ਰਾਣਾ ਗਿੱਲ ਦੀ ਸੂਬਾ ਮੀਤ ਪ੍ਰਧਾਨ ਵਜੋਂ ਨਿਯੁਕਤੀ ’ਤੇ ਭਾਜਪਾ ਵਰਕਰਾਂ ’ਚ ਖ਼ੁਸ਼ੀ ਦੀ ਲਹਿਰ
ਮੁੱਲਾਂਪੁਰ ਗਰੀਬਦਾਸ, 5 ਅਗਸਤ (ਦਿਲਬਰ ਸਿੰਘ ਖੈਰਪੁਰ)- ਭਾਰਤੀ ਜਨਤਾ ਪਾਰਟੀ ਵਲੋਂ ਰਾਣਾ ਰਣਜੀਤ ਸਿੰਘ ਗਿੱਲ ਦੀ ਸੂਬਾ ਮੀਤ ਪ੍ਰਧਾਨ ਵਜੋਂ ਨਿਯੁਕਤੀ ’ਤੇ ਹਲਕਾ ਖਰੜ ਦੇ ਭਾਜਪਾ ਵਰਕਰਾਂ ’ਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਇਸ ਦੌਰਾਨ ਭਾਜਪਾ ਕਿਸਾਨ ਵਿੰਗ ਦੇ ਆਗੂ ਜਗਤਾਰ ਸਿੰਘ ਸਿੱਧੂ ਦੀ ਅਗਵਾਈ ’ਚ ਭਾਜਪਾ ਸਮਰਥਕਾਂ ਦੇ ਵਫਦ ਨੇ ਰਾਣਾ ਗਿੱਲ ਨਾਲ ਮੁਲਾਕਾਤ ਕਰਦਿਆਂ ਉਨ੍ਹਾਂ ਨੂੰ ਗੁਲਦਸਤਾ ਭੇਟ ਕਰਕੇ ਵਧਾਈਆਂ ਦਿੱਤੀਆਂ।
ਅਜੀਤ ਡੈਸਕ
06-08-2026