07-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-07-2026

ਸ੍ਰੀ ਗੁਰੂ ਰਵਿਦਾਸ ਦਾ 650ਵਾਂ ਪ੍ਰਕਾਸ਼ ਪੁਰਬ ਸਾਲ 2027 ’ਚ ਸੂਬਾ ਪੱਧਰ ’ਤੇ ਧੂਮ-ਧਾਮ ਨਾਲ ਮਨਾਇਆ ਜਾਵੇਗਾ-ਨਾਇਬ ਸਿੰਘ ਸੈਣੀ

ਅਜੀਤ ਡੈਸਕ 29-07-2026

ਚੰਡੀਗੜ੍ਹ, 28 ਜੁਲਾਈ (ਰਾਮ ਸਿੰਘ ਬਰਾੜ)- ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਸਾਲ 2027 ਵਿਚ ਸ੍ਰੀ ਗੁਰੂ ਰਵਿਦਾਸ ਜੀ ਦਾ 650ਵਾਂ ਪ੍ਰਕਾਸ਼ ਪੁਰਬ ਪੂਰੇ ਰਾਜ ਵਿਚ ਪ੍ਰਭਾਵਸ਼ਾਲੀ ਅਤੇ ਸ਼ਾਨਦਾਰ ਢੰਗ ਨਾਲ ਮਨਾਇਆ ਜਾਵੇਗਾ। ਇਸ ਦੇ ਆਯੋਜਨ ਦੀਆਂ ਤਿਆਰੀਆਂ ਲਈ ਰਾਜ ਸਰਕਾਰ ਇਕ ਉੱਚ ਪੱਧਰੀ ਕਮੇਟੀ ਦਾ ਗਠਨ ਕਰੇਗੀ, ਜੋ ਪ੍ਰੋਗਰਾਮਾਂ ਦੀ ਰੂਪ-ਰੇਖਾ ਤਿਆਰ ਕਰਕੇ ਉਨ੍ਹਾਂ ਦੇ ਸਫਲ ਆਯੋਜਨ ਨੂੰ ਯਕੀਨੀ ਬਣਾਏਗੀ। ਮੁੱਖ ਮੰਤਰੀ ਨੇ ਮੰਗਲਵਾਰ ਨੂੰ ਚੰਡੀਗੜ੍ਹ ਵਿਚ ਮੰਤਰੀ ਮੰਡਲ ਦੀ ਮੀਟਿੰਗ ਤੋਂ ਬਾਅਦ ਆਯੋਜਿਤ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਇਹ ਜਾਣਕਾਰੀ ਦਿੱਤੀ। ਉਨ੍ਹਾਂ ਨੇ ਦੱਸਿਆ ਕਿ ਆਗਾਮੀ 29 ਜੁਲਾਈ ਨੂੰ ਹਰਿਆਣਾ ਦਾ ਇਕ ਵਫ਼ਦ ਵਾਰਾਣਸੀ ਵਿੱਚ ਆਯੋਜਿਤ ਵਿਸ਼ੇਸ਼ ਧਾਰਮਿਕ ਅਤੇ ਅਧਿਆਤਮਿਕ ਪ੍ਰੋਗਰਾਮਾਂ ਅਤੇ ਪੂਜਾ-ਅਰਚਨਾ ਵਿੱਚ ਹਿੱਸਾ ਲਵੇਗਾ। ਉਨ੍ਹਾਂ ਨੇ ਕਿਹਾ ਕਿ ਇਸ ਇਤਿਹਾਸਕ ਮੌਕੇ ‘ਤੇ ਭਾਰਤੀ ਜਨਤਾ ਪਾਰਟੀ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ, ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਤੇ ਭਾਰਤੀ ਜਨਤਾ ਪਾਰਟੀ ਅਨੁਸੂਚਿਤ ਜਾਤੀ ਮੋਰਚਾ ਦੇ ਰਾਸ਼ਟਰੀ ਪ੍ਰਧਾਨ ਲਾਲ ਸਿੰਘ ਆਰੀਆ ਸਮੇਤ ਪਾਰਟੀ ਦੇ ਕਈ ਸੀਨੀਅਰ ਆਗੂਆਂ ਦੀ ਮੌਜੂਦਗੀ ਵਿਚ ਸ੍ਰੀ ਗੁਰੂ ਰਵਿਦਾਸ ਜੀ ਦੀ ਜਨਮ ਸਥਲੀ ਦੀ ਪਵਿੱਤਰ ਮਿੱਟੀ ਨਾਲ ਸਜਿਆ ਕਲਸ਼ ਹਰਿਆਣਾ ਦੇ ਵਫ਼ਦ ਨੂੰ ਪ੍ਰਤੀਨਿੱਧੀ ਮੰਡਲ ਤੌਰ ‘ਤੇ ਸੌਂਪਿਆ ਜਾਵੇਗਾ। ਮੁੱਖ ਮੰਤਰੀ ਨੇ ਦੱਸਿਆ ਕਿ ਇਸ ਤੋਂ ਬਾਅਦ ਵਫ਼ਦ 30 ਜੁਲਾਈ ਦੀ ਸ਼ਾਮ ਨੂੰ ਪਵਿੱਤਰ ਕਲਸ਼ ਲੈ ਕੇ ਗੁਰੂਗ੍ਰਾਮ ਦੇ ਸਿਰਹੌਲ ਬਾਰਡਰ ਪਹੁੰਚੇਗਾ, ਜਿੱਥੇ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂਆਂ ਵਲੋਂ ਇਸ ਦਾ ਭਰਵਾਂ ਸਵਾਗਤ ਕੀਤਾ ਜਾਵੇਗਾ। ਉਨ੍ਹਾਂ ਨੇ ਕਿਹਾ ਕਿ 4 ਅਗਸਤ ਨੂੰ ਇਸ ਪਵਿੱਤਰ ਕਲਸ਼ ਦੀ ਮਿੱਟੀ ਭਾਰਤੀ ਜਨਤਾ ਪਾਰਟੀ ਹਰਿਆਣਾ ਦੇ ਸਾਰੇ 27 ਸੰਗਠਨਾਤਮਕ ਜ਼ਿਲ੍ਹਿਆਂ ਦੇ ਜ਼ਿਲ੍ਹਾ ਪ੍ਰਧਾਨਾਂ ਤੇ ਸਮਾਜਿਕ ਪ੍ਰਤੀਨਿਧੀਆਂ ਨੂੰ ਵੰਡ ਦੇ ਰੂਪ ਵਿਚ ਪ੍ਰਦਾਨ ਕੀਤੀ ਜਾਵੇਗੀ। ਇਸ ਮੌਕੇ ਕੈਬਨਿਟ ਮੰਤਰੀ ਕ੍ਰਿਸ਼ਨ ਬੇਦੀ, ਸੂਚਨਾ, ਜਨ ਸੰਪਰਕ, ਭਾਸ਼ਾ ਅਤੇ ਸੱਭਿਆਚਾਰ ਵਿਭਾਗ ਦੇ ਵਧੀਕ ਡਾਇਰੈਕਟਰ ਮਨੀਸ਼ ਲੋਹਾਨ, ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਰਾਜੀਵ ਜੇਤਲੀ, ਮੀਡੀਆ ਸਕੱਤਰ ਪ੍ਰਵੀਨ ਆਤਰੇ ਮੌਜੂਦ ਸਨ।

ਪਿਛਲੀ ਖ਼ਬਰ ਪੀ. ਐੱਨ. ਬੀ. ਮੈਟਲਾਈਫ ਵਲੋਂ ‘360 ਹੈਲਥ ਸੇਵਿੰਗ ਪਲਾਨ’ ਲਾਂਚ ਅਗਲੀ ਖ਼ਬਰ ਚੰਡੀਗੜ੍ਹ ’ਚ ਪੁਰਾਤਨ ਸੱਭਿਆਚਾਰਕ ਵੰਨਗੀਆਂ ਦੇ ਸੁਮੇਲ ’ਚ ਤੀਜ ਦਾ ਤਿਉਹਾਰ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।