06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-07-2026

ਚੰਡੀਗੜ੍ਹ ਦੀਆਂ ਸੜਕਾਂ ਤੇ ਫ਼ੁੱਟਪਾਥਾਂ ’ਤੇ ਕੀਤੇ ਨਾਜਾਇਜ਼ ਕਬਜ਼ਿਆਂ ਖ਼ਿਲਾਫ਼ ਨਿਗਮ ਦਾ ਐਕਸ਼ਨ, 40 ਗ਼ੈਰ-ਕਾਨੂੰਨੀ ਰੇਹੜੀਆਂ ਜ਼ਬਤ

ਅਜੀਤ ਡੈਸਕ 27-07-2026
ਚੰਡੀਗੜ੍ਹ, 26 ਜੁਲਾਈ (ਸੰਦੀਪ ਕੁਮਾਰ ਮਾਹਨਾ)– ਨਿਰਧਾਰਤ ਵੈਂਡਿੰਗ ਜ਼ੋਨਾਂ ਤੋਂ ਬਾਹਰ ਕਾਰੋਬਾਰ ਕਰਨ ਵਾਲਿਆਂ ਅਤੇ ਸੜਕਾਂ ਤੇ ਫੁੱਟਪਾਥਾਂ ’ਤੇ ਨਜਾਇਜ਼ ਕਬਜ਼ੇ ਕਰਨ ਵਾਲਿਆਂ ਖ਼ਿਲਾਫ਼ ਆਪਣੀ ਮੁਹਿੰਮ ਨੂੰ ਹੋਰ ਤੇਜ਼ ਕਰਦਿਆਂ ਚੰਡੀਗੜ੍ਹ ਨਗਰ ਨਿਗਮ ਨੇ ਐਤਵਾਰ ਸਵੇਰੇ ਸ਼ਹਿਰ ਦੇ ਵੱਖ-ਵੱਖ ਸੈਕਟਰਾਂ ਵਿਚ ਵਿਸ਼ੇਸ਼ ਮੁਹਿੰਮ ਚਲਾਈ। ਇਸ ਦੌਰਾਨ 40 ਗੈਰ-ਕਾਨੂੰਨੀ ਰੇਹੜੀਆਂ ਜ਼ਬਤ ਕੀਤੀਆਂ ਗਈਆਂ, ਜਦਕਿ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਰੇਹੜੀ ਚਾਲਕਾਂ ਦੇ ਚਲਾਨ ਵੀ ਕੱਟੇ ਗਏ। ਨਗਰ ਨਿਗਮ ਦੇ ਤਹਿਬਾਜ਼ਾਰੀ ਵਿੰਗ ਵਲੋਂ ਸਵੇਰੇ 9 ਵਜੇ ਤੋਂ ਸੈਕਟਰ-41, ਸੈਕਟਰ-56, ਸੈਕਟਰ-26 ਦੀ ਆਊਟਰ ਮੰਡੀ ਅਤੇ ਸੈਕਟਰ-19 ਵਿਚ ਇਹ ਵਿਸ਼ੇਸ਼ ਮੁਹਿੰਮ ਚਲਾਈ ਗਈ। ਇਸ ਦੌਰਾਨ ਸੜਕਾਂ ਅਤੇ ਫੁੱਟਪਾਥਾਂ ’ਤੇ ਕੀਤੇ ਗਏ ਅਣ-ਅਧਿਕਾਰਤ ਕਬਜ਼ਿਆਂ ਨੂੰ ਹਟਾਇਆ ਗਿਆ ਤਾਂ ਜੋ ਪੈਦਲ ਰਾਹਗੀਰਾਂ ਦੀ ਆਵਾਜਾਈ ਸੁਚਾਰੂ ਬਣਾਈ ਜਾ ਸਕੇ, ਟ੍ਰੈਫ਼ਿਕ ਜਾਮ ਦੀ ਸਮੱਸਿਆ ਨੂੰ ਘਟਾਇਆ ਜਾ ਸਕੇ ਅਤੇ ਜਨਤਕ ਥਾਵਾਂ ’ਤੇ ਵਿਵਸਥਾ ਕਾਇਮ ਰੱਖੀ ਜਾ ਸਕੇ। ਮੁਹਿੰਮ ਦੌਰਾਨ ਗੈਰ-ਕਾਨੂੰਨੀ ਢੰਗ ਨਾਲ ਖੜ੍ਹੀਆਂ 40 ਰੇਹੜੀਆਂ ਨੂੰ ਜ਼ਬਤ ਕਰ ਲਿਆ ਗਿਆ। ਇਸ ਦੇ ਨਾਲ ਹੀ ਨਗਰ ਨਿਗਮ ਦੇ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਰੇਹੜੀ ਚਾਲਕਾਂ ਦੇ ਚਲਾਨ ਵੀ ਕੱਟੇ ਗਏ। ਨਿਗਮ ਅਧਿਕਾਰੀਆਂ ਨੇ ਕਿਹਾ ਕਿ ਸ਼ਹਿਰ ’ਚ ਨਜਾਇਜ਼ ਕਬਜ਼ਿਆਂ ਨੂੰ ਕਿਸੇ ਵੀ ਸੂਰਤ ਵਿਚ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਅਜਿਹੀਆਂ ਮੁਹਿੰਮਾਂ ਅੱਗੇ ਵੀ ਲਗਾਤਾਰ ਜਾਰੀ ਰਹਿਣਗੀਆਂ। ਨਗਰ ਨਿਗਮ ਨੇ ਰੇਹੜੀ-ਫੜ੍ਹੀ ਵਾਲਿਆਂ ਨੂੰ ਅਪੀਲ ਕੀਤੀ ਹੈ ਕਿ ਉਹ ਸਿਰਫ਼ ਮਨਜ਼ੂਰਸ਼ੁਦਾ ਵੈਂਡਿੰਗ ਜ਼ੋਨਾਂ ਵਿਚ ਹੀ ਆਪਣਾ ਕਾਰੋਬਾਰ ਕਰਨ। ਨਿਰਧਾਰਤ ਥਾਵਾਂ ਤੋਂ ਬਾਹਰ ਰੇਹੜੀਆਂ ਲਗਾਉਣ ਜਾਂ ਜਨਤਕ ਥਾਵਾਂ ’ਤੇ ਕਬਜ਼ੇ ਕਰਨ ਵਾਲਿਆਂ ਖ਼ਿਲਾਫ਼ ਭਵਿੱਖ ਵਿਚ ਵੀ ਨਿਯਮਾਂ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਪਿਛਲੀ ਖ਼ਬਰ ਚੰਡੀਗੜ੍ਹ ’ਚ ਵੱਖ-ਵੱਖ ਖੇਤਰਾਂ ਦੀਆਂ 21 ਸ਼ਖ਼ਸੀਅਤਾਂ ਨੂੰ ‘ਵਿਰਸੇ ਦੇ ਵਾਰਿਸ’ ਐਵਾਰਡ ਨਾਲ ਕੀਤਾ ਸਨਮਾਨਿਤ ਅਗਲੀ ਖ਼ਬਰ ਸਮੁੰਦਰੀ ਕਿਨਾਰਿਆਂ ਨੇੜੇ ਭੂਰੇ ਪੈਲਿਕਨਾਂ ਦੀ ਵਧੀ ਆਮਦ ਨੇ ਪੰਛੀ ਪ੍ਰੇਮੀਆਂ ਦੀ ਦਿਲਚਸਪੀ ਵਧਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।