06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-07-2026

ਪੁਲਿਸ ਵਲੋਂ ਹਥਿਆਰਾਂ ਤੇ ਨਸ਼ਾ ਤਸਕਰੀ ਖ਼ਿਲਾਫ਼ ਕਾਰਵਾਈ, ਤਿੰਨ ਮੁਲਜ਼ਮ ਕਾਬੂ

ਅਜੀਤ ਡੈਸਕ 31-07-2026
ਚੰਡੀਗੜ੍ਹ, 30 ਜੁਲਾਈ (ਕਪਿਲ ਵਧਵਾ)-ਚੰਡੀਗੜ੍ਹ ਪੁਲਿਸ ਦੇ ਥਾਣਾ ਸਾਰੰਗਪੁਰ ਨੇ ਗੈਰ-ਕਾਨੂੰਨੀ ਹਥਿਆਰਾਂ ਅਤੇ ਨਸ਼ਾ ਤਸਕਰੀ ਖ਼ਿਲਾਫ਼ ਕਾਰਵਾਈ ਕਰਦਿਆਂ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਐੱਸ.ਐੱਚ.ਓ ਇੰਸਪੈਕਟਰ ਅਸ਼ੋਕ ਕੁਮਾਰ ਦੀ ਨਿਗਰਾਨੀ ਹੇਠ ਬਣਾਈਆਂ ਦੋ ਟੀਮਾਂ ਵਲੋਂ ਇਹ ਕਾਰਵਾਈ ਕੀਤੀ ਗਈ ਹੈ। ਪਹਿਲੀ ਟੀਮ ਨੇ ਧਨਾਸ ਦੇ ਰਹਿਣ ਵਾਲੇ ਵਿਸ਼ਾਲ (24) ਅਤੇ ਬਬਲੂ (26) ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ ਦੋ ਸਵਿੱਚਬਲੇਡ ਚਾਕੂ ਬਰਾਮਦ ਕੀਤੇ। ਇਸ ਸਬੰਧੀ ਥਾਣਾ ਸਾਰੰਗਪੁਰ ਵਿਚ ਅਸਲਾ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਦੂਜੀ ਟੀਮ ਨੇ ਗਸ਼ਤ ਦੌਰਾਨ ਅਭਿਸ਼ੇਕ ਉਰਫ਼ ਕਾਕਾ (25) ਵਾਸੀ ਧਨਾਸ ਨੂੰ 12.07 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ। ਉਸ ਖ਼ਿਲਾਫ਼ ਐੱਨ.ਡੀ.ਪੀ.ਐੱਸ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਪੁੱਛਗਿੱਛ ਦੌਰਾਨ ਮੁਲਜ਼ਮ ਨੇ ਖੁਲਾਸਾ ਕੀਤਾ ਕਿ ਉਹ ਲੁਧਿਆਣਾ ਇਲਾਕੇ ਤੋਂ ਸਸਤੇ ਭਾਅ ‘ਤੇ ਹੈਰੋਇਨ ਲਿਆ ਕੇ ਚੰਡੀਗੜ੍ਹ ਅਤੇ ਮੁਹਾਲੀ ਦੀਆਂ ਕਾਲੋਨੀਆਂ ਅਤੇ ਵਿਦਿਆਰਥੀਆਂ ਨੂੰ ਮਹਿੰਗੇ ਭਾਅ ‘ਤੇ ਵੇਚਦਾ ਸੀ। ਪੁਲਿਸ ਨੇ ਦੱਸਿਆ ਕਿ ਤਿੰਨਾਂ ਮੁਲਜ਼ਮਾਂ ਨੂੰ ਅਦਾਲਤ ਵਿਚ ਪੇਸ਼ ਕਰਨ ਉਪਰੰਤ ਨਿਆਂਇਕ ਹਿਰਾਸਤ ਵਿਚ ਭੇਜ ਦਿੱਤਾ ਗਿਆ ਹੈ ਅਤੇ ਮਾਮਲਿਆਂ ਦੀ ਅਗਲੇਰੀ ਜਾਂਚ ਜਾਰੀ ਹੈ।
ਪਿਛਲੀ ਖ਼ਬਰ ਪਾਵਰ ਫੈਕਟਰ ’ਚ ਸੁਧਾਰ ਕਰਨ ਨਾਲ ਘਟੇਗਾ ਬਿਜਲੀ ਬਿੱਲ- ਸੀ .ਪੀ. ਡੀ. ਐਲ ਅਗਲੀ ਖ਼ਬਰ ਸਫ਼ਾਈ ਸੇਵਕ ਯੂਨੀਅਨ ਦੇ ਪੰਜਾਬ ਬੰਦ ਦੇ ਸੱਦੇ ਨੂੰ ਕੁਰਾਲੀ ਵਿਖੇ ਮਿਲਿਆ ਭਰਵਾਂ ਹੁੰਗਾਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।