02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-08-2026

ਸਫ਼ਾਈ ਕਾਮਿਆਂ ਦੀਆਂ ਮੰਗਾਂ ਨੂੰ ਸਰਕਾਰ ਜਾਣ ਬੁੱਝ ਕੇ ਲਮਕਾ ਰਹੀ ਹੈ- ਬੰਨੀ ਕੰਗ

ਅਜੀਤ ਡੈਸਕ 01-08-2026
ਖਰੜ, 31 ਜੁਲਾਈ (ਗੁਰਮੁੱਖ ਸਿੰਘ ਮਾਨ)- ਪੰਜਾਬ ਭਰ ਦੇ ਸਫ਼ਾਈ ਸੇਵਕਾਂ ਵਲੋਂ ਦਿੱਤੇ ਗਏ ‘ਪੰਜਾਬ ਬੰਦ’ ਦੇ ਸੱਦੇ ਨੂੰ ਸੂਬੇ ਵਿਚ ਭਰਪੂਰ ਸਮਰਥਨ ਮਿਲਣ ਦੇ ਬਾਵਜੂਦ ਵੀ ਪੰਜਾਬ ਸਰਕਾਰ ਦੀਆਂ ਅੱਖਾਂ ਨਹੀਂ ਖੁੱਲ੍ਹੀਆਂ ਤੇ ਸਰਕਾਰ ਸਫ਼ਾਈ ਕਾਮਿਆਂ ਦੀਆਂ ਮੰਗਾਂ ਮੰਨਣ ਤੋਂ ਭੱਜ ਰਹੀ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਪੰਜਾਬ ਇਨਫੋਟੈੱਕ ਦੇ ਸਾਬਕਾ ਚੇਅਰਮੈਨ ਅਤੇ ਕਾਂਗਰਸੀ ਆਗੂ ਯਾਦਵਿੰਦਰਾ ਸਿੰਘ ਬੰਨੀ ਕੰਗ ਨੇ ਕਿਹਾ ਕਿ ਕਾਂਗਰਸ ਪਾਰਟੀ ਵਲੋਂ ਸਮੁੱਚੇ ਸੂਬੇ ਅੰਦਰ ਸਫ਼ਾਈ ਕਾਮਿਆਂ ਦੇ ਸੰਘਰਸ਼ ਦੀ ਡੱਟ ਕੇ ਹਮਾਇਤ ਕੀਤੀ ਜਾ ਰਹੀ ਹੈ, ਪਰ ਸਰਕਾਰ ਜਾਣ ਬੁੱਝ ਕੇ ਸਫ਼ਾਈ ਕਾਮਿਆਂ ਦੀਆਂ ਮੰਗਾਂ ਨੂੰ ਲਮਕਾ ਰਹੀ ਹੈ। ਉਨ੍ਹਾਂ ਮਾਨ ਸਰਕਾਰ ‘ਤੇ ਤਿੱਖੇ ਹਮਲੇ ਕਰਦਿਆਂ ਕਿਹਾ ਕਿ ਸਰਕਾਰ ਨੇ ਸਫ਼ਾਈ ਕਾਮਿਆਂ ਤੇ ਸੀਵਰਮੈਨਾਂ ਦੀਆਂ ਤਨਖਾਹਾਂ ਵਧਾਉਣ ਸੰਬੰਧੀ ਜੋ ਨੋਟੀਫ਼ਿਕੇਸ਼ਨ ਜਾਰੀ ਕੀਤਾ ਹੈ, ਉਸ ‘ਚ ਸਪੱਸ਼ਟ ਨਹੀਂ ਕੀਤਾ ਗਿਆ ਸਫ਼ਾਈ ਕਾਮਿਆਂ ਅਤੇ ਸੀਵਰਮੈਨਾਂ ਨੂੰ ਕਿੰਨੀ ਤਨਖਾਹ ਮਿਲੇਗੀ, ਜਿਸ ਕਾਰਨ ਸਫ਼ਾਈ ਕਾਮਿਆਂ ਤੇ ਸੀਵਰਮੈਨਾਂ ਵਿਚ ਸਰਕਾਰ ਖ਼ਿਲਾਫ਼ ਭਾਰੀ ਰੋਸ ਪਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੂੰ ਸਫ਼ਾਈ ਕਾਮਿਆਂ ਤੇ ਸੀਵਰਮੈਨਾਂ ਦੀਆਂ ਮੰਗਾਂ ਨੂੰ ਤੁਰੰਤ ਪ੍ਰਵਾਨ ਕਰਦੇ ਹੋਏ ਹੜਤਾਲ ਖੁੱਲ੍ਹਵਾਉਣੀ ਚਾਹੀਦੀ ਹੈ ਤਾਂ ਜੋ ਗੰਦਗੀ ਤੋਂ ਪ੍ਰੇਸ਼ਾਨ ਆਮ ਜਨਤਾ ਨੂੰ ਰਾਹਤ ਮਿਲ ਸਕੇ।
ਪਿਛਲੀ ਖ਼ਬਰ ਡਾ. ਮੁਲਤਾਨੀ ਦੀ ਅਗਵਾਈ ’ਚ ਲਾਲੜੂ ਖੇਡ ਸਟੇਡੀਅਮ ਦੀ ਸਫ਼ਾਈ ਕਰਕੇ ਬੂਟੇ ਲਗਾਏ ਅਗਲੀ ਖ਼ਬਰ ਪ੍ਰਿੰਸ ਧਾਲੀਵਾਲ ਨੇ ਸੀਵਰੇਜ ਸਮੱਸਿਆ ਦਾ ਕਰਵਾਇਆ ਪੱਕਾ ਹੱਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।