02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-08-2026

ਨਾਬਾਲਿਗ ਭਤੀਜੀਆਂ ਨਾਲ ਜਿਨਸੀ ਸ਼ੋਸ਼ਣ ਤੇ ਅਸ਼ਲੀਲ ਸਮੱਗਰੀ ਤਿਆਰ ਕਰਨ ਦੇ ਮਾਮਲੇ ‘ਚ ਦੋਸ਼ੀ ਨੂੰ ਉਮਰ ਕੈਦ

ਅਜੀਤ ਡੈਸਕ 01-08-2026
ਐੱਸ. ਏ. ਐੱਸ. ਨਗਰ, 31 ਜੁਲਾਈ (ਕਪਿਲ ਵਧਵਾ)-ਮੁਹਾਲੀ ਦੀ ਫਾਸਟ ਟਰੈਕ ਸਪੈਸ਼ਲ ਅਦਾਲਤ ਨੇ ਨਾਬਾਲਿਗ ਲੜਕੀਆਂ ਨਾਲ ਜਿਨਸੀ ਸੋਸ਼ਣ ਕਰਨ, ਉਨ੍ਹਾਂ ਦੀਆਂ ਅਸ਼ਲੀਲ ਤਸਵੀਰਾਂ ਤੇ ਵੀਡੀਓਜ਼ ਤਿਆਰ ਕਰਕੇ ਡਿਜ਼ੀਟਲ ਮਾਧਿਅਮ ਰਾਹੀਂ ਸੰਭਾਲਣ ਦੇ ਮਾਮਲੇ ਵਿਚ ਬਰਨਾਲਾ ਦੇ ਰਹਿਣ ਵਾਲੇ ਸੰਦੀਪ ਸਿੰਘ ਨੂੰ ਦੋਸ਼ੀ ਕਰਾਰ ਦਿੰਦਿਆਂ ਉਮਰ ਕੈਦ ਅਤੇ ਜੁਰਮਾਨੇ ਦੀ ਸਜ਼ਾ ਸੁਣਾਈ ਹੈ। ਹਾਸਿਲ ਜਾਣਕਾਰੀ ਅਨੁਸਾਰ 13 ਅਕਤੂਬਰ 2025 ਨੂੰ ਸਟੇਟ ਸਾਈਬਰ ਕ੍ਰਾਈਮ ਪੁਲਿਸ ਥਾਣਾ ਫੇਜ਼-4 ਮੁਹਾਲੀ ਵਿਖੇ ਐੱਨ. ਸੀ. ਐੱਮ. ਈ. ਸੀ. ਵਲੋਂ ਨੈਸ਼ਨਲ ਸਾਈਬਰ ਕ੍ਰਾਈਮ ਰਿਪੋਰਟਿੰਗ ਪੋਰਟਲ ਰਾਹੀਂ ਭੇਜੀਆਂ ਗਈਆਂ ਕਈ ਸਾਈਬਰ ਟਿੱਪਲਾਈਨਾਂ ਦੇ ਆਧਾਰ ‘ਤੇ ਐੱਫ. ਆਈ. ਆਰ. ਦਰਜ ਕੀਤੀ ਗਈ ਸੀ। ਸ਼ੁਰੂਆਤੀ ਜਾਂਚ ਦੌਰਾਨ ਗੂਗਲ ਵਲੋਂ ਕੁਝ ਜੀ-ਮੇਲ ਖਾਤਿਆਂ ਵਿਚ ਬਾਲ ਜਿਨਸੀ ਸੋਸ਼ਣ ਨਾਲ ਸੰਬੰਧਿਤ ਸਮੱਗਰੀ ਅੱਪਲੋਡ ਹੋਣ ਬਾਰੇ ਜਾਣਕਾਰੀ ਮਿਲੀ ਸੀ। ਪੁਲਿਸ ਜਾਂਚ ਦੌਰਾਨ ਸਾਹਮਣੇ ਆਇਆ ਕਿ ਪੀੜਤ ਦੋਵੇਂ ਨਾਬਾਲਗ ਲੜਕੀਆਂ ਦੋਸ਼ੀ ਦੇ ਰਿਸ਼ਤੇ ਵਿਚ ਭਤੀਜੀਆਂ ਲੱਗਦੀਆਂ ਸਨ। ਪੁਲਿਸ ਰਿਮਾਂਡ ਦੌਰਾਨ ਪੁੱਛਗਿੱਛ ‘ਚ ਦੋਸ਼ੀ ਨੇ ਜਾਂਚ ਅਧਿਕਾਰੀਆਂ ਨੂੰ ਦੱਸਿਆ ਕਿ ਉਸ ਨੇ ਨਾਬਾਲਿਗ ਭਤੀਜੀਆਂ ਨਾਲ ਕੀਤੀਆਂ ਗ਼ਲਤ ਹਰਕਤਾਂ ਦੀਆਂ ਤਸਵੀਰਾਂ ਅਤੇ ਵੀਡੀਓਜ਼ ਆਪਣੇ ਮੋਬਾਈਲ ਫ਼ੋਨ ਵਿਚ ਬਣਾਈਆਂ ਸਨ ਤੇ ਉਨ੍ਹਾਂ ਨੂੰ ਵੱਖ-ਵੱਖ ਗੂਗਲ ਡਰਾਈਵ ਖਾਤਿਆਂ ਵਿਚ ਸੰਭਾਲਿਆ ਹੋਇਆ ਹੈ। ਜਾਂਚ ਦੌਰਾਨ ਇਹ ਵੀ ਸਾਹਮਣੇ ਆਇਆ ਕਿ ਉਹ ਡਾਟਾ ਸਟੋਰ ਕਰਨ ਲਈ ਵੱਖ-ਵੱਖ ਜੀ-ਮੇਲ ਆਈ. ਡੀਜ਼ ਬਣਾਉਂਦਾ ਸੀ ਅਤੇ ਜਦੋਂ ਕੋਈ ਆਈ. ਡੀ. ਬੰਦ ਹੋ ਜਾਂਦੀ ਸੀ ਤਾਂ ਨਵੀਂ ਆਈ. ਡੀ. ਤਿਆਰ ਕਰ ਲੈਂਦਾ ਸੀ। ਪੁਲਿਸ ਨੇ ਦੋਸ਼ੀ ਦੇ ਕਬਜ਼ੇ ‘ਚੋਂ ਤਿੰਨ ਮੋਬਾਈਲ ਫ਼ੋਨ ਬਰਾਮਦ ਕਰਕੇ ਉਨ੍ਹਾਂ ਨੂੰ ਫੋਰੈਂਸਿਕ ਜਾਂਚ ਲਈ ਸੈਂਟਰਲ ਫੋਰੈਂਸਿਕ ਸਾਇੰਸ ਲੈਬੋਰਟਰੀ ਨਵੀਂ ਦਿੱਲੀ ਵਿਖੇ ਭੇਜਿਆ। ਡਿਜ਼ੀਟਲ ਸਬੂਤਾਂ, ਸਾਈਬਰ ਟਿੱਪਲਾਈਨਾਂ, ਮੋਬਾਈਲ ਡਾਟਾ ਤੇ ਤਕਨੀਕੀ ਜਾਂਚ ਦੇ ਆਧਾਰ ‘ਤੇ ਪੁਲਿਸ ਨੇ ਮਾਮਲੇ ਵਿਚ ਚਲਾਨ ਅਦਾਲਤ ਵਿਚ ਪੇਸ਼ ਕੀਤਾ। ਮਾਮਲੇ ਦੀ ਤਫ਼ਤੀਸ਼ ਦੌਰਾਨ ਪੁਲਿਸ ਨੇ ਦੋਸ਼ੀ ਕੋਲੋਂ ਮੋਬਾਈਲ ਫ਼ੋਨ ਬਰਾਮਦ ਕਰਕੇ ਉਨ੍ਹਾਂ ਦੀ ਫੋਰੈਂਸਿਕ ਜਾਂਚ ਕਰਵਾਈ। ਡਿਜ਼ੀਟਲ ਸਬੂਤਾਂ, ਜੀ-ਮੇਲ ਖਾਤਿਆਂ, ਮੋਬਾਈਲ ਨੰਬਰਾਂ ਅਤੇ ਹੋਰ ਤਕਨੀਕੀ ਸਬੂਤਾਂ ਦੇ ਆਧਾਰ ‘ਤੇ ਦੋਸ਼ ਸਾਬਿਤ ਹੋ ਗਏ, ਜਿਸ ਤੋਂ ਬਾਅਦ ਜੱਜ ਵਿਕਰਾਂਤ ਕੁਮਾਰ ਦੀ ਅਦਾਲਤ ਨੇ ਦੋਸ਼ੀ ਨੂੰ ਸ਼ੁੱਕਰਵਾਰ ਨੂੰ ਪੋਕਸੋ ਐਕਟ ਦੀ ਧਾਰਾ 6 ਤਹਿਤ ਉਮਰ ਕੈਦ ਤੇ 50 ਹਜ਼ਾਰ ਰੁ. ਜ਼ੁਰਮਾਨਾ ਅਤੇ ਆਈ. ਟੀ. ਐਕਟ ਦੀ ਧਾਰਾ 67 ਬੀ ਤਹਿਤ 5 ਸਾਲਾਂ ਕੈਦ ਤੇ 5 ਹਜ਼ਾਰ ਰੁ. ਜ਼ੁਰਮਾਨਾ ਭਰਨ ਦਾ ਫ਼ੈਸਲਾ ਸੁਣਾਇਆ।
ਪਿਛਲੀ ਖ਼ਬਰ ਨਮ ਅੱਖਾਂ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦਾ ਅੰਤਿਮ ਸੰਸਕਾਰ ਅਗਲੀ ਖ਼ਬਰ ਕੌਂਸਲ ਅਧਿਕਾਰੀ ਬਰਸਾਤੀ ਪਾਣੀ ਦੇ ਨਿਕਾਸ ਦਾ ਪੁਖਤਾ ਪ੍ਰਬੰਧ ਕਰਨ ‘ਚ ਰਹੇ ਨਾਕਾਮ-ਖ਼ਾਲਸਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।