03-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-07-2026

ਜਸਵੀਰ ਸਿੰਘ ਬੰਟੀ ਚੰਡੀਗੜ੍ਹ ਟੈਂਟ ਡੀਲਰਜ਼ ਸੁਸਾਇਟੀ ਦੇ ਪ੍ਰਧਾਨ ਚੁਣੇ

ਅਜੀਤ ਡੈਸਕ 23-07-2026
ਚੰਡੀਗੜ੍ਹ, 22 ਜੁਲਾਈ (ਸੰਦੀਪ ਕੁਮਾਰ ਮਾਹਨਾ)–ਚੰਡੀਗੜ੍ਹ ਦੇ ਸਾਬਕਾ ਸੀਨੀਅਰ ਡਿਪਟੀ ਮੇਅਰ ਅਤੇ ਮੌਜੂਦਾ ਨਗਰ ਨਿਗਮ ਕੌਂਸਲਰ ਜਸਬੀਰ ਸਿੰਘ ਬੰਟੀ ਨੂੰ ਚੰਡੀਗੜ੍ਹ ਟੈਂਟ ਡੀਲਰਜ਼ ਸੁਸਾਇਟੀ ਦਾ ਪ੍ਰਧਾਨ ਚੁਣਿਆ ਗਿਆ ਹੈ। ਸੁਸਾਇਟੀ ਦੀ ਹੋਈ ਮੀਟਿੰਗ ਦੌਰਾਨ ਉਨ੍ਹਾਂ ਦੀ ਚੋਣ ਸਰਬਸੰਮਤੀ ਨਾਲ ਕੀਤੀ ਗਈ, ਜਿਸ ਦਾ ਮੈਂਬਰਾਂ ਨੇ ਤਾਲੀਆਂ ਦੀ ਗੜਗੜਾਹਟ ਨਾਲ ਸਵਾਗਤ ਕੀਤਾ। ਇਸ ਮੌਕੇ ਨਵ-ਨਿਯੁਕਤ ਪ੍ਰਧਾਨ ਜਸਬੀਰ ਸਿੰਘ ਬੰਟੀ ਨੇ ਸੁਸਾਇਟੀ ਦੇ ਮੈਂਬਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ’ਤੇ ਜਤਾਏ ਭਰੋਸੇ ’ਤੇ ਉਹ ਪੂਰੀ ਤਰ੍ਹਾਂ ਖਰਾ ਉਤਰਨ ਦੀ ਕੋਸ਼ਿਸ਼ ਕਰਨਗੇ। ਉਨ੍ਹਾਂ ਕਿਹਾ ਕਿ ਟੈਂਟ ਕਾਰੋਬਾਰ ਨਾਲ ਜੁੜੇ ਵਪਾਰੀਆਂ ਨੂੰ ਆ ਰਹੀਆਂ ਸਮੱਸਿਆਵਾਂ ਦੇ ਹੱਲ ਲਈ ਸੁਸਾਇਟੀ ਵੱਲੋਂ ਪ੍ਰਸ਼ਾਸਨ ਅਤੇ ਸਬੰਧਤ ਵਿਭਾਗਾਂ ਨਾਲ ਲਗਾਤਾਰ ਤਾਲਮੇਲ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਟੈਂਟ ਉਦਯੋਗ ਨਾਲ ਜੁੜੇ ਛੋਟੇ ਅਤੇ ਵੱਡੇ ਕਾਰੋਬਾਰੀਆਂ ਦੇ ਹਿੱਤਾਂ ਦੀ ਰਾਖੀ ਕਰਨਾ ਉਨ੍ਹਾਂ ਦੀ ਪਹਿਲ ਹੋਵੇਗੀ। ਇਸ ਦੇ ਨਾਲ ਹੀ ਕਾਰੋਬਾਰ ਨੂੰ ਪ੍ਰਭਾਵਿਤ ਕਰਨ ਵਾਲੇ ਮੁੱਦਿਆਂ ਦਾ ਹੱਲ ਕਰਵਾਉਣ ਅਤੇ ਸੁਸਾਇਟੀ ਨੂੰ ਹੋਰ ਮਜ਼ਬੂਤ ਬਣਾਉਣ ਲਈ ਸਾਰੇ ਮੈਂਬਰਾਂ ਨੂੰ ਨਾਲ ਲੈ ਕੇ ਕੰਮ ਕੀਤਾ ਜਾਵੇਗਾ। ਸੁਸਾਇਟੀ ਦੇ ਮੈਂਬਰਾਂ ਨੇ ਆਸ ਪ੍ਰਗਟਾਈ ਕਿ ਜਸਬੀਰ ਸਿੰਘ ਬੰਟੀ ਦੇ ਤਜਰਬੇ ਅਤੇ ਪ੍ਰਸ਼ਾਸਨਿਕ ਸਮਝ ਦਾ ਲਾਭ ਟੈਂਟ ਕਾਰੋਬਾਰ ਨਾਲ ਜੁੜੇ ਲੋਕਾਂ ਨੂੰ ਮਿਲੇਗਾ ਅਤੇ ਸੁਸਾਇਟੀ ਹੋਰ ਮਜ਼ਬੂਤੀ ਨਾਲ ਆਪਣੇ ਉਦੇਸ਼ਾਂ ਨੂੰ ਅੱਗੇ ਵਧਾਏਗੀ। ਇਸ ਮੌਕੇ ਸੁਸਾਇਟੀ ਦੇ ਅਹੁਦੇਦਾਰਾਂ ਅਤੇ ਮੈਂਬਰਾਂ ਨੇ ਜਸਬੀਰ ਸਿੰਘ ਬੰਟੀ ਨੂੰ ਫੁੱਲਾਂ ਦੇ ਗੁਲਦਸਤੇ ਭੇਟ ਕਰਕੇ ਅਤੇ ਸਨਮਾਨਿਤ ਕਰਕੇ ਉਨ੍ਹਾਂ ਨੂੰ ਨਵੀਂ ਜ਼ਿੰਮੇਵਾਰੀ ਲਈ ਵਧਾਈ ਦਿੱਤੀ।
ਪਿਛਲੀ ਖ਼ਬਰ ਬੀ. ਕੇ. ਯੂ. ਰਾਜੇਵਾਲ ਦੇ ਵਫ਼ਦ ਵਲੋਂ ਪਿੰਡ ਪਡਿਆਲਾ ਦੀ ਜ਼ਮੀਨ ਨੂੰ ਖੇਤੀ ਜ਼ੋਨ ’ਚ ਪਾਉਣ ਦੀ ਤਜਵੀਜ਼ ਰੱਦ ਕਰਨ ਦੀ ਮੰਗ ਅਗਲੀ ਖ਼ਬਰ ‘ਮਾਈ ਭਾਰਤ’ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਹੋਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।