03-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-08-2026

ਸਿਹਤ ਜਾਂਚ ਕੈਂਪ ਦੌਰਾਨ 112 ਮਰੀਜ਼ਾਂ ਦੀ ਜਾਂਚ ਤੇ 78 ਲਾਭਪਾਤਰੀਆਂ ਦੇ ਬਣਾਏ ਹੈਲਥ ਕਾਰਡ- ਡਾ. ਆਹਲੂਵਾਲੀਆ ਕਾਂਗਰਸ ਪਾਰਟੀ ਦੇ ਘੱਟ ਗਿਣਤੀ ਵਿੰਗ ਦੇ ਆਗੂ ਵਲੋਂ ਖਰੜ ਦੇ ਵਕੀਲ ਭਾਈਚਾਰੇ ਨਾਲ ਮੀਟਿੰਗ

ਖਰੜ, 2 ਅਗਸਤ (ਗੁਰਮੁੱਖ ਸਿੰਘ ਮਾਨ)-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਘੱਟ ਗਿਣਤੀ ਵਿੰਗ ਜ਼ਿਲ੍ਹਾ ਮੁਹਾਲੀ, ਰੋਪੜ ਤੇ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਸਹਿ-ਇੰਚਾਰਜ਼ ਸੈਮਸਨ ਮਸੀਹ ਵਲੋਂ ਬਾਰ ਐਸੋਸੀਏਸ਼ਨ ਖਰੜ ਨਾਲ ਸੰਬੰਧਿਤ ਵਕੀਲਾਂ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ‘ਚ ਆਗਾਮੀ ਵਿਧਾਨ ਸਭਾ ਚੋਣਾਂ ਦੌਰਾਨ ਪੰਜਾਬ ਵਿਚ ਕਾਂਗਰਸ ਪਾਰਟੀ ਦੀ ਸਰਕਾਰ ਬਣਾਉਣ ਲਈ ਵਿਚਾਰਾਂ ਕੀਤੀਆਂ ਗਈਆਂ।

ਅਜੀਤ ਡੈਸਕ 03-08-2026
ਖਰੜ, 2 ਅਗਸਤ (ਗੁਰਮੁੱਖ ਸਿੰਘ ਮਾਨ)-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਘੱਟ ਗਿਣਤੀ ਵਿੰਗ ਜ਼ਿਲ੍ਹਾ ਮੁਹਾਲੀ, ਰੋਪੜ ਤੇ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਸਹਿ-ਇੰਚਾਰਜ਼ ਸੈਮਸਨ ਮਸੀਹ ਵਲੋਂ ਬਾਰ ਐਸੋਸੀਏਸ਼ਨ ਖਰੜ ਨਾਲ ਸੰਬੰਧਿਤ ਵਕੀਲਾਂ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ‘ਚ ਆਗਾਮੀ ਵਿਧਾਨ ਸਭਾ ਚੋਣਾਂ ਦੌਰਾਨ ਪੰਜਾਬ ਵਿਚ ਕਾਂਗਰਸ ਪਾਰਟੀ ਦੀ ਸਰਕਾਰ ਬਣਾਉਣ ਲਈ ਵਿਚਾਰਾਂ ਕੀਤੀਆਂ ਗਈਆਂ। ਇਸ ਮੌਕੇ ਵਕੀਲ ਭਾਈਚਾਰੇ ਵਲੋਂ ਭਰੋਸਾ ਦਿਵਾਇਆ ਗਿਆ ਕਿ ਚੋਣਾਂ ਦੌਰਾਨ ਕਾਂਗਰਸ ਪਾਰਟੀ ਦਾ ਵਧ ਚੜ੍ਹ ਕੇ ਸਾਥ ਦਿੱਤਾ ਜਾਵੇਗਾ ਅਤੇ ਪੰਜਾਬ ਵਿਚ ਕਾਂਗਰਸ ਪਾਰਟੀ ਦੀ ਜਿੱਤ ਨੂੰ ਯਕੀਨੀ ਬਣਾਉਣ ਲਈ ਹਰ ਸੰਭਵ ਉਪਰਾਲਾ ਕੀਤਾ ਜਾਵੇਗਾ। ਇਸ ਮੌਕੇ ਜਿਥੇ ਘੱਟ ਗਿਣਤੀ ਵਰਗਾਂ ‘ਤੇ ਕੇਂਦਰ ਸਰਕਾਰ ਵਲੋਂ ਕੀਤੇ ਜਾਂਦੇ ਅੱਤਿਆਚਾਰਾਂ ਖ਼ਿਲਾਫ਼ ਰੋਸ ਪ੍ਰਗਟਾਇਆ ਗਿਆ, ਉਥੇ ਹੀ ਆਖਿਆ ਗਿਆ ਕਿ ਪੰਜਾਬ ਸਰਕਾਰ ਵਲੋਂ ਵੀ ਸੂਬੇ ਦੇ ਮੁਲਾਜ਼ਮਾਂ ਨਾਲ ਧੱਕੇਸ਼ਾਹੀ ਕੀਤੀ ਜਾ ਰਹੀ ਹੈ ਅਤੇ ਉਨ੍ਹਾਂ ਨੂੰ ਬਣਦੇ ਹੱਕ ਨਹੀਂ ਦਿੱਤੇ ਜਾ ਰਹੇ। ਇਸ ਮੌਕੇ ਸੈਮਸਨ ਮਸੀਹ ਨੇ ਕਿਹਾ ਕਿ ਦੇਸ਼ ਦੇ ਨਾਗਰਿਕਾਂ ਦੇ ਅਧਿਕਾਰਾਂ ਅਤੇ ਭਵਿੱਖ ਨੂੰ ਸੁਰੱਖਿਅਤ ਕਰਨ ਲਈ 2027 ਵਿਚ ਪੰਜਾਬ ‘ਚ ਕਾਂਗਰਸ ਦੀ ਸਰਕਾਰ ਬਣਾਉਣੀ ਬਹੁਤ ਜ਼ਰੂਰੀ ਹੈ। ਇਸ ਮੌਕੇ ਗੁਰਵੀਰ ਸਿੰਘ ਲਾਲੀ, ਕੁਲਦੀਪ ਸਿੰਘ, ਬਹਾਦਰ ਸਿੰਘ, ਰੂਪਾਲ ਸਿੰਘ, ਜੈ ਰਘੂਨੰਦਨ, ਲਵਨੀਤ ਸਿੰਘ, ਹਰਜੀਤ ਸਿੰਘ ਤੇ ਜਸਵਿੰਦਰ ਸਿੰਘ (ਸਾਰੇ ਵਕੀਲ) ਸਮੇਤ ਹੋਰ ਆਗੂ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਰੋਟਰੀ ਕਲੱਬ ਡੇਰਾਬੱਸੀ ਟਾਊਨ ਦੀ ਇੰਸਟਾਲੇਸ਼ਨ ਸੈਰੇਮਨੀ ਦੌਰਾਨ ਹੋਣਹਾਰ ਵਿਦਿਆਰਥੀਆਂ ਦਾ ਸਨਮਾਨ ਅਗਲੀ ਖ਼ਬਰ ਨਿਊ ਚੰਡੀਗੜ੍ਹ ਦੇ ਪਿੰਡ ਹੁਸ਼ਿਆਰਪੁਰ ਦੇ ਰਹਿਣ ਵਾਲੇ ਇਰਫਾਨ ਖਾਨ ਨੇ ਨੀਟ ਪ੍ਰੀਖਿਆ ’ਚ ਗੱਡੇ ਝੰਡੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।