06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-07-2026

ਲੋਕ ਸਭਾ ‘ਚ ਪਬਲਿਕ ਐਗਜ਼ਾਮੀਨੇਸ਼ਨਜ਼ ਸੋਧ ਬਿੱਲ-2026 ਪਾਸ ਹੋਣਾ ਨੌਜਵਾਨਾਂ ਦੇ ਭਵਿੱਖ ਲਈ ਸ਼ੁਭ ਸੰਕੇਤ- ਬੀਬੀ ਰਾਮੂਵਾਲੀਆ

ਅਜੀਤ ਡੈਸਕ 31-07-2026
ਐੱਸ. ਏ. ਐੱਸ. ਨਗਰ, 30 ਜੁਲਾਈ (ਤਰਵਿੰਦਰ ਸਿੰਘ ਬੈਨੀਪਾਲ)- ਭਾਰਤੀ ਜਨਤਾ ਪਾਰਟੀ ਦੀ ਰਾਸ਼ਟਰੀ ਕਾਰਜਕਾਰੀ ਮੈਂਬਰ ਬੀਬੀ ਅਮਨਜੋਤ ਕੌਰ ਰਾਮੂਵਾਲੀਆ ਨੇ ਲੋਕ ਸਭਾ ਵਿਚ ਪਬਲਿਕ ਐਗਜ਼ਾਮੀਨੇਸ਼ਨਜ਼ (ਪ੍ਰੀਵੇਂਸ਼ਨ ਆਫ਼ ਅਨਫੇਅਰ ਮੀਨਜ਼) ਸੋਧ ਬਿੱਲ- 2026 ਦੇ ਪਾਸ ਹੋਣ ਦਾ ਸਵਾਗਤ ਕਰਦਿਆਂ ਇਸ ਨੂੰ ਦੇਸ਼ ਦੇ ਕਰੋੜਾਂ ਵਿਦਿਆਰਥੀਆਂ, ਪ੍ਰਤੀਯੋਗੀ ਪ੍ਰੀਖਿਆਵਾਂ ਦੀ ਤਿਆਰੀ ਕਰ ਰਹੇ ਨੌਜਵਾਨਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਲਈ ਇਤਿਹਾਸਕ ਅਤੇ ਭਰੋਸਾ ਵਧਾਉਣ ਵਾਲਾ ਫ਼ੈਸਲਾ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਹੁਣ ਸਰਕਾਰੀ ਭਰਤੀ ਪ੍ਰੀਖਿਆਵਾਂ ਵਿਚ ਕਿਸੇ ਵੀ ਤਰ੍ਹਾਂ ਦੀ ਗ਼ੈਰਕਾਨੂੰਨੀ ਦਖ਼ਲ ਅੰਦਾਜ਼ੀ, ਪੇਪਰ ਲੀਕ, ਸੰਗਠਿਤ ਨਕਲ, ਪ੍ਰੀਖਿਆਵਾਂ ਨਾਲ ਛੇੜਛਾੜ ਜਾਂ ਵਿਦਿਆਰਥੀਆਂ ਦੇ ਭਵਿੱਖ ਨਾਲ ਖਿਲਵਾੜ ਕਰਨ ਵਾਲੇ ਵਿਅਕਤੀਆਂ ਅਤੇ ਗਰੋਹਾਂ ਵਿਰੁੱਧ ਹੋਰ ਵੀ ਸਖ਼ਤ ਕਾਨੂੰਨੀ ਕਾਰਵਾਈ ਦਾ ਰਾਹ ਸਾਫ਼ ਹੋ ਗਿਆ ਹੈ। ਇਸ ਨਾਲ ਯੋਗ ਅਤੇ ਇਮਾਨਦਾਰ ਉਮੀਦਵਾਰਾਂ ਨੂੰ ਉਨ੍ਹਾਂ ਦੀ ਮਿਹਨਤ ਦਾ ਪੂਰਾ ਹੱਕ ਮਿਲੇਗਾ ਅਤੇ ਭ੍ਰਿਸ਼ਟ ਤੱਤਾਂ ਲਈ ਪ੍ਰੀਖਿਆ ਪ੍ਰਣਾਲੀ ਨਾਲ ਖੇਡਣਾ ਆਸਾਨ ਨਹੀਂ ਰਹੇਗਾ। ਬੀਬੀ ਰਾਮੂਵਾਲੀਆ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਕੇਂਦਰ ਸਰਕਾਰ ਨੇ ਹਮੇਸ਼ਾ ਨੌਜਵਾਨਾਂ ਦੇ ਹਿੱਤਾਂ ਨੂੰ ਸਰਵੋਤਮ ਰੱਖਿਆ ਹੈ। ਸਿੱਖਿਆ, ਹੁਨਰ ਵਿਕਾਸ, ਰੁਜ਼ਗਾਰ ਅਤੇ ਪ੍ਰਤੀਯੋਗੀ ਪ੍ਰੀਖਿਆਵਾਂ ਵਿਚ ਪਾਰਦਰਸ਼ਤਾ ਨੂੰ ਯਕੀਨੀ ਬਣਾਉਣ ਲਈ ਲਗਾਤਾਰ ਪ੍ਰਭਾਵਸ਼ਾਲੀ ਕਦਮ ਚੁੱਕੇ ਜਾ ਰਹੇ ਹਨ। ਇਹ ਸੋਧ ਬਿੱਲ ਵੀ ਉਸੇ ਦ੍ਰਿੜ੍ਹ ਇਰਾਦੇ ਦਾ ਪ੍ਰਤੀਕ ਹੈ ਕਿ ਦੇਸ਼ ਦੇ ਕਿਸੇ ਵੀ ਨੌਜਵਾਨ ਦੀ ਮਿਹਨਤ ਅਤੇ ਯੋਗਤਾ ਨਾਲ ਕੋਈ ਸਮਝੌਤਾ ਨਹੀਂ ਹੋਣ ਦਿੱਤਾ ਜਾਵੇਗਾ। ਉਨ੍ਹਾਂ ਲੋਕ ਸਭਾ ਵਿਚ ਇਸ ਮਹੱਤਵਪੂਰਨ ਬਿੱਲ ਦੇ ਪਾਸ ਹੋਣ ‘ਤੇ ਕੇਂਦਰ ਸਰਕਾਰ ਅਤੇ ਸੰਸਦ ਦੇ ਸਾਰੇ ਮੈਂਬਰਾਂ ਦਾ ਧੰਨਵਾਦ ਕਰਦਿਆਂ ਦੇਸ਼ ਦੇ ਸਮੂਹ ਵਿਦਿਆਰਥੀਆਂ ਨੂੰ ਵਧਾਈ ਵੀ ਦਿੱਤੀ।
ਪਿਛਲੀ ਖ਼ਬਰ ਹਰਿਆਣਾ ਕੈਬਨਿਟ ਫੈਸਲਾ : ਔਰਤਾਂ ਦੇ ਨਾਂਅ ’ਤੇ ਖਰੀਦੇ ਗਏ ਵਾਹਨਾਂ ‘ਤੇ 1% ਮੋਟਰ ਵਾਹਨ ਟੈਕਸ ਛੋਟ ਮਿਲੇਗੀ ਅਗਲੀ ਖ਼ਬਰ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਕ੍ਰਿਪਾ ਇੰਮੀਗ੍ਰੇਸ਼ਨ ਫਰਮ ਦਾ ਲਾਇਸੰਸ ਰੱਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।