06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-08-2026

‘ਗੈਂਗਸਟਰਾਂ ’ਤੇ ਵਾਰ’ ਦਾ 197ਵਾਂ ਦਿਨ ਪੰਜਾਬ ਪੁਲਿਸ ਵਲੋਂ 652 ਥਾਈਂ ਛਾਪੇਮਾਰੀ, 454 ਵਿਅਕਤੀ ਕਾਬੂ

ਚੰਡੀਗੜ੍ਹ, 5 ਅਗਸਤ (ਅਜੀਤ ਬਿਊਰੋ)- ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦੇ 197ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 652 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ’ਤੇ ਵਾਰ’- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ , ਜਿਸ ਦੀ ਸ਼ੁਰੂਆਤ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ ਪੰਜਾਬ ਗੌਰਵ ਯਾਦਵ ਵਲੋਂ ਕੀਤੀ ਗਈ ਸੀ।

ਅਜੀਤ ਡੈਸਕ 06-08-2026
ਚੰਡੀਗੜ੍ਹ, 5 ਅਗਸਤ (ਅਜੀਤ ਬਿਊਰੋ)- ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦੇ 197ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 652 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ’ਤੇ ਵਾਰ’- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ , ਜਿਸ ਦੀ ਸ਼ੁਰੂਆਤ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ ਪੰਜਾਬ ਗੌਰਵ ਯਾਦਵ ਵਲੋਂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। 197ਵੇਂ ਦਿਨ, ਪੁਲਿਸ ਟੀਮਾਂ ਨੇ 454 ਵਿਅਕਤੀਆਂ ਨੂੰ ਤਿੰਨ ਹਥਿਆਰਾਂ ਸਮੇਤ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਕੁੱਲ 56,909 ਗ੍ਰਿਫ਼ਤਾਰੀਆਂ ਹੋਈਆਂ ਹਨ। ਇਸ ਤੋਂ ਇਲਾਵਾ 213 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 11 ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ। ਇਸ ਦੌਰਾਨ, ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁਧ’ ਨੂੰ 522ਵੇਂ ਦਿਨ ਵੀ ਜਾਰੀ ਰੱਖਿਆ ਹੈ, ਜਿਸ ਤਹਿਤ ਅੱਜ 139 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿਚੋਂ 12 ਕਿਲੋ ਹੈਰੋਇਨ, 301 ਗ੍ਰਾਮ ਅਫੀਮ, 9.2 ਕਿਲੋ ਭੁੱਕੀ, 1114 ਨਸ਼ੀਲੀਆਂ ਗੋਲੀਆਂ ਅਤੇ 41700 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਇਸ ਦੇ ਨਾਲ, ਸਿਰਫ 522 ਦਿਨਾਂ ਵਿਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 75,441 ਹੋ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ 16 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।
ਪਿਛਲੀ ਖ਼ਬਰ ਸੈਕਟਰ-34 ਤੇ 36 ਥਾਣਿਆਂ ’ਚ ਵਿਦੇਸ਼ ਭੇਜਣ ਦੇ ਨਾਂਅ ’ਤੇ ਠੱਗੀ ਦੇ ਛੇ ਮਾਮਲੇ ਦਰਜ ਇਮੀਗ੍ਰੇਸ਼ਨ ਕੰਪਨੀਆਂ ਵਲੋਂ ਲੱਖਾਂ... ਅਗਲੀ ਖ਼ਬਰ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਪਰਿਵਾਰ ਸਮੇਤ ਕੀਤੇ ਬਾਂਕੇ ਬਿਹਾਰੀ ਦੇ ਦਰਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।