02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-07-2026

ਪੰਜਾਬ ਯੂਨੀਵਰਸਿਟੀ ਦੀ ਪ੍ਰੋਫੈਸਰ ਨੂੰ ‘ਬੀਬੀ ਜਗੀਰ ਕੌਰ ਸੰਧੂ ਸਰਵੋਤਮ ਮਹਿਲਾ ਪੁਰਸਕਾਰ’ ਨਾਲ ਕੀਤਾ ਸਨਮਾਨਿਤ

ਅਜੀਤ ਡੈਸਕ 26-07-2026
ਚੰਡੀਗੜ੍ਹ, 25 ਜੁਲਾਈ (ਮਾਰਕੰਡਾ)- ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀ ਪੰਜਾਬੀ ਵਿਭਾਗ ਦੀ ਐਸੋਸੀਏਟ ਪ੍ਰੋਫੈਸਰ ਤੇ ਚੇਅਰਪਰਸਨ ਡਾ. ਪਰਮਜੀਤ ਕੌਰ ਸਿੱਧੂ ਨੂੰ ਹਰਿਆਣਾ ਸਾਹਿਤ ਤੇ ਸੰਸਕ੍ਰਿਤੀ ਅਕਾਦਮੀ ਵਲੋਂ ਦਿੱਤੇ ਜਾਣ ਵਾਲੇ ਵੱਕਾਰੀ ਐਵਾਰਡ ‘ਬੀਬੀ ਜਗੀਰ ਕੌਰ ਸੰਧੂ ਸਰਵੋਤਮ ਮਹਿਲਾ ਪੁਰਸਕਾਰ (2021)’ ਨਾਲ ਸਨਮਾਨਿਤ ਕੀਤਾ ਗਿਆ। ਇਹ ਸਨਮਾਨ ਉਨ੍ਹਾਂ ਨੂੰ ਪੰਜਾਬੀ ਸਾਹਿਤ ਅਤੇ ਸਾਹਿਤ ਆਲੋਚਨਾ ਦੇ ਖੇਤਰ ਵਿਚ ਪਾਏ ਵਿਲੱਖਣ ਅਤੇ ਮਹੱਤਵਪੂਰਨ ਯੋਗਦਾਨ ਲਈ ਰੋਹਤਕ ਵਿਖੇ ਕਰਵਾਏ ਰਾਜ ਪੱਧਰੀ ਸਮਾਰੋਹ ਦੌਰਾਨ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਵਲੋਂ ਦਿੱਤਾ ਗਿਆ।ਡਾ. ਸਿੱਧੂ ਨੇ ਪੰਜਾਬੀ ਸਾਹਿਤ ਆਲੋਚਨਾ ਦੇ ਖੇਤਰ ਵਿਚ ਆਪਣੀ ਖੋਜ ਤੇ ਲਿਖਤ ਰਾਹੀਂ ਵਿਸ਼ੇਸ਼ ਯੋਗਦਾਨ ਪਾਇਆ ਹੈ। ਇਸ ਤੋਂ ਪਹਿਲਾਂ ਉਨ੍ਹਾਂ ਦੀ ਨਾਵਲ ਆਲੋਚਨਾ ਸੰਬੰਧੀ ਪੁਸਤਕ ‘ਪੰਜਾਬੀ ਨਾਵਲ ਸਿਧਾਂਤ ਤੇ ਸਮੀਖਿਆ’ ਨੂੰ ਹਰਿਆਣਾ ਪੰਜਾਬੀ ਸਾਹਿਤ ਅਕਾਦਮੀ, ਹਰਿਆਣਾ ਸਰਕਾਰ ਨੇ ਸਾਲ 2013 ਦੇ ਸਰਵੋਤਮ ਆਲੋਚਨਾ ਗ੍ਰੰਥ ਪੁਰਸਕਾਰ ਨਾਲ ਸਨਮਾਨਿਤ ਕੀਤਾ ਜਾ ਚੁੱਕਾ ਹੈ। ਦਲਿਤ ਸਾਹਿਤਕ ਆਲੋਚਨਾ ਦੇ ਖੇਤਰ ’ਚ ਉਨ੍ਹਾਂ ਦੇ ਮਹੱਤਵਪੂਰਨ ਯੋਗਦਾਨ ਲਈ ਉਨ੍ਹਾਂ ਨੂੰ ਭਾਰਤੀ ਦਲਿਤ ਸਾਹਿਤ ਅਕਾਦਮੀ ਵਲੋਂ ਸਾਲ 2019 ਦਾ ‘ਡਾ. ਅੰਬੇਡਕਰ ਸਾਹਿਤ ਸ਼੍ਰੀ ਰਾਸ਼ਟਰੀ ਸਨਮਾਨ’ ਵੀ ਪ੍ਰਦਾਨ ਕੀਤਾ ਗਿਆ। ਇਕ ਪ੍ਰਸਿੱਧ ਅਧਿਆਪਕਾ ਅਤੇ ਖੋਜਕਾਰ ਵਜੋਂ ਡਾ. ਸਿੱਧੂ ਹੁਣ ਤੱਕ ਪੰਜ ਪੁਸਤਕਾਂ ਦੀ ਰਚਨਾ ਕਰ ਚੁੱਕੇ ਹਨ। ਰਾਸ਼ਟਰੀ ਤੇ ਅੰਤਰਰਾਸ਼ਟਰੀ ਪੱਧਰ ਦੀਆਂ ਪ੍ਰਸਿੱਧ ਖੋਜ-ਪੱਤਰੀਕਾਵਾਂ ਵਿਚ 75 ਤੋਂ ਵੱਧ ਖੋਜ-ਪੱਤਰ ਪ੍ਰਕਾਸ਼ਿਤ ਹੋ ਚੁੱਕਿਆ ਹਨ। ਇਸ ਤੋਂ ਇਲਾਵਾ ਉਨ੍ਹਾਂ ਨੇ ਦੋ ਪੁਸਤਕਾਂ ਦਾ ਪੰਜਾਬੀ ਵਿਚ ਅਨੁਵਾਦ ਅਤੇ ਦੋ ਪੁਸਤਕਾਂ ਦਾ ਸੰਪਾਦਨ ਵੀ ਕੀਤਾ ਹੈ। ਡਾ. ਸਿੱਧੂ ਨੇ ਪੰਜਾਬ ਯੂਨੀਵਰਸਿਟੀ ਅਤੇ ਇਸ ਤੋਂ ਪਹਿਲਾਂ ਕੁਰੂਕਸ਼ੇਤਰ ਯੂਨੀਵਰਸਿਟੀ ਦੀ ਨੁਮਾਇੰਦਗੀ ਕਰਦਿਆਂ ਦੇਸ਼ ਅਤੇ ਵਿਦੇਸ਼ ਵਿਚ ਕਰਵਾਏ ਅਨੇਕਾਂ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੰਜਾਬੀ ਸਾਹਿਤ ਸੰਮੇਲਨਾਂ ਵਿਚ ਹਿੱਸਾ ਲਿਆ ਤੇ ਪੰਜਾਬੀ ਭਾਸ਼ਾ, ਸਾਹਿਤ ਅਤੇ ਸਾਹਿਤਕ ਆਲੋਚਨਾ ਦੇ ਪ੍ਰਚਾਰ-ਪ੍ਰਸਾਰ ਵਿਚ ਸਰਗਰਮ ਭੂਮਿਕਾ ਨਿਭਾਈ।
ਪਿਛਲੀ ਖ਼ਬਰ ਲਾਇਨਜ਼ ਕਲੱਬ ਚੰਡੀਗੜ੍ਹ ਗ੍ਰੇਟਰ ਨੇ ਸਰਕਾਰੀ ਮਾਡਲ ਹਾਈ ਸਕੂਲ ਕਰਸਨ ਵਿਖੇ ਫਲਦਾਰ ਤੇ ਛਾਂਦਾਰ ਬੂਟੇ ਲਾਏ ਅਗਲੀ ਖ਼ਬਰ ਹੈਰੋਇਨ ਸਮੇਤ ਨੌਜਵਾਨ ਕਾਬੂ, ਮਾਮਲਾ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।