05-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-08-2026

ਅਮਨਪ੍ਰੀਤ ਸਿੰਘ ਮਨੌਲੀ ਨੂੰ ਸਦਮਾ, ਪਿਤਾ ਦਾ ਦਿਹਾਂਤ

ਐੱਸ. ਏ.

ਅਜੀਤ ਡੈਸਕ 05-08-2026
ਐੱਸ. ਏ. ਐੱਸ. ਨਗਰ, 4 ਅਗਸਤ (ਪ੍ਰੋ. ਅਵਤਾਰ ਸਿੰਘ)-ਪੰਜਾਬ ਸਰਕਾਰ ਦੇ ਸੂਚਨਾ ਤੇ ਲੋਕ ਸੰਪਰਕ ਅਫ਼ਸਰ ਅਮਨਪ੍ਰੀਤ ਸਿੰਘ ਮਨੌਲੀ ਨੂੰ ਉਸ ਵੇਲੇ ਗਹਿਰਾ ਸਦਮਾ ਲੱਗਿਆ ਜਦੋਂ ਉਨ੍ਹਾਂ ਦੇ ਪਿਤਾ ਮਨਜੀਤ ਸਿੰਘ ਮਨੌਲੀ (72) ਦਾ ਅੱਜ ਬਾਅਦ ਦੁਪਹਿਰ ਅਚਾਨਕ ਦਿਹਾਂਤ ਹੋ ਗਿਆ। ਉਹ ਆਪਣੇ ਪਿੱਛੇ ਪਤਨੀ, ਪੁੱਤਰ ਅਤੇ ਧੀ ਦਾ ਹਸਦਾ-ਵਸਦਾ ਪਰਿਵਾਰ ਛੱਡ ਗਏ ਹਨ। ਸਵ. ਮਨਜੀਤ ਸਿੰਘ ਮਨੌਲੀ ਨੇ ਕੁਝ ਸਮਾਂ ਪੰਜਾਬ ਪੁਲਿਸ ਵਿਚ ਨੌਕਰੀ ਕਰਨ ਉਪਰੰਤ ਲੰਮਾ ਸਮਾਂ ‘ਪੰਜਾਬੀ ਟ੍ਰਿਬਿਊਨ’ ‘ਚ ਸੇਵਾ ਨਿਭਾਈ ਸੀ। ਸਵ. ਮਨਜੀਤ ਸਿੰਘ ਮਨੌਲੀ ਦਾ ਅੰਤਿਮ ਸਸਕਾਰ ਅੱਜ 5 ਅਗਸਤ ਨੂੰ ਸਵੇਰੇ 10 ਵਜੇ ਪਿੰਡ ਮਨੌਲੀ ਦੇ ਸ਼ਮਸ਼ਾਨਘਾਟ ਵਿਖੇ ਹੋਵੇਗਾ।
ਪਿਛਲੀ ਖ਼ਬਰ ਬਲਟਾਣਾ ਹੋਟਲ ਮਾਮਲੇ ’ਚ ਬਲਟਾਣਾ ਚੌਕੀ ਇੰਚਾਰਜ ਲਾਈਨ ਹਾਜ਼ਰ ਅਗਲੀ ਖ਼ਬਰ ਖਰੜ ਹਲਕੇ ’ਚ ਸੜਕਾਂ ਦੇ ਵਿਕਾਸ ਲਈ ਵੱਡੇ ਪੱਧਰ ’ਤੇ ਕੰਮ ਜਾਰੀ-ਗੋਲਡੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।