02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-08-2026

ਗਾਂ ਨਾਲ ਕਥਿਤ ਅਪਮਾਨਜਨਕ ਹਰਕਤ ਕਰਨ ਦੇ ਦੋਸ਼ ਹੇਠ ਨੌਜਵਾਨ ਖ਼ਿਲਾਫ਼ ਮਾਮਲਾ ਦਰਜ

ਅਜੀਤ ਡੈਸਕ 01-08-2026
ਜ਼ੀਰਕਪੁਰ, 31 ਜੁਲਾਈ (ਮਨਿੰਦਰ ਸਿੰਘ)- ਜ਼ੀਰਕਪੁਰ ਦੇ ਬਲਟਾਣਾ ਖੇਤਰ ਤੋਂ ਇਨਸਾਨੀਅਤ ਨੂੰ ਸ਼ਰਮਸਾਰ ਕਰਨਾਂ ਵਾਲਾ ਮਾਮਲਾ ਸਾਹਮਣੇ ਆਇਆ ਹੈ। ਵੀਰਵਾਰ ਦੇਰ ਰਾਤ ਸੋਹੀ ਕੰਪਲੈਕਸ ਰੋਡ ‘ਤੇ ਇਕ ਨੌਜਵਾਨ ਗਾਂ ਨਾਲ ਕਥਿਤ ਅਪਮਾਨਜਨਕ ਹਰਕਤ ਕਰ ਰਿਹਾ ਸੀ। ਘਟਨਾ ਦੀ ਜਾਣਕਾਰੀ ਮਿਲਣ ‘ਤੇ ਇਲਾਕੇ ‘ਚ ਤਣਾਅ ਦਾ ਮਾਹੌਲ ਬਣ ਗਿਆ। ਸਥਾਨਕ ਲੋਕਾਂ ਨੇ ਨੌਜਵਾਨ ਨੂੰ ਕਾਬੂ ਕਰਕੇ ਬਲਟਾਣਾ ਪੁਲਿਸ ਚੌਕੀ ਦੇ ਹਵਾਲੇ ਕਰ ਦਿੱਤਾ। ਸ਼ੁੱਕਰਵਾਰ ਸਵੇਰੇ ਮਾਮਲੇ ਦੀ ਸੂਚਨਾ ਮਿਲਣ ‘ਤੇ ਟ੍ਰਾਈਸਿਟੀ ਦੀਆਂ ਵੱਖ-ਵੱਖ ਹਿੰਦੂ ਜਥੇਬੰਦੀਆਂ, ਗਊ ਰੱਖਿਆ ਦਲ ਦੇ ਮੈਂਬਰ ਅਤੇ ਵੱਡੀ ਗਿਣਤੀ ‘ਚ ਸਥਾਨਕ ਲੋਕ ਬਲਟਾਣਾ ਪੁਲਿਸ ਚੌਕੀ ਪਹੁੰਚ ਗਏ। ਇਸ ਮੌਕੇ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਨੇ ਦੋਸ਼ੀ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਦੀ ਮੰਗ ਕਰਦਿਆਂ ਕਿਹਾ ਕਿ ਅਜਿਹੀਆਂ ਘਟਨਾਵਾਂ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਂਦੀਆਂ ਹਨ ਅਤੇ ਦੋਸ਼ੀਆਂ ਨੂੰ ਸਖ਼ਤ ਸਜ਼ਾ ਮਿਲਣੀ ਚਾਹੀਦੀ ਹੈ। ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਪੁਲਿਸ ਨੇ ਨੌਜਵਾਨ ਨੂੰ ਹਿਰਾਸਤ ‘ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਮੌਕੇ ‘ਤੇ ਪੁੱਜੇ ਹਿੰਦੂ ਜਥੇਬੰਦੀਆਂ ਦੇ ਨੁਮਾਇੰਦਿਆਂ ਅਸ਼ੋਕ ਤਿਵਾਰੀ, ਰਾਜਨ, ਅਮਿਤ, ਰਾਕੇਸ਼ ਕੁਮਾਰ ਤੇ ਹੋਰਨਾਂ ਨੇ ਘਟਨਾ ਦੀ ਨਿਖੇਧੀ ਕਰਦਿਆਂ ਕਿਹਾ ਕਿ ਅਜਿਹੇ ਮਾਮਲਿਆਂ ‘ਚ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ। ਪੁਲਿਸ ਨੇ ਸ਼ਿਕਾਇਤ ਦੇ ਆਧਾਰ ‘ਤੇ ਸ਼ਿਵ ਰਾਮ ਵਾਸੀ ਨੌਸ਼ਹਿਰਾ ਜੈ ਰਾਮ ਜੋਤ ਗੋਂਡਾ ਦੇਵਾ ਪਸੀਆ (ਉੱਤਰ ਪ੍ਰਦੇਸ਼) ਦੇ ਖ਼ਿਲਾਫ਼ ਬੀ. ਐਨ. ਐਸ. ਦੀਆਂ ਧਾਰਾਵਾਂ 299, 325 ਅਤੇ ਪ੍ਰੀਵੈਂਸ਼ਨ ਆਫ਼ ਕਰੂਐਲਟੀ ਟੂ ਐਨੀਮਲਜ਼ ਐਕਟ ਦੀ ਧਾਰਾ 11 (1) ਤਹਿਤ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਪਿਛਲੀ ਖ਼ਬਰ ਹਲਕਾ ਖਰੜ ’ਚ ਕਾਂਗਰਸ ਨੂੰ ਮਜ਼ਬੂਤ ਕਰਨ ਲਈ ਬੂਥ ਪੱਧਰ ’ਤੇ ਮੀਟਿੰਗਾਂ ਦਾ ਸਿਲਸਿਲਾ ਜਲਦ ਸ਼ੁਰੂ ਕੀਤਾ ਜਾਵੇਗਾ-ਜੀਤੀ ਪਡਿਆਲ... ਅਗਲੀ ਖ਼ਬਰ ਗੁਰਦਰਸ਼ਨ ਸਿੰਘ ਸੈਣੀ ਵਲੋਂ ਸਫ਼ਾਈ ਕਰਮਚਾਰੀਆਂ ਨੂੰ ਸਮਰਥਨ ਦੇਣ ਦਾ ਐਲਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।