02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-08-2026

ਹਲਕਾ ਖਰੜ ’ਚ ਕਾਂਗਰਸ ਨੂੰ ਮਜ਼ਬੂਤ ਕਰਨ ਲਈ ਬੂਥ ਪੱਧਰ ’ਤੇ ਮੀਟਿੰਗਾਂ ਦਾ ਸਿਲਸਿਲਾ ਜਲਦ ਸ਼ੁਰੂ ਕੀਤਾ ਜਾਵੇਗਾ-ਜੀਤੀ ਪਡਿਆਲਾ

ਅਜੀਤ ਡੈਸਕ 01-08-2026
ਕੁਰਾਲੀ, 31 ਜੁਲਾਈ (ਬਿੱਲਾ ਅਕਾਲਗੜ੍ਹੀਆ)- ਜ਼ਿਲ੍ਹਾ ਕਾਂਗਰਸ ਕਮੇਟੀ ਮੁਹਾਲੀ ਦੇ ਸਾਬਕਾ ਪ੍ਰਧਾਨ ਤੇ ਸੀਨੀਅਰ ਕਾਂਗਰਸੀ ਆਗੂ ਰਣਜੀਤ ਸਿੰਘ ਜੀਤੀ ਪਡਿਆਲਾ ਨੇ ਕਿਹਾ ਕਿ ਵਿਧਾਨ ਸਭਾ ਹਲਕਾ ਖਰੜ ‘ਚ ਕਾਂਗਰਸ ਪਾਰਟੀ ਨੂੰ ਹੋਰ ਮਜ਼ਬੂਤ ਤੇ ਸੰਗਠਿਤ ਕਰਨ ਲਈ ਬੂਥ ਪੱਧਰ ‘ਤੇ ਮੀਟਿੰਗਾਂ ਦਾ ਸਿਲਸਿਲਾ ਜਲਦ ਸ਼ੁਰੂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਨ੍ਹਾਂ ਮੀਟਿੰਗਾਂ ਰਾਹੀਂ ਹਰ ਬੂਥ ‘ਤੇ ਪਾਰਟੀ ਵਰਕਰਾਂ ਨੂੰ ਇਕਜੁੱਟ ਕਰਕੇ ਸੰਗਠਨ ਨੂੰ ਜ਼ਮੀਨੀ ਪੱਧਰ ‘ਤੇ ਮਜ਼ਬੂਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਦੇ ਵਰਕਰ ਹੀ ਪਾਰਟੀ ਦੀ ਰੀੜ੍ਹ ਦੀ ਹੱਡੀ ਹਨ ਤੇ ਪਾਰਟੀ ਦੀ ਹਰ ਵੱਡੀ ਜਿੱਤ ਤੇ ਸੰਘਰਸ਼ ‘ਚ ਵਰਕਰਾਂ ਦਾ ਸਭ ਤੋਂ ਵੱਡਾ ਯੋਗਦਾਨ ਰਿਹਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਹਮੇਸ਼ਾ ਆਪਣੇ ਮਿਹਨਤੀ ਅਤੇ ਸਮਰਪਿਤ ਵਰਕਰਾਂ ਦਾ ਸਤਿਕਾਰ ਕਰਦੀ ਆਈ ਹੈ ਅਤੇ ਭਵਿੱਖ ‘ਚ ਵੀ ਉਨ੍ਹਾਂ ਦੇ ਮਾਣ-ਸਨਮਾਨ ‘ਚ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਬੂਥ ਪੱਧਰ ਦੀਆਂ ਮੀਟਿੰਗਾਂ ਦੌਰਾਨ ਵਰਕਰਾਂ ਨਾਲ ਸਿੱਧਾ ਸੰਵਾਦ ਕਾਇਮ ਕੀਤਾ ਜਾਵੇਗਾ ਤੇ ਉਨ੍ਹਾਂ ਦੇ ਸੁਝਾਅ ਸੁਣੇ ਜਾਣਗੇ।ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਮੌਜੂਦਾ ਮਾਨ ਸਰਕਾਰ ਦੀਆਂ ਨੀਤੀਆਂ ਤੋਂ ਨਿਰਾਸ਼ ਹਨ ਅਤੇ ਹੁਣ ਉਨ੍ਹਾਂ ਦਾ ਵਿਸ਼ਵਾਸ ਮੁੜ ਕਾਂਗਰਸ ਪਾਰਟੀ ਵੱਲ ਵੱਧ ਰਿਹਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਲੋਕਾਂ ਦੇ ਮੁੱਦਿਆਂ ਨੂੰ ਲੈ ਕੇ ਲਗਾਤਾਰ ਸੰਘਰਸ਼ ਕਰ ਰਹੀ ਹੈ। ਉਨ੍ਹਾੇਂ ਸਮੂਹ ਕਾਂਗਰਸੀ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਆਪਸੀ ਏਕਤਾ, ਅਨੁਸ਼ਾਸਨ ਤੇ ਸਮਰਪਣ ਦੀ ਭਾਵਨਾ ਨਾਲ ਪਾਰਟੀ ਨੂੰ ਹੋਰ ਮਜ਼ਬੂਤ ਬਣਾਉਣ ਲਈ ਕੰਮ ਕਰਨ। ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ ਵਰਕਰਾਂ ਦੀ ਮਿਹਨਤ ਅਤੇ ਲੋਕਾਂ ਦੇ ਸਹਿਯੋਗ ਨਾਲ ਕਾਂਗਰਸ ਪਾਰਟੀ ਵਿਧਾਨ ਸਭਾ ਹਲਕਾ ਖਰੜ ‘ਚ ਪਹਿਲਾਂ ਨਾਲੋਂ ਵੱਧ ਮਜ਼ਬੂਤੀ ਨਾਲ ਉਭਰੇਗੀ ਅਤੇ ਆਉਣ ਵਾਲੀਆਂ ਚੋਣਾਂ ‘ਚ ਸ਼ਾਨਦਾਰ ਪ੍ਰਦਰਸ਼ਨ ਕਰੇਗੀ।
ਪਿਛਲੀ ਖ਼ਬਰ ਕੌਂਸਲ ਅਧਿਕਾਰੀ ਬਰਸਾਤੀ ਪਾਣੀ ਦੇ ਨਿਕਾਸ ਦਾ ਪੁਖਤਾ ਪ੍ਰਬੰਧ ਕਰਨ ‘ਚ ਰਹੇ ਨਾਕਾਮ-ਖ਼ਾਲਸਾ ਅਗਲੀ ਖ਼ਬਰ ਗਾਂ ਨਾਲ ਕਥਿਤ ਅਪਮਾਨਜਨਕ ਹਰਕਤ ਕਰਨ ਦੇ ਦੋਸ਼ ਹੇਠ ਨੌਜਵਾਨ ਖ਼ਿਲਾਫ਼ ਮਾਮਲਾ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।