03-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-08-2026

ਗੁਲਾਬ ਚੰਦ ਕਟਾਰੀਆ ਨੇ ਹਰਿਦੁਆਰ ਹਾਦਸੇ ’ਚ ਮ੍ਰਿਤਕ 4 ਬੱਚਿਆਂ ਦੇ ਪਰਿਵਾਰਾਂ ਨਾਲ ਮੁਲਾਕਾਤ ਕਰਕੇ ਜਤਾਇਆ ਦੁੱਖ ਪੀੜਤ ਪਰਿਵਾਰਾਂ ਨੂੰ 5-5 ਲੱਖ ਰੁਪਏ ਦੀ ਵਿੱਤੀ ਸਹਾਇਤਾ ਦੇਣ ਦਾ ਕੀਤਾ ਐਲਾਨ

ਚੰਡੀਗੜ੍ਹ, 2 ਅਗਸਤ (ਸੰਦੀਪ ਕੁਮਾਰ ਮਾਹਨਾ)- ਹਰਿਦੁਆਰ ਵਿਚ ਕਾਂਵੜ ਯਾਤਰਾ ਦੌਰਾਨ ਗੰਗਾ ਦਰਿਆ ਦੇ ਤੇਜ਼ ਵਹਾਅ ਵਿਚ ਰੁੜ੍ਹ ਕੇ ਜਾਨ ਗੁਆਉਣ ਵਾਲੇ ਚੰਡੀਗੜ੍ਹ ਦੇ ਰਹਿਣ ਵਾਲੇ 4 ਬੱਚਿਆਂ ਦੇ ਪਰਿਵਾਰਾਂ ਲਈ ਚੰਡੀਗੜ੍ਹ ਪ੍ਰਸ਼ਾਸਨ ਨੇ ਵਿੱਤੀ ਸਹਾਇਤਾ ਦਾ ਐਲਾਨ ਕੀਤਾ ਹੈ। ਪੰਜਾਬ ਦੇ ਰਾਜਪਾਲ ਤੇ ਯੂ.

ਪੰਜਾਬ ਦੇ ਰਾਜਪਾਲ ਤੇ ਚੰਡੀਗੜ੍ਹ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਹਰਿਦੁਆਰ ਵਿਚ ਕਾਂਵੜ ਯਾਤਰਾ ਦੌਰਾਨ ਜਾਨ ਗੁਆਉਣ ਵਾਲੇ 4 ਬੱਚਿਆਂ ਦੇ ਪਰਿਵਾਰਾਂ ਨਾਲ ਹਮਦਰਦੀ ਜਤਾਉਂਦੇ ਹੋਏ, ਨਾਲ ਮੌਜੂਦ ਭਾਜਪਾ ਆਗੂ ਦਵਿੰਦਰ ਬਬਲਾ। ਤਸਵੀਰ : ਗੁਰਿੰਦਰ ਸਿੰਘ 03-08-2026
ਚੰਡੀਗੜ੍ਹ, 2 ਅਗਸਤ (ਸੰਦੀਪ ਕੁਮਾਰ ਮਾਹਨਾ)- ਹਰਿਦੁਆਰ ਵਿਚ ਕਾਂਵੜ ਯਾਤਰਾ ਦੌਰਾਨ ਗੰਗਾ ਦਰਿਆ ਦੇ ਤੇਜ਼ ਵਹਾਅ ਵਿਚ ਰੁੜ੍ਹ ਕੇ ਜਾਨ ਗੁਆਉਣ ਵਾਲੇ ਚੰਡੀਗੜ੍ਹ ਦੇ ਰਹਿਣ ਵਾਲੇ 4 ਬੱਚਿਆਂ ਦੇ ਪਰਿਵਾਰਾਂ ਲਈ ਚੰਡੀਗੜ੍ਹ ਪ੍ਰਸ਼ਾਸਨ ਨੇ ਵਿੱਤੀ ਸਹਾਇਤਾ ਦਾ ਐਲਾਨ ਕੀਤਾ ਹੈ। ਪੰਜਾਬ ਦੇ ਰਾਜਪਾਲ ਤੇ ਯੂ. ਟੀ. ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨੇ ਪੀੜਤ ਪਰਿਵਾਰਾਂ ਦੇ ਘਰ ਜਾ ਕੇ ਦੁੱਖ ਸਾਂਝਾ ਕੀਤਾ ਤੇ ਹਰੇਕ ਪਰਿਵਾਰ ਨੂੰ 5-5 ਲੱਖ ਰੁਪਏ ਦੀ ਵਿੱਤੀ ਸਹਾਇਤਾ ਆਪਣੇ ਅਖ਼ਤਿਆਰੀ ਫ਼ੰਡ ਵਿਚੋਂ ਦੇਣ ਦਾ ਐਲਾਨ ਕੀਤਾ। ਪ੍ਰਸ਼ਾਸਕ ਕਟਾਰੀਆ ਨੇ ਪੀੜਤ ਪਰਿਵਾਰਾਂ ਨਾਲ ਉਨ੍ਹਾਂ ਦੇ ਨਿਵਾਸ ਸਥਾਨਾਂ ’ਤੇ ਮੁਲਾਕਾਤ ਕਰਦਿਆਂ ਇਸ ਦੁਖਦਾਈ ਘਟਨਾ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਪਰਿਵਾਰਕ ਮੈਂਬਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਇਸ ਔਖੀ ਘੜੀ ਵਿਚ ਚੰਡੀਗੜ੍ਹ ਪ੍ਰਸ਼ਾਸਨ ਪੂਰੀ ਸੰਵੇਦਨਸ਼ੀਲਤਾ ਨਾਲ ਉਨ੍ਹਾਂ ਦੇ ਨਾਲ ਖੜ੍ਹਾ ਹੈ ਅਤੇ ਉਨ੍ਹਾਂ ਨੂੰ ਹਰ ਸੰਭਵ ਸਹਾਇਤਾ ਮੁਹੱਈਆ ਕਰਵਾਈ ਜਾਵੇਗੀ। ਇਸ ਮੌਕੇ ਉਨ੍ਹਾਂ ਦੇ ਨਾਲ ਕੌਂਸਲਰ ਤਰੁਣਾ ਮਹਿਤਾ ਤੇ ਭਾਜਪਾ ਆਗੂ ਦਵਿੰਦਰ ਬਬਲਾ ਵੀ ਮੌਜੂਦ ਸਨ। ਰਾਜਪਾਲ ਕਟਾਰੀਆ ਨੇ ਇਸ ਘਟਨਾ ਨੂੰ ਬੇਹੱਦ ਦਿਲ ਦਹਿਲਾ ਦੇਣ ਵਾਲਾ ਦੱਸਦਿਆਂ ਕਿਹਾ ਕਿ ਚਾਰ ਮਾਸੂਮ ਬੱਚਿਆਂ ਦੀ ਅਚਨਚੇਤ ਮੌਤ ਨਾ ਸਿਰਫ਼ ਉਨ੍ਹਾਂ ਦੇ ਪਰਿਵਾਰਾਂ, ਸਗੋਂ ਪੂਰੇ ਸ਼ਹਿਰ ਲਈ ਇਕ ਨਾ ਪੂਰਾ ਹੋਣ ਵਾਲਾ ਘਾਟਾ ਹੈ। ਉਨ੍ਹਾਂ ਵਿੱਛੜੀਆਂ ਰੂਹਾਂ ਦੀ ਆਤਮਿਕ ਸ਼ਾਂਤੀ ਲਈ ਅਰਦਾਸ ਕਰਦਿਆਂ ਪੀੜਤ ਪਰਿਵਾਰਾਂ ਨੂੰ ਇਸ ਅਸਹਿ ਦੁੱਖ ਨੂੰ ਸਹਿਣ ਦਾ ਬਲ ਬਖ਼ਸ਼ਣ ਦੀ ਕਾਮਨਾ ਕੀਤੀ। ਪ੍ਰਸ਼ਾਸਕ ਨੇ ਸਬੰਧਿਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਪ੍ਰਭਾਵਿਤ ਪਰਿਵਾਰਾਂ ਨੂੰ ਹਰ ਸੰਭਵ ਸਹਾਇਤਾ ਮੁਹੱਈਆ ਕਰਵਾਈ ਜਾਵੇ। ਉਨ੍ਹਾਂ ਇਕ ਵਾਰ ਫਿਰ ਸੋਗ ਵਿਚ ਡੁੱਬੇ ਪਰਿਵਾਰਾਂ ਨੂੰ ਭਰੋਸਾ ਦਿਵਾਇਆ ਕਿ ਚੰਡੀਗੜ੍ਹ ਪ੍ਰਸ਼ਾਸਨ ਇਸ ਦੁੱਖ ਦੀ ਘੜੀ ਵਿਚ ਪੂਰੀ ਮਜ਼ਬੂਤੀ ਨਾਲ ਉਨ੍ਹਾਂ ਦੇ ਨਾਲ ਖੜ੍ਹਾ ਹੈ ਅਤੇ ਉਨ੍ਹਾਂ ਨੂੰ ਹਰ ਸੰਭਵ ਸਹਾਇਤਾ ਤੇ ਸਹਿਯੋਗ ਪ੍ਰਦਾਨ ਕੀਤਾ ਜਾਵੇਗਾ।
ਪਿਛਲੀ ਖ਼ਬਰ ਤੀਆਂ ਦੀਆਂ ਰੌਣਕਾਂ ਨਾਲ ਮਹਿਕਿਆ ਸੈਕਟਰ-45 ਦਾ ਕਮਿਊਨਿਟੀ ਸੈਂਟਰ ਅਗਲੀ ਖ਼ਬਰ ਭਾਰਤ ਚੋਣ ਕਮਿਸ਼ਨ ਵਲੋਂ ਫ਼ਤਹਿਗੜ੍ਹ ਸਾਹਿਬ ਜ਼ਿਲ੍ਹੇ ’ਚ ਪੋਲਿੰਗ ਸਟੇਸ਼ਨਾਂ ਦੀ ਰੈਸ਼ਨਲਾਈਜ਼ੇਸ਼ਨ ਨੂੰ ਪ੍ਰਵਾਨਗੀ, ਕੁਲ ਪੋਲਿੰਗ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।