04-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-07-2026

ਗੌਰਮਿੰਟ, ਐਮ. ਸੀ. ਕਰਮਚਾਰੀ ਤੇ ਵਰਕਰ, ਯੂ. ਟੀ. ਚੰਡੀਗੜ੍ਹ ਦੀ ਤਾਲਮੇਲ ਕਮੇਟੀ ਦੇ ਪ੍ਰਤੀਨਿਧੀਆਂ ਨਾਲ ਹੋਈ ਮੀਟਿੰਗ

ਅਜੀਤ ਡੈਸਕ 27-07-2026
ਚੰਡੀਗੜ੍ਹ, 26 ਜੁਲਾਈ (ਅਜੀਤ ਬਿਊਰੋ)- ਗੌਰਮਿੰਟ ਅਤੇ ਐੱਮ. ਸੀ. ਕਰਮਚਾਰੀਆਂ ਨਾਲ ਹੋਈ ਮੀਟਿੰਗ ਵਿਚ ਮੁੱਖ ਇੰਜੀਨੀਅਰ ਨੇ ਸਪੱਸ਼ਟ ਹਦਾਇਤਾਂ ਦਿੱਤੀਆਂ ਕਿ ਪਬਲਿਕ ਹੈਲਥ ਵਿੰਗ ਤੋਂ ਬਰਖਾਸਤ ਕੀਤੇ ਗਏ ਟਾਇਲਟ ਲੇਡੀ ਵਰਕਰਾਂ ਨੂੰ ਤੁਰੰਤ ਬਹਾਲ ਕੀਤਾ ਜਾਵੇ। ਇਹ ਪ੍ਰਗਟਾਵਾ ਯੂਨੀਅਨ ਦੇ ਆਗੂਆਂ ਵਲੋਂ ਕੀਤਾ ਗਿਆ। ਆਗੂਆਂ ਨੇ ਕਿਹਾ ਕਿ ਬਕਾਇਆ ਤਨਖਾਹਾਂ ਦੇ ਸੰਬੰਧ ਵਿਚ ਮੁੱਖ ਇੰਜੀਨੀਅਰ ਨੇ ਹਦਾਇਤ ਕੀਤੀ ਕਿ ਸਾਰੀਆਂ ਬਕਾਇਆ ਤਨਖਾਹਾਂ ਇੱਕ ਹਫ਼ਤੇ ਦੇ ਅੰਦਰ ਅਦਾ ਕੀਤੀਆਂ ਜਾਣ। ਉਨ੍ਹਾਂ ਇਹ ਵੀ ਹਦਾਇਤ ਕੀਤੀ ਕਿ ਸੋਧੇ ਹੋਏ ਡੀਸੀ ਦਰਾਂ ਦੇ ਬਕਾਏ ਅਤੇ 2% ਵਾਧੂ ਵਾਧੇ ਦਾ ਭੁਗਤਾਨ 15 ਦਿਨਾਂ ਦੇ ਅੰਦਰ ਕੀਤਾ ਜਾਵੇ। ਤਾਲਮੇਲ ਕਮੇਟੀ ਦੇ ਪ੍ਰਧਾਨ ਸਤਿੰਦਰ ਸਿੰਘ ਅਤੇ ਜਨਰਲ ਸਕੱਤਰ ਰਾਕੇਸ਼ ਕੁਮਾਰ ਤੋਂ ਇਲਾਵਾ, ਮੀਟਿੰਗ ਵਿੱਚ ਕਿਸ਼ੋਰੀ ਲਾਲ, ਧਰਮਵੀਰ, ਕ੍ਰਿਪਾਨ, ਚਰਨਜੀਤ ਸਿੰਘ, ਹਰਦੀਪ ਸਿੰਘ, ਰਾਜੂ ਬਾਲਮੀਕੀ, ਵੀਰ ਸਿੰਘ, ਮੱਖਣ ਸਿੰਘ, ਰਘਬੀਰ ਸਿੰਘ, ਬਲਵਿੰਦਰ ਸਿੰਘ, ਕੁਲਦੀਪ ਸਿੰਘ, ਆਸ਼ੂ ਲਾਹੌਰ ਅਤੇ ਮਨਦੀਪ ਸਿੰਘ ਸ਼ਾਮਲ ਹੋਏ।
ਪਿਛਲੀ ਖ਼ਬਰ ਅੱਜ ਹੋਵੇਗਾ ਕੂੜਾ ਪ੍ਰਬੰਧਨ ਦੇ 600 ਕਰੋੜ ਦੇ ਪ੍ਰਾਜੈਕਟ ਦਾ ਫ਼ੈਸਲਾ ਮੇਅਰ ਦੀ ਪ੍ਰਧਾਨਗੀ ਵਿਚ ਹੋਵੇਗੀ ਵਿੱਤ ਤੇ ਠੇਕਾ ਕ... ਅਗਲੀ ਖ਼ਬਰ ਨੌਜਵਾਨ ਪੀੜ੍ਹੀ ਨੂੰ ਸੰਤ ਕਬੀਰ ਦੀਆਂ ਸਿੱਖਿਆਵਾਂ ਨਾਲ ਜੋੜਨ ਲਈ ਰਾਜ ਪੱਧਰ ’ਤੇ ਸੰਤ ਕਬੀਰ ਜੈਅੰਤੀ ਮਨਾਈ ਗਈ-ਰਾਜਪਾਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।