03-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-07-2026

ਚਿੱਕੜ ਤੇ ਪਾਣੀ ਨਾਲ ਭਰੀ ਮੁਬਾਰਕਪੁਰ-ਰਾਮਗੜ੍ਹ ਸੜਕ ਨੇ ਲੋਕਾਂ ਦੀ ਵਧਾਈ ਮੁਸੀਬਤ

ਅਜੀਤ ਡੈਸਕ 23-07-2026
ਡੇਰਾਬੱਸੀ,22 ਜੁਲਾਈ (ਗੁਰਮੀਤ ਸਿੰਘ)-ਮੁਬਾਰਿਕਪੁਰ-ਰਾਮਗੜ੍ਹ ਸੜਕ ਦੀ ਉਸਾਰੀ ਦੌਰਾਨ ਹੋਈ ਬਾਰਿਸ਼ ਨੇ ਲੋਕਾਂ ਦੀਆਂ ਮੁਸ਼ਕਿਲਾਂ ਹੋਰ ਵਧਾ ਦਿੱਤੀਆਂ ਹਨ। ਸੜਕ ‘ਤੇ ਚਿੱਕੜ, ਗਾਰ ਅਤੇ ਪਾਣੀ ਭਰਨ ਕਾਰਨ ਰੋਜ਼ਾਨਾ ਆਉਣ-ਜਾਣ ਵਾਲੇ ਲੋਕਾਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਖ਼ਾਸ ਕਰਕੇ ਸੜਕ ‘ਤੇ ਸੁੰਡਰਾਂ ਚੌਕ ਨੇੜੇ ਬਣੇ ਡੂੰਘੇ ਟੋਏ ਹਾਦਸਿਆਂ ਨੂੰ ਸੱਦਾ ਦੇ ਰਹੇ ਹਨ। ਸੜਕ ਦੀ ਖਸਤਾ ਹਾਲਤ ਕਾਰਨ ਬੀਤੇ ਦਿਨੀਂ ਵੀ ਇਕ ਈ-ਰਿਕਸ਼ਾ ਟੋਏ ‘ਚ ਸੰਤੁਲਨ ਗੁਆ ਬੈਠਾ ਅਤੇ ਪਲਟ ਗਿਆ। ਹਾਲਾਂਕਿ ਇਸ ਘਟਨਾ ‘ਚ ਕੋਈ ਜਾਨੀ-ਮਾਨੀ ਨੁਕਸਾਨ ਨਹੀਂ ਹੋਇਆ, ਪਰ ਸਥਾਨਕ ਲੋਕਾਂ ਦਾ ਕਹਿਣਾ ਹੈ ਕਿ ਇਸ ਤਰ੍ਹਾਂ ਦੇ ਹਾਦਸੇ ਹੁਣ ਆਮ ਗੱਲ ਬਣ ਗਏ ਹਨ। ਦੋ ਪਹੀਆ ਵਾਹਨ ਚਾਲਕਾਂ, ਪੈਦਲ ਚੱਲਣ ਵਾਲੇ ਰਾਹਗੀਰਾਂ ਅਤੇ ਸਕੂਲੀ ਬੱਚਿਆਂ ਨੂੰ ਸਭ ਤੋਂ ਵੱਧ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਦੱਸਿਆ ਕਿ ਬਰਸਾਤੀ ਪਾਣੀ ਦੀ ਨਿਕਾਸੀ ਲਈ ਢੁਕਵੇਂ ਪ੍ਰਬੰਧ ਨਾ ਹੋਣ ਕਾਰਨ ਸੜਕ ‘ਤੇ ਪਾਣੀ ਲੰਬੇ ਸਮੇਂ ਤੱਕ ਖੜ੍ਹਾ ਰਹਿੰਦਾ ਹੈ, ਜਿਸ ਨਾਲ ਸੜਕ ਦੀ ਹਾਲਤ ਹੋਰ ਖ਼ਰਾਬ ਹੋ ਰਹੀ ਹੈ। ਪੰਜਾਬ ਨੂੰ ਹਰਿਆਣਾ ਨਾਲ ਜੋੜਨ ਵਾਲੀ ਇਸ ਮਹੱਤਵਪੂਰਨ ਸੜਕ ‘ਤੇ ਦਿਨ-ਰਾਤ ਭਾਰੀ ਆਵਾਜਾਈ ਰਹਿੰਦੀ ਹੈ। ਸੜਕ ਖ਼ਰਾਬ ਹੋਣ ਕਾਰਨ ਵਾਹਨ ਹੌਲੀ ਗਤੀ ਨਾਲ ਲੰਘਦੇ ਹਨ, ਜਿਸ ਕਾਰਨ ਅਕਸਰ ਜਾਮ ਦੀ ਸਥਿਤੀ ਬਣ ਜਾਂਦੀ ਹੈ। ਲੋਕਾਂ ਨੇ ਦੋਸ਼ ਲਗਾਇਆ ਕਿ ਕਰੋੜਾਂ ਰੁ. ਦੀ ਲਾਗਤ ਨਾਲ ਚੱਲ ਰਹੇ ਪ੍ਰਾਜੈਕਟ ‘ਚ ਕੰਮ ਦੀ ਗੁਣਵੱਤਾ ਸੰਤੋਸ਼ਜਨਕ ਨਹੀਂ ਹੈ। ਠੇਕੇਦਾਰ ਵਲੋਂ ਲਾਪ੍ਰਵਾਹੀ ਵਰਤੀ ਜਾ ਰਹੀ ਹੈ ਅਤੇ ਸੰਬੰਧਿਤ ਵਿਭਾਗ ਦੀ ਨਿਗਰਾਨੀ ਵੀ ਨਜ਼ਰ ਨਹੀਂ ਆ ਰਹੀ। ਉਨ੍ਹਾਂ ਮੰਗ ਕੀਤੀ ਕਿ ਸੜਕ ਦੀ ਉਸਾਰੀ ਦਾ ਕੰਮ ਜਲਦੀ ਪੂਰੀ ਕਰਕੇ ਡ੍ਰੇਰੇਨਜ਼ ਪ੍ਰਬੰਧ ਸੁਚਾਰੂ ਕੀਤੇ ਜਾਣ ਅਤੇ ਕੰਮ ਦੀ ਗੁਣਵੱਤਾ ਦੀ ਉੱਚ ਪੱਧਰੀ ਜਾਂਚ ਕਰਵਾਈ ਜਾਵੇ ਤਾਂ ਜੋ ਲੋਕਾਂ ਨੂੰ ਆਵਾਜਾਈ ਪੱਖੋਂ ਰਾਹਤ ਮਿਲ ਸਕੇ ਅਤੇ ਸਰਕਾਰੀ ਪੈਸੇ ਦੀ ਬਰਬਾਦੀ ਰੋਕੀ ਜਾ ਸਕੇ।
ਪਿਛਲੀ ਖ਼ਬਰ ਨਾਬਾਲਗ ਨਾਲ ਜਬਰ-ਜਨਾਹ ਦੇ ਦੋਸ਼ੀ ਨੂੰ 50 ਹਜ਼ਾਰ ਜੁਰਮਾਨੇ ਸਮੇਤ 20 ਸਾਲ ਦੀ ਸਖ਼ਤ ਕੈਦ ਅਗਲੀ ਖ਼ਬਰ ਮੁਰੰਮਤ ਮਗਰੋਂ ਖੁੱਲ੍ਹਿਆ ਰੇਲਵੇ ਫਾਟਕ ਡੇਰਾਬੱਸੀ ਦੇ ਵਸਨੀਕਾਂ ਲਈ ਬਣਿਆ ਮੁਸੀਬਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।