02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-07-2026

ਪੇਪਰ ਲੀਕ ਦੀ ਜ਼ਿੰਮੇਵਾਰੀ ਆਪਣੇ ਸਿਰ ਲੈਂਦਿਆਂ ਹਰਜੋਤ ਬੈਂਸ ਤੇ ਡਾ. ਬਲਬੀਰ ਸਿੰਘ ਅਸਤੀਫ਼ਾ ਦੇਣ : ਅਕਾਲੀ ਦਲ (ਬ)

ਅਜੀਤ ਡੈਸਕ 26-07-2026
ਪੰਜਾਬ ਵਿਚ ਚਾਰ ਸਾਲਾਂ ਦੌਰਾਨ ਛੇ ਪੇਪਰ ਲੀਕ ਹੋਏ, ਜਿਸ ਨਾਲ ਪੰਜ ਲੱਖ ਵਿਦਿਆਰਥੀ ਪ੍ਰਭਾਵਿਤ ਹੋਏ : ਅਰਸ਼ਦੀਪ ਸਿੰਘ ਕਲੇਰ
ਚੰਡੀਗੜ੍ਹ, 25 ਜੁਲਾਈ (ਪ੍ਰੋ. ਅਵਤਾਰ ਸਿੰਘ) - ਸ਼੍ਰੋਮਣੀ ਅਕਾਲੀ ਦਲ(ਬ) ਨੇ ਅੱਜ ਸਿੱਖਿਆ ਮੰਤਰੀ ਹਰਜੋਤ ਬੈਂਸ ਤੇ ਮੈਡੀਕਲ ਸਿੱਖਿਆ ਤੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੇ ਅਸਤੀਫ਼ੇ ਦੀ ਮੰਗ ਕਰਦਿਆਂ ਕਿਹਾ ਕਿ ਦੋਵੇਂ ਮੰਤਰੀਆਂ ਨੂੰ ਉਨ੍ਹਾਂ ਦੇ ਅਧੀਨ ਵਿਭਾਗਾਂ ਵਿਚ ਪੇਪਰ ਲੀਕ ਦੀ ਉਸੇ ਤਰੀਕੇ ਜਵਾਬਦੇਹੀ ਚੁੱਕਣੀ ਚਾਹੀਦੀ ਹੈ ਜਿਵੇਂ ਕੇਂਦਰੀ ਸਿੱਖਿਆ ਮੰਤਰੀ ਧਰਮੇਂਦਰ ਪ੍ਰਧਾਨ ਨੇ ‘ਨੀਟ’ ਪੇਪਰ ਲੀਕ ਵਿਚ ਅਸਤੀਫ਼ਾ ਦਿੱਤਾ ਹੈ। ਪਾਰਟੀ ਦੇ ਬੁਲਾਰੇ ਅਰਸ਼ਦੀਪ ਸਿੰਘ ਕਲੇਰ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੂੰ ਧੋਖੇ ਦੀ ਰਾਜਨੀਤੀ ਨਹੀਂ ਕਰਨੀ ਚਾਹੀਦੀ। ਉਨ੍ਹਾਂ ਕਿਹਾ ਕਿ ਇਕੋ ਮੁੱਦੇ ’ਤੇ ਦੋ ਪੈਮਾਨੇ ਨਹੀਂ ਹੋ ਸਕਦੇ। ਉਨ੍ਹਾਂ ਕਿਹਾ ਕਿ ਇਕ ਪਾਸੇ ਤਾਂ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਕੇਂਦਰੀ ਸਿੱਖਿਆ ਮੰਤਰੀ ਧਰਮੇਂਦਰ ਪ੍ਰਧਾਨ ਦਾ ਅਸਤੀਫ਼ਾ ਮੰਗ ਰਹੇ ਸਨ, ਪਰ ਉਹ ਪੰਜਾਬ ਵਿਚ ਪੇਪਰ ਲੀਕ ਦੇ ਮਾਮਲੇ ਵਿਚ ਚੁੱਪ ਬੈਠੇ ਹਨ ਤੇ ਉਨ੍ਹਾਂ ਨੇ ਹਾਲੇ ਤੱਕ ਸਿੱਖਿਆ ਮੰਤਰੀ ਹਰਜੋਤ ਬੈਂਸ ਤੇ ਮੈਡੀਕਲ ਸਿੱਖਿਆ ਤੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਤੋਂ ਵਜ਼ਾਰਤ ਤੋਂ ਅਸਤੀਫ਼ੇ ਨਹੀਂ ਲਏ। ਅਰਸ਼ਦੀਪ ਸਿੰਘ ਨੇ ਕਿਹਾ ਕਿ ਪੰਜਾਬ ਵਿਚ ਪਿਛਲੇ ਚਾਰ ਸਾਲਾਂ ਵਿਚ ਛੇ ਪੇਪਰ ਲੀਕ ਹੋਏ ਹਨ ਜਿਸ ਕਾਰਨ ਪੰਜ ਲੱਖ ਵਿਦਿਆਰਥੀ ਪ੍ਰਭਾਵਿਤ ਹੋਏ ਹਨ। ਵੇਰਵੇ ਸਾਂਝੇ ਕਰਦਿਆਂ ਉਨ੍ਹਾਂ ਕਿਹਾ ਕਿ ਪਾਰਟੀ ਆਉਂਦੇ ਦਿਨਾਂ ਵਿਚ ਇਹ ਮਾਮਲਾ ਲੋਕਾਂ ਤੱਕ ਲੈ ਕੇ ਜਾਵੇਗੀ ਅਤੇ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਵਾਰ-ਵਾਰ ਪੇਪਰ ਲੀਕ ਕਰਨ ਕਾਰਨ ਇਕ ਪੀੜੀ ਦਾ ਭਵਿੱਖ ਖ਼ਤਰੇ ਵਿਚ ਪਾਉਣ ਨੂੰ ਬੇਨਕਾਬ ਕਰੇਗੀ।
ਪਿਛਲੀ ਖ਼ਬਰ ਆਮ ਆਦਮੀ ਪਾਰਟੀ ਚੰਡੀਗੜ੍ਹ ਵਲੋਂ ਵਿਦਿਆਰਥੀਆਂ ਦੇ ਹੱਕ ਵਿਚ ਮੋਮਬੱਤੀ ਮਾਰਚ ਅਗਲੀ ਖ਼ਬਰ ਪੀ. ਜੀ. ਆਈ. ਦੇ ਪ੍ਰੋ. ਸੋਨੂੰ ਗੋਇਲ ਨੂੰ ‘ਸਪੈਸ਼ਲ ਰਿਕੋਗਨੀਸ਼ਨ ਐਵਾਰਡ’ ਨਾਲ ਕੀਤਾ ਸਨਮਾਨਿਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।