ਐੱਸ. ਏ. ਐੱਸ. ਨਗਰ, 5 ਅਗਸਤ (ਕਪਿਲ ਵਧਵਾ)- ਸਥਾਨਕ ਡਿਪਟੀ ਕਮਿਸ਼ਨਰ ਦਫ਼ਤਰ ਦੀ ਆਰ. ਆਈ. ਏ. ਸ਼ਾਖਾ ਵਿਚ ਤਾਇਨਾਤ ਸੀਨੀਅਰ ਸਹਾਇਕ ਭੁਪਿੰਦਰ ਕੌਰ ਨੂੰ ਵਿਜੀਲੈਂਸ ਬਿਊਰੋ ਦੀ ਫਲਾਇੰਗ ਸਕੁਐਡ-1 ਦੀ ਟੀਮ ਨੇ ਮੰਗਲਵਾਰ ਨੂੰ 1 ਲੱਖ ਰੁ. ਦੀ ਰਿਸ਼ਵਤ ਲੈਂਦਿਆਂ ਰੰਗੇ-ਹੱਥੀਂ ਕਾਬੂ ਕੀਤਾ ਸੀ। ਜਾਣਕਾਰੀ ਅਨੁਸਾਰ ਮੁਲਜ਼ਮ ਨੇ ਸਕਾਈ ਰੌਕ ਵੈੱਲਫੇਅਰ ਸੁਸਾਇਟੀ ਸੈਕਟਰ-111/112 ‘ਚ ਨਿਲਾਮੀ ਵਾਲਾ 200 ਵਰਗ ਗਜ਼ ਦਾ ਪਲਾਟ ਦਿਵਾਉਣ ਦੇ ਬਦਲੇ ਸ਼ਿਕਾਇਤਕਰਤਾ ਪ੍ਰਭਜੋਤ ਸਿੰਘ ਤੋਂ 8 ਲੱਖ ਰੁ. ਦੀ ਰਿਸ਼ਵਤ ਦੀ ਮੰਗ ਕੀਤੀ ਸੀ। ਇਸ ਸੰਬੰਧੀ ਸ਼ਿਕਾਇਤ ਮਿਲਣ ‘ਤੇ ਵਿਜੀਲੈਂਸ ਨੇ ਜਾਲ ਵਿਛਾ ਕੇ ਰਿਸ਼ਵਤ ਵਜੋਂ ਦਿੱਤੇ ਗਏ 500-500 ਰੁ. ਦੇ 200 ਨੋਟਾਂ ਸਮੇਤ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ। ਵਿਜੀਲੈਂਸ ਵਲੋਂ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7 ਤਹਿਤ ਮਾਮਲਾ ਦਰਜ ਕਰਕੇ ਮੁਲਜ਼ਮ ਨੂੰ ਮੁਹਾਲੀ ਦੀ ਅਦਾਲਤ ਵਿਚ ਪੇਸ਼ ਕੀਤਾ ਗਿਆ, ਜਿਥੇ ਤਫ਼ਤੀਸ਼ੀ ਅਫ਼ਸਰ ਨੇ ਦੋ ਦਿਨਾਂ ਦੇ ਰਿਮਾਂਡ ਦੀ ਮੰਗ ਕੀਤੀ, ਪਰ ਅਦਾਲਤ ਨੇ ਵੀਰਵਾਰ ਤੱਕ 1 ਦਿਨ ਦਾ ਪੁਲਿਸ ਰਿਮਾਂਡ ਮਨਜ਼ੂਰ ਕੀਤਾ। ਤਫ਼ਤੀਸ਼ੀ ਅਫ਼ਸਰ ਨੇ ਅਦਾਲਤ ਨੂੰ ਦੱਸਿਆ ਕਿ ਮਾਮਲੇ ਦੀ ਜਾਂਚ ਦੌਰਾਨ ਹੋਰਨਾਂ ਵਿਅਕਤੀਆਂ ਦੇ ਨਾਂਅ ਵੀ ਸਾਹਮਣੇ ਆ ਸਕਦੇ ਹਨ। ਵਿਜੀਲੈਂਸ ਬਿਊਰੋ ਵਲੋਂ ਮਾਮਲੇ ‘ਚ ਅਗਲੇਰੀ ਜਾਂਚ ਜਾਰੀ ਹੈ।
ਮਾਮਲਾ ਡੀ. ਸੀ. ਦਫ਼ਤਰ ਦੀ ਸੀਨੀਅਰ ਸਹਾਇਕ ਨੂੰ 1 ਲੱਖ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ, ਹੱਥੀਂ ਕਾਬੂ ਕਰਨ ਦਾ
ਚੰਡੀਗੜ੍ਹ, 5 ਅਗਸਤ (ਮਾਰਕੰਡਾ)- ਡੀ. ਏ.
ਅਜੀਤ ਡੈਸਕ
06-08-2026