02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-08-2026

ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਤੈਅ ਸਮੇਂ ਤੋਂ ਪਹਿਲਾਂ ਹੋਣਗੀਆਂ ਤੇ ਸਮੁੱਚੇ ਪੰਜਾਬੀਆਂ ਦੀ ਟੇਕ-ਭੁਪੇਸ਼ ਬਘੇਲ

ਅਜੀਤ ਡੈਸਕ 01-08-2026
ਖਰੜ, 31 ਜੁਲਾਈ (ਗੁਰਮੁੱਖ ਸਿੰਘ ਮਾਨ)- ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਫਰਵਰੀ 2027 ਵਿਚ ਹੋਣੀਆਂ ਸਨ, ਪਰ ਦਿੱਲੀ ਦੇ ਗਲਿਆਰਿਆਂ ਵਿਚ ਇਹ ਚਰਚਾ ਚੱਲ ਰਹੀ ਹੈ ਕਿ ਇਹ ਚੋਣਾਂ ਨਵੰਬਰ ਜਾਂ ਦਸੰਬਰ 2026 ਵਿਚ ਹੋ ਸਕਦੀਆਂ ਹਨ, ਜਿਸ ਕਾਰਨ ਸਾਡੇ ਕੋਲ ਚੋਣਾਂ ਦੀ ਤਿਆਰੀ ਲਈ ਕੇਵਲ ਤਿੰਨ ਮਹੀਨਿਆਂ ਦਾ ਸਮਾਂ ਬਚਿਆ ਹੈ, ਲਿਹਾਜ਼ਾ ਸਾਨੂੰ ਅੱਜ ਤੋਂ ਹੀ ਇਨ੍ਹਾਂ ਚੋਣਾਂ ਲਈ ਕਮਰਕੱਸੇ ਕਰ ਲੈਣੇ ਚਾਹੀਦੇ ਹਨ। ਇਹ ਪ੍ਰਗਟਾਵਾ ਕਾਂਗਰਸ ਵਲੋਂ ‘ਹਰ ਬੂਥ ਕਾਂਗਰਸ ਮਜ਼ਬੂਤ’ ਮਿਸ਼ਨ ਤਹਿਤ ਜ਼ਿਲ੍ਹਾ ਕਾਂਗਰਸ ਕਮੇਟੀ ਮੁਹਾਲੀ ਵਲੋਂ ਕਰਵਾਏ ਗਏ ਪ੍ਰੋਗਰਾਮ ਨੂੰ ਸੰਬੋਧਨ ਕਰਦਿਆਂ ਪੰਜਾਬ ਕਾਂਗਰਸ ਦੇ ਇੰਚਾਰਜ਼ ਭੁਪੇਸ਼ ਬਘੇਲ ਨੇ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਵਿਧਾਨ ਸਭਾ ਚੋਣਾਂ ਦੌਰਾਨ ਪੰਜ ਕੋਨਾ ਮੁਕਾਬਲਾ ਹੋਵੇਗਾ ਤੇ ਸਮੁੱਚਾ ਪੰਜਾਬ ਕਾਂਗਰਸ ਪਾਰਟੀ ਵੱਲ ਦੇਖ ਰਿਹਾ ਹੈ। ਉਨ੍ਹਾਂ ਕਿਹਾ ਕਿ ਜਦੋਂ ਉਹ ਪਿਛਲੇ ਮਹੀਨੇ ਪੰਜਾਬ ਦੇ ਦੌਰੇ ‘ਤੇ ਆਏ ਸਨ ਅਤੇ ਸਮੁੱਚੀ ਲੀਡਰਸ਼ਿਪ ਨਾਲ ਮੀਟਿੰਗਾਂ ਕੀਤੀਆਂ ਸਨ, ਉਦੋਂ ਵੀ ਉਨ੍ਹਾਂ ਵਲੋਂ ਕਿਹਾ ਗਿਆ ਸੀ ਕਿ ਚੋਣਾਂ ਨੇੜੇ ਹਨ ਅਤੇ ਅੱਜ ਵੀ ਉਹ ਸਮੁੱਚੇ ਆਗੂਆਂ ਤੇ ਵਰਕਰਾਂ ਨੂੰ ਅੱਜ ਤੋਂ ਹੀ ਚੋਣਾਂ ਦੀ ਤਿਆਰੀ ‘ਚ ਜੁੱਟਣ ਦਾ ਸੱਦਾ ਦਿੰਦੇ ਹਨ। ਉਨ੍ਹਾਂ ਕਿਹਾ ਕਿ ਇਸ ਮਿਸ਼ਨ ਨੂੰ ਫ਼ਤਿਹ ਕਰਨ ਲਈ ਅਸੀਂ ਹਰ ਪੋਲਿੰਗ ਬੂਥ ਨੂੰ ਮਜ਼ਬੂਤ ਕਰਨਾ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਮੁਹਾਲੀ ਵਿਚਲੀ ਤਿੰਨ ਵਿਧਾਨ ਸਭਾ ਸੀਟਾਂ ਜਿੱਤ ਕੇ ਰਾਹੁਲ ਗਾਂਧੀ ਦੀ ਝੋਲੀ ਵਿਚ ਪਾਈਆਂ ਜਾਣਗੀਆਂ। ਕਾਂਗਰਸ ਪਾਰਟੀ ਵਲੋਂ ਜੋ ਪੋਲਿੰਗ ਬੂਥ ‘ਤੇ ਬੀ. ਐਲ. ਏ. ਤਾਇਨਾਤ ਹਨ, ਉਹ ਹੀ ਪਾਰਟੀ ਲਈ ਲੜਾਈ ਲੜਦੇ ਹਨ ਅਤੇ ਜਦੋਂ ਕਾਂਗਰਸ ਜਿੱਤੇਗੀ ਤਾਂ ਇਹ ਜਿੱਤ ਤੁਹਾਡੀ ਹੋਵੇਗੀ। ਸਫ਼ਾ 5 ਦੀ ਬਾਕੀ
ਉਨ੍ਹਾਂ ਕਿਹਾ ਕਿ ਜਦੋਂ ਅਸੀਂ ਇਕੱਠੇ ਹੋ ਕੇ ਲੜਾਈ ਲੜੇਗਾ ਤਾਂ ਸਾਨੂੰ ਕੋਈ ਹਰਾ ਨਹੀਂ ਸਕੇਗਾ। ਇਸੇ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਭੁਪੇਸ਼ ਬਘੇਲ ਨੇ ਕਿਹਾ ਕਿ ਕਾਂਗਰਸ ਪਾਰਟੀ ਬਿਲਕੁੱਲ ਇਕਜੁੱਟ ਹੈ ਅਤੇ ਆਉਣ ਵਾਲੇ ਦਿਨਾਂ ਵਿਚ ਪਾਰਟੀ ਦੀ ਜਿੱਤ ਲਈ ਸਮੁੱਚੇ ਆਗੂ ਤੇ ਵਰਕਰ ਜ਼ਮੀਨੀ ਪੱਧਰ ‘ਤੇ ਵਿਚਰਦੇ ਹੋਏ ਸਖ਼ਤ ਮਿਹਨਤ ਕਰਨਗੇ। ਇਸੇ ਦੌਰਾਨ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ‘ਹਰ ਬੂਥ ਕਾਂਗਰਸ ਮਜ਼ਬੂਤ’ ਮਿਸ਼ਨ ਦੀ ਅੱਜ ਸ੍ਰੀ ਫ਼ਤਹਿਗੜ੍ਹ ਸਾਹਿਬ ਤੋਂ ਸ਼ੁਰੂਆਤ ਹੋਈ ਹੈ ਤੇ ਅਗਲੇ 8 ਦਿਨਾਂ ਦੌਰਾਨ ਪੰਜਾਬ ਦੇ 18 ਜ਼ਿਲ੍ਹਿਆਂ ਵਿਚ ਇਸੇ ਤਰ੍ਹਾਂ ਦੀਆਂ ਮੀਟਿੰਗਾਂ ਸੱਦੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਤੋਂ ਉਨ੍ਹਾਂ ਬਹੁਤ ਕੁਝ ਸਿੱਖਿਆ ਹੈ। ਉਨ੍ਹਾਂ ਕਿਹਾ ਕਿ ਉਹ ਕਿਸੇ ਰੇਸ ਵਿਚ ਨਹੀਂ ਹਨ ਅਤੇ ਜੇਕਰ ਸਾਡੀ ਪਾਰਟੀ ਦਾ ਸੰਗਠਨ ਮਜ਼ਬੂਤ ਹੋਵੇਗਾ ਤਾਂ ਸਾਨੂੰ ਕੋਈ ਹਰਾ ਨਹੀਂ ਸਕਦਾ। ਇਸ ਮੌਕੇ ਸ੍ਰੀ ਫ਼ਤਹਿਗੜ੍ਹ ਸਾਹਿਬ ਤੋਂ ਲੋਕ ਸਭਾ ਮੈਂਬਰ ਡਾ. ਅਮਰ ਸਿੰਘ, ਪੰਜਾਬ ਵਿਧਾਨ ਸਭਾ ਦੇ ਸਾਬਕਾ ਸਪੀਕਰ ਰਾਣਾ. ਕੇ. ਪੀ. ਸਿੰਘ, ਸਾਬਕਾ ਮੰਤਰੀ ਬਲਬੀਰ ਸਿੰਘ ਸਿੱਧੂ, ਸਾਬਕਾ ਮੰਤਰੀ ਬ੍ਰਹਮ ਮਹਿੰਦਰਾ, ਸਾਬਕਾ ਮੰਤਰੀ ਜਗਮੋਹਨ ਸਿੰਘ ਕੰਗ, ਸਾਬਕਾ ਮੰਤਰੀ ਰਾਜ ਕੁਮਾਰ ਵੇਰਕਾ, ਸਾਬਕਾ ਮੰਤਰੀ ਰਜ਼ੀਆ ਸੁਲਤਾਨਾ, ਸਾਬਕਾ ਵਿਧਾਇਕ ਕੁਲਬੀਰ ਸਿੰਘ ਜੀਰਾ, ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਕੈਪਟਨ ਸੰਦੀਪ ਸਿੰਘ ਸੰਧੂ, ਜ਼ਿਲ੍ਹਾ ਕਾਂਗਰਸ ਕਮੇਟੀ ਮੁਹਾਲੀ ਦੇ ਪ੍ਰਧਾਨ ਕਮਲ ਕਿਸ਼ੋਰ ਸ਼ਰਮਾ, ਹਲਕਾ ਖਰੜ ਦੇ ਇੰਚਾਰਜ਼ ਵਿਜੇ ਸ਼ਰਮਾ ਟਿੰਕੂ, ਪੰਜਾਬ ਕਾਂਗਰਸ ਮਹਿਲਾ ਵਿੰਗ ਦੀ ਕਾਰਜਕਾਰੀ ਪ੍ਰਧਾਨ ਬਲਜੀਤ ਕੌਰ, ਹਲਕਾ ਇੰਚਾਰਜ ਡੇਰਾਬੱਸੀ ਦੀਪਿੰਦਰ ਸਿੰਘ ਢਿੱਲੋਂ, ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੀ ਮੈਂਬਰ ਸਵਰਨਜੀਤ ਕੌਰ, ਪੰਜਾਬ ਇਨਫੋਟੈੱਕ ਦੇ ਸਾਬਕਾ ਚੇਅਰਮੈਨ ਯਾਦਵਿੰਦਰਾ ਸਿੰਘ ਬੰਨੀ ਕੰਗ, ਜ਼ਿਲ੍ਹਾ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ ਰਣਜੀਤ ਸਿੰਘ ਜੀਤੀ ਪਡਿਆਲਾ, ਬਲਾਕ ਕਾਂਗਰਸ ਖਰੜ ਦੇ ਪ੍ਰਧਾਨ ਗੁਰਿੰਦਰ ਸਿੰਘ ਬੈਦਵਾਣ, ਗੁਰਿੰਦਰ ਸਿੰਘ ਕੈਰੋਂ, ਮੁਹਾਲੀ ਸਾਬਕਾ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ, ਗੁਰਿੰਦਰ ਸਿੰਘ ਕੈਰੋਂ, ਜਸਪਾਲ ਸਿੰਘ, ਮਨਜੀਤ ਕੌਰ ਸੋਨੂੰ, ਕੋਚ ਬਲਜੀਤ ਸਿੰਘ ਤੇ ਸਰਬਜੀਤ ਕੌਰ ਸੈਣੀ ਸਮੇਤ ਵਿਧਾਨ ਸਭਾ ਹਲਕਾ ਖਰੜ, ਮੁਹਾਲੀ ਤੇ ਡੇਰਾਬੱਸੀ ਦੇ ਸਮੁੱਚੀ ਕਾਂਗਰੀ ਆਗੂ ਤੇ ਬੀ. ਐਲ. ਏ. ਸਮੇਤ ਵੱਖ-ਵੱਖ ਵਿੰਗਾਂ ਦੇ ਨੁਮਾਇੰਦੇ ਅਤੇ ਪਾਰਟੀ ਦੇ ਸਮਰਥਕ ਹਾਜ਼ਰ ਸਨ।
ਪਿਛਲੀ ਖ਼ਬਰ ਨਸ਼ਾ ਮੁਕਤ ਪੰਜਾਬ ਦੀ ਮੁਹਿੰਮ ਨੂੰ ਜਨ ਅੰਦੋਲਨ ਬਣਾਉਣ ਲਈ ਯੂਨੀਵਰਸਿਟੀਆਂ ਅੱਗੇ ਆਉਣ-ਰਾਜਪਾਲ ਕਟਾਰੀਆ ਅਗਲੀ ਖ਼ਬਰ 20 ਹਜ਼ਾਰ ਲੀਟਰ ਮੁਫ਼ਤ ਪਾਣੀ ਦੇ ਮੁੱਦੇ ’ਤੇ ਨਿਗਮ ਸਦਨ ’ਚ ਘਮਸਾਣ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।