02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-08-2026

ਗੁਰਦਰਸ਼ਨ ਸਿੰਘ ਸੈਣੀ ਵਲੋਂ ਸਫ਼ਾਈ ਕਰਮਚਾਰੀਆਂ ਨੂੰ ਸਮਰਥਨ ਦੇਣ ਦਾ ਐਲਾਨ

ਅਜੀਤ ਡੈਸਕ 01-08-2026
ਜ਼ੀਰਕਪੁਰ, 31 ਜੁਲਾਈ (ਹੈਪੀ ਪੰਡਵਾਲਾ)- ਪੰਜਾਬ ‘ਚ ਸਫ਼ਾਈ ਕਰਮਚਾਰੀਆਂ ਵਲੋਂ ਆਪਣੀਆਂ ਲੰਮੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਹੱਕੀ ਮੰਗਾਂ ਅਤੇ ਬਰਨਾਲਾ ਵਿਖੇ ਵਾਪਰੀ ਲਾਠੀਚਾਰਜ ਦੀ ਘਟਨਾ ਦੇ ਵਿਰੋਧ ‘ਚ ਅਣਮਿੱਥੇ ਸਮੇਂ ਲਈ ਹੜਤਾਲ ਅਤੇ ਤਿੱਖਾ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਪ੍ਰਦਰਸ਼ਨਕਾਰੀਆਂ ਵਲੋਂ ਬਰਨਾਲਾ ਘਟਨਾ ਦੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਜਾ ਰਹੀ ਹੈ। ਇਸੇ ਲੜੀ ਤਹਿਤ ਸਥਾਨਕ ਨਗਰ ਕੌਂਸਲ ਦਫ਼ਤਰ ‘ਚ ਵੀ ਸਫ਼ਾਈ ਕਰਮਚਾਰੀਆਂ ਵਲੋਂ ਲਗਾਤਾਰ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਸੀਨੀਅਰ ਭਾਜਪਾ ਆਗੂ ਗੁਰਦਰਸ਼ਨ ਸਿੰਘ ਸੈਣੀ ਅੱਜ ਉਚੇਚੇ ਤੌਰ ‘ਤੇ ਧਰਨੇ ਵਾਲੀ ਥਾਂ ਪਹੁੰਚੇ ਤੇ ਕਰਮਚਾਰੀਆਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦਾ ਪੱਖ ਗੰਭੀਰਤਾ ਨਾਲ ਸੁਣਿਆ। ਉਨ੍ਹਾਂ ਕਿਹਾ ਕਿ ਉਹ ਸਫ਼ਾਈ ਕਰਮਚਾਰੀਆਂ ਦੇ ਮੁੱਢਲੇ ਅਧਿਕਾਰਾਂ ਦੀ ਰਾਖੀ ਅਤੇ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ ਮਨਵਾਉਣ ਲਈ ਪੂਰੀ ਵਚਨਬੱਧਤਾ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੇ ਹਨ। ਇਸ ਮੌਕੇ ਧਰਨਾ ਦੇ ਰਹੇ ਕਰਮਚਾਰੀਆਂ ਨੇ ਕਿਹਾ ਕਿ ਸੰਘਰਸ਼ ਦੇ ਇਸ ਮੁਸ਼ਕਿਲ ਦੌਰ ‘ਚ ਸੀਨੀਅਰ ਭਾਜਪਾ ਆਗੂ ਦੀ ਹਾਜ਼ਰੀ ਨੇ ਉਨ੍ਹਾਂ ਦੇ ਹੌਸਲੇ ਹੋਰ ਬੁਲੰਦ ਕਰ ਦਿੱਤੇ ਹਨ। ਸਫ਼ਾਈ ਕਰਮਚਾਰੀਆਂ ਨੇ ਔਖੇ ਸਮੇਂ ‘ਚ ਉਨ੍ਹਾਂ ਦਾ ਸਾਥ ਦੇਣ ਅਤੇ ਮਨੋਬਲ ਵਧਾਉਣ ਲਈ ਗੁਰਦਰਸ਼ਨ ਸਿੰਘ ਸੈਣੀ ਦਾ ਤਹਿ ਦਿਲੋਂ ਧੰਨਵਾਦ ਕੀਤਾ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜਦੋਂ ਤੱਕ ਸਰਕਾਰ ਤੇ ਪ੍ਰਸ਼ਾਸਨ ਵਲੋਂ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨੀਆਂ ਜਾਂਦੀਆਂ ਅਤੇ ਬਰਨਾਲਾ ਲਾਠੀਚਾਰਜ ਮਾਮਲੇ ‘ਚ ਇਨਸਾਫ਼ ਨਹੀਂ ਮਿਲਦਾ, ਉਦੋਂ ਤੱਕ ਉਨ੍ਹਾਂ ਦਾ ਸੰਘਰਸ਼ ਜਾਰੀ ਰਹੇਗਾ। ਇਸ ਮੌਕੇ ਜ਼ਿਲ੍ਹਾ ਓ. ਬੀ. ਸੀ. ਮੋਰਚੇ ਦੇ ਪ੍ਰਧਾਨ ਹਰਪ੍ਰੀਤ ਸਿੰਘ ਸੈਣੀ, ਯੂਨੀਅਨ ਪ੍ਰਧਾਨ ਪ੍ਰਦੀਪ ਸੂਦ ਅਤੇ ਰਵਿੰਦਰਪਾਲ ਸਿੰਘ ਸਮੇਤ ਵੱਡੀ ਗਿਣਤੀ ‘ਚ ਵੱਖ-ਵੱਖ ਜਥੇਬੰਦੀਆਂ ਦੇ ਆਗੂ ਤੇ ਵਰਕਰ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਗਾਂ ਨਾਲ ਕਥਿਤ ਅਪਮਾਨਜਨਕ ਹਰਕਤ ਕਰਨ ਦੇ ਦੋਸ਼ ਹੇਠ ਨੌਜਵਾਨ ਖ਼ਿਲਾਫ਼ ਮਾਮਲਾ ਦਰਜ ਅਗਲੀ ਖ਼ਬਰ ਈ-ਮੇਲ ਰਾਹੀਂ ਜ਼ਿਲ੍ਹਾ ਅਦਾਲਤ ਤੇ ਮਿੰਨੀ ਸਕੱਤਰੇਤ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।