06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-07-2026

ਕੌਂਸਲਰ ਕਾਹਲੋਂ ਨੇ ਗਮਾਡਾ ਦੇ ਮੁੱਖ ਪ੍ਰਸ਼ਾਸਕ ਨੂੰ ਮੰਗ ਪੱਤਰ ਦੇ ਕੇ ਮੋਟਰ ਮਾਰਕੀਟ ਦੀਆਂ ਦੁਕਾਨਾਂ ਦਾ ਕਬਜ਼ਾ ਦੇਣ ਦੀ ਕੀਤੀ ਮੰਗ

ਅਜੀਤ ਡੈਸਕ 24-07-2026
ਐੱਸ. ਏ. ਐੱਸ. ਨਗਰ, 23 ਜੁਲਾਈ (ਪ੍ਰੋ. ਅਵਤਾਰ ਸਿੰਘ)-ਸਥਾਨਕ ਕੌਂਸਲਰ ਪਰਮਜੀਤ ਸਿੰਘ ਕਾਹਲੋਂ ਨੇ ਗਮਾਡਾ ਦੇ ਮੁੱਖ ਪ੍ਰਸ਼ਾਸਕ ਨੂੰ ਪੱਤਰ ਦੇ ਕੇ ਮੰਗ ਕੀਤੀ ਹੈ ਕਿ ਮੁਹਾਲੀ ਦੇ ਫੇਜ਼-7 ਤੇ ਫੇਜ਼-6 ‘ਚ ਚਲਦੀ ਮੋਟਰ ਮਾਰਕੀਟ ਨੂੰ ਤਬਦੀਲ ਕਰਨ ਲਈ ਦੁਕਾਨਦਾਰਾਂ ਅਤੇ ਮੋਟਰ ਮਕੈਨਿਕਾਂ ਨੂੰ ਸ਼ਹਿਰ ਦੇ ਬਾਹਰਵਾਰ ਬਣਾਈ ਗਈ ਮੋਟਰ ਮਾਰਕੀਟ ਵਿਚਲੀਆਂ ਦੁਕਾਨਾਂ ਦਾ ਕਬਜ਼ਾ ਦਿੱਤਾ ਜਾਵੇ ਤਾਂ ਜੋ ਇਨ੍ਹਾਂ ਮੋਟਰ ਮਾਰਕੀਟਾਂ ਕਾਰਨ ਰਿਹਾਇਸ਼ੀ ਖੇਤਰ ਦੇ ਵਸਨੀਕਾਂ ਨੂੰ ਪੇਸ਼ ਆ ਰਹੀਆਂ ਮੁਸ਼ਕਿਲਾਂ ਤੋਂ ਨਿਜ਼ਾਤ ਮਿਲ ਸਕੇ। ਪੱਤਰ ‘ਚ ਕੌਂਸਲਰ ਕਾਹਲੋਂ ਨੇ ਲਿਖਿਆ ਹੈ ਕਿ ਫੇਜ਼-7 ਅਤੇ 6 ਵਿਖੇ ਚਲਦੀ ਮੋਟਰ ਮਾਰਕੀਟ ਦੇ ਰਿਹਾਇਸ਼ੀ ਏਰੀਏ ‘ਚ ਹੋਣ ਕਾਰਨ ਸਥਾਨਕ ਵਸਨੀਕਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਇਸ ਮਾਰਕੀਟ ਕਾਰਨ ਜਿਥੇ ਟ੍ਰੈਫ਼ਿਕ ਜਾਮ ਦੀ ਸਮੱਸਿਆ ਪੈਦਾ ਹੈ, ਉਥੇ ਹੀ ਇਸ ਕਾਰਨ ਸਫ਼ਾਈ ਵਿਵਸਥਾ ਵੀ ਬੁਰੀ ਤਰ੍ਹਾਂ ਪ੍ਰਭਾਵਿਤ ਹੁੰਦੀ ਹੈ। ਇਸ ਦੇ ਨਾਲ-ਨਾਲ ਮਾਰਕੀਟ ‘ਚ ਪੈਦਾ ਹੁੰਦਾ ਵਾਹਨਾਂ ਦਾ ਪ੍ਰਦੂਸ਼ਣ ਪੂਰੇ ਖੇਤਰ ਨੂੰ ਪ੍ਰਭਾਵਿਤ ਕਰਦਾ ਹੈ। ਉਨ੍ਹਾਂ ਕਿਹਾ ਕਿ ਇਸ ਮਾਰਕੀਟ ਨੂੰ ਤਬਦੀਲ ਕਰਨ ਲਈ ਬਹੁਤ ਦੇਰ ਤੋਂ ਕਾਰਵਾਈ ਚੱਲ ਰਹੀ ਹੈ, ਪ੍ਰੰਤੂ ਕਿਸੇ ਨਾ ਕਿਸੇ ਕਾਰਨ ਇਸ ਪ੍ਰਕਿਰਿਆ ‘ਚ ਦੇਰੀ ਹੋ ਰਹੀ ਹੈ। ਉਨ੍ਹਾਂ ਮੰਗ ਕੀਤੀ ਕਿ ਮੋਟਰ ਮਾਰਕੀਟ ਨੂੰ ਤੁਰੰਤ ਤਬਦੀਲ ਕੀਤਾ ਜਾਵੇ ਤਾਂ ਜੋ ਲੋਕਾਂ ਨੂੰ ਮੁਸ਼ਕਿਲ ਤੋਂ ਨਿਜ਼ਾਤ ਦਿਵਾਈ ਜਾ ਸਕੇ।
ਪਿਛਲੀ ਖ਼ਬਰ ਸਿਵਲ ਸਰਜਨ ਵਲੋਂ ਮਾਪਿਆਂ ਨੂੰ ਧੀਆਂ ਦੀ ਤੰਦਰੁਸਤੀ ਲਈ ਐੱਚ. ਪੀ. ਵੀ. ਟੀਕਾਕਰਨ ਕਰਵਾਉਣ ਦੀ ਅਪੀਲ ਅਗਲੀ ਖ਼ਬਰ ਕੇਂਦਰੀ ਪੰਜਾਬੀ ਲੇਖਕ ਸਭਾ ਵਲੋਂ 25 ਦੇ ਜਲੰਧਰ ਧਰਨੇ ’ਚ ਸ਼ਮੂਲੀਅਤ ਦੀ ਅਪੀਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।