02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-08-2026

ਕੌਂਸਲ ਅਧਿਕਾਰੀ ਬਰਸਾਤੀ ਪਾਣੀ ਦੇ ਨਿਕਾਸ ਦਾ ਪੁਖਤਾ ਪ੍ਰਬੰਧ ਕਰਨ ‘ਚ ਰਹੇ ਨਾਕਾਮ-ਖ਼ਾਲਸਾ

ਅਜੀਤ ਡੈਸਕ 01-08-2026
ਮਾਜਰੀ, 31 ਜੁਲਾਈ (ਕੁਲਵੰਤ ਸਿੰਘ ਧੀਮਾਨ)- ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਪੰਜਾਬ ਦੇ ਵਸਨੀਕਾਂ ਨੂੰ ਸਹੂਲਤਾਂ ਦੇਣ ਦੇ ਵੱਡੇ-ਵੱਡੇ ਦਾਅਵੇ ਤਾਂ ਜ਼ਰੂਰ ਕੀਤੇ ਜਾਂਦੇ ਹਨ, ਪਰ ਜ਼ਮੀਨੀ ਪੱਧਰ ‘ਤੇ ਸਥਿਤੀ ਬਦ ਤੋਂ ਬੱਦਤਰ ਬਣੀ ਹੋਈ ਹੈ ਅਤੇ ਪਿੰਡਾਂ ਤੇ ਸ਼ਹਿਰਾਂ ‘ਚ ਪਾਣੀ ਦੇ ਨਿਕਾਸ ਲਈ ਪੁਖਤਾ ਪ੍ਰਬੰਧ ਨਹੀਂ ਕੀਤੇ ਗਏ, ਜਿਸ ਕਰਕੇ ਮੀਂਹ ਪੈਣ ਕਾਰਨ ਪਿੰਡਾਂ ਤੇ ਕਸਬਿਆਂ ਤੋਂ ਇਲਾਵਾ ਸ਼ਹਿਰਾਂ ‘ਚ ਆਉਣ-ਜਾਣ ਵਾਲੇ ਰਸਤਿਆਂ ‘ਚ ਬਰਸਾਤੀ ਪਾਣੀ ਖੜ੍ਹਾ ਹੋਣ ਕਾਰਨ ਲੋਕਾਂ ਨੂੰ ਆਵਾਜਾਈ ਪੱਖੋਂ ਭਾਰੀ ਦਿੱਕਤਾਂ ਦਾ ਸਾਾਹਮਣਾ ਕਰਨਾ ਪੈਂਦਾ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਸਮਾਜ ਸੇਵੀ ਬਲਜੀਤ ਸਿੰਘ ਖ਼ਾਲਸਾ ਨੇ ਦੱਸਿਆ ਕਿ ਨਵਾਂਗਰਾਓਂ ਦੇ ਵਾ. ਨੰ. 2 ਵਿਖੇ ਸਿੰਘਾਂ ਦੇਵੀ ਨੇੜੇ ਰਸਤਿਆਂ ‘ਚ ਬਰਸਾਤੀ ਪਾਣੀ ਜਮ੍ਹਾਂ ਹੋਣ ਕਾਰਨ ਜਿਥੇ ਬਿਮਾਰੀਆਂ ਫੈਲਣ ਦਾ ਖਦਸ਼ਾ ਬਣਿਆ ਹੋਇਆ ਹੈ, ਉਥੇ ਹੀ ਆਉਣ-ਜਾਣ ਵਾਲੇ ਰਾਹਗੀਰਾਂ ਨੂੰ ਵੀ ਦਰਪੇਸ਼ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਸੰਬੰਧੀ ਉਹ ਵਾਰਡ ਦੇ ਕੌਂਸਲਰ ਤੇ ਨਗਰ ਕੌਂਸਲ ਦੇ ਅਧਿਕਾਰੀਆਂ ਨਾਲ ਵੀ ਰਾਬਤਾ ਕਾਇਮ ਕਰ ਚੁੱਕੇ, ਪਰ ਕਿਸੇ ਨੇ ਕੋਈ ਵੀ ਤਸੱਲੀਬਖਸ਼ ਜਵਾਬ ਨਹੀਂ ਦਿੱਤਾ, ਜਿਸ ਕਰਕੇ ਲੋਕਾਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਜ਼ਿਲ੍ਹਾ ਪ੍ਰਸ਼ਾਸਨਿਕ ਅਧਿਕਾਰੀਆਂ ਤੇ ਸਿਹਤ ਵਿਭਾਗ ਦੇ ਅਧਿਕਾਰੀਆਂ ਤੋਂ ਮੰਗ ਕੀਤੀ ਕਿ ਨਵਾਂਗਰਾਓਂ ਦੇ ਵਾਰਡ ਨੰ. 2 ‘ਚ ਸਿੰਘਾਂ ਦੇਵੀ ਨੇੜੇ ਜੋ ਪਾਣੀ ਰਸਤਿਆਂ ‘ਚ ਖੜ੍ਹਾ ਹੈ, ਉਸ ਦੀ ਨਿਕਾਸੀ ਲਈ ਪੁਖਤਾ ਪ੍ਰਬੰਧ ਕਰਵਾਏ ਜਾਣ।
ਪਿਛਲੀ ਖ਼ਬਰ ਨਾਬਾਲਿਗ ਭਤੀਜੀਆਂ ਨਾਲ ਜਿਨਸੀ ਸ਼ੋਸ਼ਣ ਤੇ ਅਸ਼ਲੀਲ ਸਮੱਗਰੀ ਤਿਆਰ ਕਰਨ ਦੇ ਮਾਮਲੇ ‘ਚ ਦੋਸ਼ੀ ਨੂੰ ਉਮਰ ਕੈਦ ਅਗਲੀ ਖ਼ਬਰ ਹਲਕਾ ਖਰੜ ’ਚ ਕਾਂਗਰਸ ਨੂੰ ਮਜ਼ਬੂਤ ਕਰਨ ਲਈ ਬੂਥ ਪੱਧਰ ’ਤੇ ਮੀਟਿੰਗਾਂ ਦਾ ਸਿਲਸਿਲਾ ਜਲਦ ਸ਼ੁਰੂ ਕੀਤਾ ਜਾਵੇਗਾ-ਜੀਤੀ ਪਡਿਆਲ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।