06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-08-2026

ਵਾਰਡ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਨ ਲਈ ਕੰਮ ਕਰਦਾ ਰਹਾਂਗਾ-ਕਾਹਲੋਂ

ਐੱਸ. ਏ.

ਅਜੀਤ ਡੈਸਕ 06-08-2026
ਐੱਸ. ਏ. ਐੱਸ. ਨਗਰ, 5 ਅਗਸਤ (ਪ੍ਰੋ. ਅਵਤਾਰ ਸਿੰਘ)-ਰੈਜ਼ੀਡੈਂਟ ਵੈੱਲਫ਼ੇਅਰ ਐਸੋਸੀਏਸ਼ਨ ਕਨਾਲ ਹਾਊਸ ਫੇਜ਼-3ਬੀ2 ਮੁਹਾਲੀ ਦੀ ਮੀਟਿੰਗ ਦੌਰਾਨ ਵਾ. ਨੰ. 10 ਦੇ ਆਜ਼ਾਦ ਕੌਂਸਲਰ ਪਰਮਜੀਤ ਸਿੰਘ ਕਾਹਲੋਂ ਨੂੰ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਗਿਆ। ਮੀਟਿੰਗ ਦੌਰਾਨ ਵਸਨੀਕਾਂ ਨੂੰ ਪੇਸ਼ ਆ ਰਹੀਆਂ ਦਰਪੇਸ਼ ਸਮੱਸਿਆਵਾਂ ਬਾਰੇ ਵਿਚਾਰ ਚਰਚਾ ਕੀਤੀ ਗਈ। ਇਸ ਮੌਕੇ ਸੁਸਾਇਟੀ ਦੇ ਪ੍ਰਧਾਨ ਤਰਲੋਚਨ ਸਿੰਘ ਨੇ ਦੱਸਿਆ ਕਿ ਮੀਟਿੰਗ ਦੌਰਾਨ ਕੌਂਸਲਰ ਪਰਮਜੀਤ ਸਿੰਘ ਕਾਹਲੋਂ ਨੂੰ ਇਲਾਕੇ ਦੀਆਂ ਸਮੱਸਿਆਵਾਂ ਸੰਬੰਧੀ ਜਾਣੂ ਕਰਵਾਇਆ ਗਿਆ। ਉਨ੍ਹਾਂ ਮੰਗ ਕੀਤੀ ਕਿ ਇਲਾਕੇ ‘ਚ ਸਪੀਡ ਬ੍ਰੇਕਰ ਲਗਾਏ ਜਾਣ ਤਾਂ ਜੋ ਹਾਦਸਿਆਂ ਤੋਂ ਬਚਿਆ ਜਾ ਸਕੇ। ਉਨ੍ਹਾਂ ਕਿਹਾ ਕਿ ਸਾਡੇ ਇਲਾਕੇ ਨੂੰ ਇੱਕ ਜਿੰਮੇਵਾਰ ਵਿਅਕਤੀ ਦੀ ਲੋੜ ਹੈ, ਜੋ ਕਿ ਇਲਾਕੇ ਦੇ ਵਿਕਾਸ ਅਤੇ ਸਮੱਸਿਆਵਾਂ ਨੂੰ ਹੱਲ ਕਰਨ ਲਈ ਹਮੇਸ਼ਾ ਹਾਜ਼ਰ ਰਹੇ। ਇਸ ਮੌਕੇ ਐਸੋਸੀਏਸ਼ਨ ਵਲੋਂ ਉਨ੍ਹਾਂ ਨੂੰ ਦਿੱਤੇ ਗਏ ਸਹਿਯੋਗ ਲਈ ਧੰਨਵਾਦ ਕਰਦਿਆਂ ਪਰਮਜੀਤ ਸਿੰਘ ਕਾਹਲੋਂ ਨੇ ਕਿਹਾ ਕਿ ਉਨ੍ਹਾਂ ਵਲੋਂ ਆਪਣੇ ਵਾਰਡ ਦੇ ਵਸਨੀਕਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਨਾ ਉਨ੍ਹਾਂ ਦੀ ਮੁੱਖ ਤਰਜੀਹ ਹੈ। ਉਨ੍ਹਾਂ ਇਲਾਕਾ ਵਾਸੀਆਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ‘ਤੇ ਹੱਲ ਕਰਨ ਦਾ ਭਰੋਸਾ ਦਿੱਤਾ। ਇਸ ਮੌਕੇ ਮੀਤ ਪ੍ਰਧਾਨ ਦਲਜੀਤ ਸਿੰਘ ਸੁਖੀਜਾ, ਜਨਰਲ ਸਕੱਤਰ ਨਵਦੀਪ ਬੰਸਲ, ਸਕੱਤਰ ਦਲੀਪ ਕੁਮਾਰ ਖੁਰਾਨਾ, ਅਸ਼ੋਕ ਬੰਸਲ ਅਤੇ ਇੰਦਰਜੀਤ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਕੌਂਸਲ ਪ੍ਰਧਾਨ ਬਹਾਦਰ ਸਿੰਘ ਓ. ਕੇ. ਦੀ ਅਗਵਾਈ ਵਾਲੀ ਟੀਮ ਨੇ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨਾਲ ਕੀਤੀ ਮੁਲਾਕਾ... ਅਗਲੀ ਖ਼ਬਰ ਜਾਤੀ ਤੇ ਹੋਰ ਸਰਟੀਫ਼ਿਕੇਟ ਪ੍ਰਾਪਤ ਕਰਨ ਲਈ ਲੋਕ ਹੋ ਰਹੇ ਨੇ ਖੱਜਲ੍ਹ-ਖੁਆਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।