02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-08-2026

ਮੁਹਾਲੀ ਦੇ ਥਾਣਾ ਫੇਜ਼-11 ਦੀ ਪੁਲਿਸ ਨੇ ਚਲਾਇਆ ‘ਕਾਸੋ ਆਪ੍ਰੇਸ਼ਨ’ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲਾ ਮੁਲਜ਼ਮ ਕਾਬੂ-ਅਦਾਲਤ ਨੇ ਭੇਜਿਆ ਜੇਲ੍ਹ

ਪੰਚਕੂਲਾ, 1 ਅਗਸਤ (ਕਪਿਲ)-ਪੰਚਕੂਲਾ ਪੁਲਿਸ ਵਲੋਂ ਚੋਰੀ ਦੀਆਂ ਵਾਰਦਾਤਾਂ ਨੂੰ ਠੱਲ੍ਹ ਪਾਉਣ ਲਈ ਲਗਾਤਾਰ ਕਾਰਵਾਈ ਕੀਤੀ ਜਾ ਰਹੀ ਹੈ। ਇਸੇ ਲੜੀ ਤਹਿਤ ਅਮਰਾਵਤੀ ਚੌਕੀ ਦੀ ਟੀਮ ਨੇ ਇੰਚਾਰਜ ਪ੍ਰੀਤਮ ਸਿੰਘ ਦੀ ਅਗਵਾਈ ‘ਚ ਕਰਵਾਈ ਕਰਦਿਆਂ ਇਕ ਸ਼ਾਤਿਰ ਚੋਰ ਨੂੰ ਗ੍ਰਿਫ਼ਤਾਰ ਕੀਤਾ ਹੈ।

ਚੋਰੀ ਦੇ ਦੋਸ਼ ਹੇਠ ਗ੍ਰਿਫ਼ਤਾਰ ਮੁਲਜ਼ਮ ਪੁਲਿਸ ਦੀ ਹਿਰਾਸਤ ’ਚ। ਤਸਵੀਰ : ਕਪਿਲ 02-08-2026
ਪੰਚਕੂਲਾ, 1 ਅਗਸਤ (ਕਪਿਲ)-ਪੰਚਕੂਲਾ ਪੁਲਿਸ ਵਲੋਂ ਚੋਰੀ ਦੀਆਂ ਵਾਰਦਾਤਾਂ ਨੂੰ ਠੱਲ੍ਹ ਪਾਉਣ ਲਈ ਲਗਾਤਾਰ ਕਾਰਵਾਈ ਕੀਤੀ ਜਾ ਰਹੀ ਹੈ। ਇਸੇ ਲੜੀ ਤਹਿਤ ਅਮਰਾਵਤੀ ਚੌਕੀ ਦੀ ਟੀਮ ਨੇ ਇੰਚਾਰਜ ਪ੍ਰੀਤਮ ਸਿੰਘ ਦੀ ਅਗਵਾਈ ‘ਚ ਕਰਵਾਈ ਕਰਦਿਆਂ ਇਕ ਸ਼ਾਤਿਰ ਚੋਰ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਡੀ. ਸੀ. ਪੀ. ਪੰਚਕੂਲਾ ਅਦਿੱਤੀ ਸਿੰਘ ਨੇ ਦੱਸਿਆ ਕਿ ਬੀਤੀ 27 ਜੁਲਾਈ ਨੂੰ ਅਮਰਾਵਤੀ ਇਨਕਲੇਵ ਦੇ ਰਹਿਣ ਵਾਲੇ ਇਕ ਵਿਅਕਤੀ ਨੇ ਪੁਲਿਸ ਨੂੰ ਸ਼ਿਕਾਇਤ ਦਿੱਤੀ ਸੀ ਕਿ ਉਸ ਦੇ ਨਿਰਮਾਣ ਅਧੀਨ ਮਕਾਨ ‘ਚੋਂ ਕਿਸੇ ਨੇ ਏ. ਸੀ. ਦੀ ਤਾਂਬੇ ਦੀਆਂ ਪਾਈਪਾਂ ਚੋਰੀ ਕਰ ਲਈਆਂ ਹਨ। ਸ਼ਿਕਾਇਤ ਦੇ ਆਧਾਰ ‘ਤੇ ਥਾਣਾ ਪਿੰਜੌਰ ਵਿਖੇ ਸੰਬੰਧਿਤ ਧਾਰਾਵਾਂ ਤਹਿਤ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ। ਜਾਂਚ ਦੌਰਾਨ ਪੁਲਿਸ ਨੇ ਗੁਪਤ ਸੂਚਨਾ ਦੇ ਆਧਾਰ ‘ਤੇ ਕਾਰਵਾਈ ਕਰਦਿਆਂ ਮੁਲਜ਼ਮ ਰਾਜੇਸ਼ ਕੁਮਾਰ ਉਰਫ਼ ਚਿੰਟੂ ਵਾਸੀ ਪਿੰਜੌਰ ਨੂੰ ਗ੍ਰਿਫ਼ਤਾਰ ਕਰ ਲਿਆ। ਇਸ ਤੋਂ ਬਾਅਦ ਮੁਲਜ਼ਮ ਨੂੰ ਅਦਾਲਤ ‘ਚ ਪੇਸ਼ ਕਰਕੇ ਉਸ ਦਾ ਪੁਲਿਸ ਰਿਮਾਂਡ ਹਾਸਿਲ ਕੀਤਾ ਗਿਆ। ਇਸ ਦੌਰਾਨ ਕੀਤੀ ਗਈ ਪੁੱਛਗਿੱਛ ਦੇ ਆਧਾਰ ‘ਤੇ ਪੁਲਿਸ ਨੇ ਮੁਲਜ਼ਮ ਦੀ ਨਿਸ਼ਾਨਦੇਹੀ ‘ਤੇ ਵਾਰਦਾਤ ‘ਚ ਵਰਤਿਆ ਗਿਆ ਸਪਲੈਂਡਰ ਪਲੱਸ ਮੋਟਰਸਾਈਕਲ ਵੀ ਬਰਾਮਦ ਕਰ ਲਿਆ। ਉਨ੍ਹਾਂ ਦੱਸਿਆ ਕਿ ਅਗਲੇਰੀ ਜਾਂਚ ਦੌਰਾਨ ਸਾਹਮਣੇ ਆਇਆ ਕਿ ਮੁਲਜ਼ਮ ਖ਼ਿਲਾਫ਼ ਪਹਿਲਾਂ ਵੀ ਚੋਰੀ ਦੇ 10 ਮਾਮਲੇ ਦਰਜ ਹਨ। ਉਨ੍ਹਾਂ ਦੱਸਿਆ ਕਿ ਏ. ਸੀ. ਦੀਆਂ ਪਾਈਪਾਂ ਚੋਰੀ ਕਰਨ ਦੇ ਮਾਮਲੇ ‘ਚ ਫ਼ਰਾਰ ਚੱਲ ਰਹੇ ਉਸ ਦੇ ਦੂਜੇ ਸਾਥੀ ਦੀ ਭਾਲ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਪੁਲਿਸ ਰਿਮਾਂਡ ਪੂਰਾ ਹੋਣ ‘ਤੇ ਮੁਲਜ਼ਮ ਨੂੰ ਅੱਜ ਮੁੜ ਅਦਾਲਤ ‘ਚ ਪੇਸ਼ ਕੀਤਾ ਗਿਆ, ਜਿਥੋਂ ਉਸ ਨੂੰ ਨਿਆਂਇਕ ਹਿਰਾਸਤ ਤਹਿਤ ਜੇਲ੍ਹ ਭੇਜ ਦਿੱਤਾ ਗਿਆ।
ਪਿਛਲੀ ਖ਼ਬਰ ਮੁਹਾਲੀ ਦੇ ਫੇਜ਼-11 ਵਿਚਲੇ ਸੁਵਿਧਾ ਕੇਂਦਰ ਨੂੰ ਮੁੜ ਖੋਲ੍ਹਣ ਦੀ ਮੰਗ ਨੂੰ ਲੈ ਕੇ ਵਫ਼ਦ ਵਲੋਂ ਵਿਧਾਇਕ ਕੁਲਵੰਤ ਸਿੰਘ ਨਾਲ... ਅਗਲੀ ਖ਼ਬਰ ਉਸਾਰੀ ਅਧੀਨ ਮਕਾਨ ’ਚੋਂ ਚੋਰੀ ਕਰਦੇ ਦੋ ਨੌਜਵਾਨ ਰੰਗੇ-ਹੱਥੀਂ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।