਿਸ ਦੀ ਐਫ਼. ਆਈ. ਆਰ. ਦੇ ਆਧਾਰ ‘ਤੇ 29 ਮਈ ਨੂੰ ਪ੍ਰਵੀਨ ਕਾਂਸਲ ਅਤੇ ਨੀਰਜ ਕਾਂਸਲ ਨੂੰ ਮਨੀ ਲਾਂਡਰਿੰਗ ਰੋਕਥਾਮ ਕਾਨੂੰਨ ਤਹਿਤ ਗ੍ਰਿਫ਼ਤਾਰ ਕੀਤਾ ਸੀ। ਨੀਰਜ ਕਾਂਸਲ ਨੇ ਖ਼ਰਾਬ ਸਿਹਤ ਦਾ ਹਵਾਲਾ ਦਿੰਦਿਆਂ ਅੰਤਰਿਮ ਜ਼ਮਾਨਤ ਦੀ ਮੰਗ ਕੀਤੀ ਸੀ। ਇਸੇ ਤਰ੍ਹਾਂ ਈ. ਡੀ. ਵਲੋਂ ਗ੍ਰਿਫ਼ਤਾਰ ਕੀਤੇ ਗਏ ਰੋਇਲ ਸਿਟੀ ਦੇ ਦੂਜੇ ਡਾਇਰੈਕਟਰ ਪ੍ਰਵੀਨ ਕਾਂਸਲ ਦੀ ਜ਼ਮਾਨਤ ਅਰਜ਼ੀ ‘ਤੇ ਵੀ ਅੱਜ 21 ਜੁਲਾਈ ਨੂੰ ਅਦਾਲਤ ਵਿਚ ਸੁਣਵਾਈ ਹੋਵੇਗੀ।
ਪਿਛਲੀ ਖ਼ਬਰ ਮਾਨ ਸਰਕਾਰ ਵਲੋਂ ਔਰਤਾਂ ਦੀ ਮੁਫ਼ਤ ਬੱਸ ਯਾਤਰਾ ’ਤੇ 298 ਕਰੋੜ ਰੁਪਏ ਖ਼ਰਚ-ਡਾ. ਬਲਜੀਤ ਕੌਰ ਅਗਲੀ ਖ਼ਬਰ ਜਾਣ-ਪਛਾਣ ਵਾਲੇ ਦਾ ਭੇਸ ਧਾਰ ਕੇ 4.50 ਲੱਖ ਰੁਪਏ ਦੀ ਸਾਈਬਰ ਠੱਗੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।