02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-08-2026

ਕੀ ਜੂਨ 84 ਦੇ ਵਹਿਸ਼ੀ ਹਮਲੇ ਦੀ ਦੋਸ਼ੀ ਕਾਂਗਰਸ ਪਾਰਟੀ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਮਾਫ਼ੀ ਮਿਲ ਚੁੱਕੀ ਹੈ?-ਰਵੀਇੰਦਰ ਸਿੰਘ

ਅਜੀਤ ਡੈਸਕ 01-08-2026
ਚੰਡੀਗੜ੍ਹ, 31 ਜੁਲਾਈ (ਪ੍ਰੋ. ਅਵਤਾਰ ਸਿੰਘ)- ਪੰਜਾਬ ਵਿਧਾਨ ਸਭਾ ਦੇ ਸਾਬਕਾ ਸਪੀਕਰ ਅਤੇ ਸ਼੍ਰੋਮਣੀ ਅਕਾਲੀ ਦਲ (ਪੁਨਰ-ਸੁਰਜੀਤ) ਦੇ ਸਰਪ੍ਰਸਤ ਰਵੀਇੰਦਰ ਸਿੰਘ ਨੇ ਗੰਭੀਰ ਦੋਸ਼ ਲਾਉਂਦਿਆਂ ਸਵਾਲ ਕੀਤਾ ਕਿ ਜੂਨ 1984 ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਢਾਹੁਣ ਵਾਲੀ ਅਤੇ ਨਵੰਬਰ 84 ਵਿਚ ਸਿੱਖ ਕੌਮ ਦੀ ਨਸਲਕੁਸ਼ੀ ਕਰਨ ਵਾਲੀ ਕਾਂਗਰਸ ਪਾਰਟੀ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਕਲੀਨ ਚਿੱਟ ਮਿਲ ਚੁੱਕੀ ਹੈ? ਸ ਰਵੀਇੰਦਰ ਸਿੰਘ ਨੇ ਕਿਹਾ ਕਿ 6 ਜੂਨ ਨੂੰ ਹਰ ਸਾਲ ਆਪ੍ਰੇਸ਼ਨ ਬਲਿਊ ਸਟਾਰ ਦੀ ਯਾਦ ਮਨਾਉਂਦਿਆਂ ਇਹ ਅਰਦਾਸ ਕੀਤੀ ਜਾਂਦੀ ਹੈ ਕਿ ‘ਕਾਂਗਰਸ ਦੀ ਜ਼ਾਲਮ ਸਰਕਾਰ ਨੇ ਸਿੱਖਾਂ ਦੇ ਸਭ ਤੋਂ ਪਾਵਨ ਅਸਥਾਨ ’ਤੇ ਤੋਪਾਂ, ਟੈਂਕਾਂ ਨਾਲ ਹਮਲਾ ਕੀਤਾ।’ ਜੋ ਕਿ ਅਟੱਲ ਸੱਚਾਈ ਹੈ ਅਤੇ ਇਸ ਤੋਂ ਕਿਸੇ ਵੀ ਬਹਾਨੇ ਨਾਲ ਮੁਨਕਰ ਨਹੀਂ ਹੋਇਆ ਜਾ ਸਕਦਾ ਪਰ 29 ਜੂਨ ਨੂੰ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਕਾਂਗਰਸੀ ਵਿਧਾਇਕਾਂ ਨੂੰ ਜਿਸ ਤਰਾਂ ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਚ ਦਾਖਲ ਹੋਣ ਅਤੇ ਖੁਲ੍ਹੇਆਮ ਭਾਸ਼ਣ ਦੇਣ ਦੀ ਇਜਾਜ਼ਤ ਦਿੱਤੀ, ਉਸ ਤੋਂ ਲੱਗਦਾ ਹੈ ਜਿਵੇਂ ਕਾਂਗਰਸ ਨੂੰ ਉਸ ਦੇ ਗੁਨਾਹਾਂ ਪ੍ਰਤੀ ਮਾਫ ਕਰ ਦਿੱਤਾ ਗਿਆ ਹੈ ਅਤੇ ਹੁਣ ਵੀ ਵਿਧਾਨ ਸਭਾ ਵਿਚ ਹਿੱਸਾ ਲੈਣ ਸੰਬੰਧੀ ਉਨ੍ਹਾਂ ਨੂੰ ਜਥੇਦਾਰ ਸਾਹਿਬ ਤੋਂ ਇਸ ਤਰ੍ਹਾਂ ਆਗਿਆ ਮਿਲੀ ਹੈ, ਜਿਵੇਂ ਉਹ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਆਗਿਆ ਵਿਚ ਵਿਚਰਨ ਵਾਲੇ ਬਹੁਤ ਸ਼ਰਧਾਲੂ ਸਿੱਖ ਹੋਣ। ਸ੍ਰੀ ਅਕਾਲ ਤਖ਼ਤ ਸਾਹਿਬ ਸਮੂਹ ਸਿੱਖਾਂ ਦੇ ਸਾਂਝੇ ਅਸਥਾਨ ਹਨ, ਜੋ ਕਿਸੇ ਇਕ ਧਿਰ ਵਲੋਂ ਸੌੜੀਆਂ ਰਾਜਸੀ ਕਿੜਾਂ ਲਈ ਨਹੀਂ ਵਰਤੇ ਜਾ ਸਕਦੇ।
ਇਸ ਲਈ ਜਥੇਦਾਰ ਸਾਹਿਬ ਨੂੰ ਸਥਿੱਤੀ ਸਪੱਸ਼ਟ ਕਰਨੀ ਚਾਹੀਦੀ ਹੈ ਕਿ ਕੀ ਮੌਜੂਦਾ ਸਰਕਾਰ ਦੇ ਵਿਰੋਧ ਕਰਕੇ ਪਹਿਲੀਆਂ ਸਰਕਾਰਾਂ ਦੇ ਬੱਜਰ ਗੁਨਾਹ ਮਾਫ ਕਰ ਦਿੱਤੇ ਗਏ ਹਨ? ਸ. ਰਵੀਇੰਦਰ ਸਿੰਘ ਨੇ ਪੰਥਕ ਜਥੇਬੰਦੀਆਂ ਅਤੇ ਸਿੱਖ ਵਿਦਵਾਨਾਂ ਨੂੰ ਵੀ ਇਸ ਬਾਰੇ ਆਵਾਜ਼ ਉਠਾਉਣ ਦੀ ਅਪੀਲ ਕੀਤੀ। ਇਹ ਜਾਣਕਾਰੀ ਮੀਡੀਆ ਇੰਚਾਰਜ ਤੇਜਿੰਦਰ ਸਿੰਘ ਪੰਨੂੰ ਵਲੋਂ ਦਿੱਤੀ ਗਈ।
ਪਿਛਲੀ ਖ਼ਬਰ ਟਰੱਕ ‘ਚੋਂ 307 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਦੋ ਮੁਲਜ਼ਮ ਕਾਬੂ ਅਗਲੀ ਖ਼ਬਰ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਭਿਆਨ ਦੀ ਪੰਜਾਬ ਤੋਂ ਹੋਵੇਗੀ ਸ਼ੁਰੂਆਤ-ਡਾ. ਜਗਮੋਹਨ ਸਿੰ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।