02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-08-2026

ਗੈਂਗਸਟਰਾਂ ‘ਤੇ ਵਾਰ ਦਾ 192ਵਾਂ ਦਿਨ : ਪੰਜਾਬ ਪੁਲਿਸ ਵਲੋਂ 594 ਥਾਈਂ ਛਾਪੇਮਾਰੀ, 365 ਕਾਬੂ

ਅਜੀਤ ਡੈਸਕ 01-08-2026
ਚੰਡੀਗੜ੍ਹ, 31 ਜੁਲਾਈ (ਅਜੀਤ ਬਿਊਰੋ)– ਸੂਬੇ ਵਿਚ ਚੱਲ ਰਹੀ ਮੁਹਿੰਮ ’ਗੈਂਗਸਟਰਾਂ ‘ਤੇ ਵਾਰ’ ਦੇ 192ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 594 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ‘ਤੇ ਵਾਰ’- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। 192ਵੇਂ ਦਿਨ, ਪੁਲਿਸ ਟੀਮਾਂ ਨੇ ਤਿੰਨ ਹਥਿਆਰਾਂ ਸਮੇਤ 365 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫ਼ਤਾਰੀਆਂ 54,879 ਹੋ ਗਈਆਂ। ਇਸ ਤੋਂ ਇਲਾਵਾ 214 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 2 ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ। ਇਸ ਦੌਰਾਨ ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਨੂੰ 517ਵੇਂ ਦਿਨ ਵੀ ਜਾਰੀ ਰੱਖਦਿਆਂ ਅੱਜ 81 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 420 ਗ੍ਰਾਮ ਹੈਰੋਇਨ, 5 ਕਿਲੋ ਭੁੱਕੀ, 6078 ਨਸ਼ੀਲੀਆਂ ਗੋਲੀਆਂ ਅਤੇ 6460 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ। ਇਸ ਨਾਲ ਸਿਰਫ 517 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 75,025 ਹੋ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ 23 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਦਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।
ਪਿਛਲੀ ਖ਼ਬਰ ਫਰਜ਼ੀ ਅਡਾਨੀ ਗੈਸ ਏ. ਪੀ. ਕੇ. ਰਾਹੀਂ ਚੰਡੀਗੜ੍ਹ ਦੇ ਦੋ ਵਿਅਕਤੀਆਂ ਨਾਲ 4.30 ਲੱਖ ਰੁਪਏ ਤੋਂ ਵੱਧ ਦੀ ਸਾਈਬਰ ਠੱਗੀ ਅਗਲੀ ਖ਼ਬਰ ਔਰਤਾਂ ਦਾ ਸਸ਼ਕਤੀਕਰਨ ਸਿਰਫ ਭਾਸ਼ਣਾਂ ਰਾਹੀਂ ਪ੍ਰਾਪਤ ਨਹੀਂ ਕੀਤਾ ਜਾ ਸਕਦਾ-ਰਿੰਕੂ ਭਾਦੁੜੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।