06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-08-2026

ਵੰਦੇ ਮਾਤਰਮ ਨੂੰ ਰਾਸ਼ਟਰੀ ਗਾਨ ਦੇ ਬਰਾਬਰ ਕਾਨੂੰਨੀ ਦਰਜਾ ਦੇਣਾ ਹਿੰਦੂਤਵ ਨੂੰ ਉਤਸ਼ਾਹਿਤ ਕਰਨ ਵਾਲਾ ਕਦਮ- ਕੇਂਦਰੀ ਸ੍ਰੀ ਗੁਰੂ ਸਿੰਘ ਸਭਾ

ਚੰਡੀਗੜ੍ਹ, 6 ਅਗਸਤ (ਅਜੀਤ ਬਿਊਰੋ)- ਕੇਂਦਰੀ ਸ੍ਰੀ ਗੁਰੂ ਸਿੰਘ ਸਭਾ ਨੇ ਸੰਸਦ ਵੱਲੋਂ ਹਾਲ ਹੀ ਵਿਚ ਪਾਸ ਕੀਤੇ ਉਸ ਕਾਨੂੰਨ ’ਤੇ ਗੰਭੀਰ ਚਿੰਤਾ ਪ੍ਰਗਟ ਕੀਤੀ ਹੈ, ਜਿਸ ਰਾਹੀਂ ਵੰਦੇ ਮਾਤਰਮ ਨੂੰ ਰਾਸ਼ਟਰੀ ਗਾਨ ਦੇ ਬਰਾਬਰ ਕਾਨੂੰਨੀ ਦਰਜਾ ਅਤੇ ਸੁਰੱਖਿਆ ਪ੍ਰਦਾਨ ਕੀਤੀ ਗਈ ਹੈ। ਸਭਾ ਦਾ ਮੰਨਣਾ ਹੈ ਕਿ ਇਹ ਕਦਮ ਹਿੰਦੂਤਵ ਦੀ ਵਿਚਾਰਧਾਰਾ ਨੂੰ ਉਤਸ਼ਾਹਿਤ ਕਰਦਾ ਹੈ ਅਤੇ ਬਹੁਸੰਖਿਆਕ ਸਭਿਆਚਾਰਕ ਦਬਦਬੇ ਨੂੰ ਦਰਸਾਉਂਦਾ ਹੈ।

ਅਜੀਤ ਡੈਸਕ 07-08-2026
ਚੰਡੀਗੜ੍ਹ, 6 ਅਗਸਤ (ਅਜੀਤ ਬਿਊਰੋ)- ਕੇਂਦਰੀ ਸ੍ਰੀ ਗੁਰੂ ਸਿੰਘ ਸਭਾ ਨੇ ਸੰਸਦ ਵੱਲੋਂ ਹਾਲ ਹੀ ਵਿਚ ਪਾਸ ਕੀਤੇ ਉਸ ਕਾਨੂੰਨ ’ਤੇ ਗੰਭੀਰ ਚਿੰਤਾ ਪ੍ਰਗਟ ਕੀਤੀ ਹੈ, ਜਿਸ ਰਾਹੀਂ ਵੰਦੇ ਮਾਤਰਮ ਨੂੰ ਰਾਸ਼ਟਰੀ ਗਾਨ ਦੇ ਬਰਾਬਰ ਕਾਨੂੰਨੀ ਦਰਜਾ ਅਤੇ ਸੁਰੱਖਿਆ ਪ੍ਰਦਾਨ ਕੀਤੀ ਗਈ ਹੈ। ਸਭਾ ਦਾ ਮੰਨਣਾ ਹੈ ਕਿ ਇਹ ਕਦਮ ਹਿੰਦੂਤਵ ਦੀ ਵਿਚਾਰਧਾਰਾ ਨੂੰ ਉਤਸ਼ਾਹਿਤ ਕਰਦਾ ਹੈ ਅਤੇ ਬਹੁਸੰਖਿਆਕ ਸਭਿਆਚਾਰਕ ਦਬਦਬੇ ਨੂੰ ਦਰਸਾਉਂਦਾ ਹੈ। ਸਭਾ ਨੇ ਕਿਹਾ ਕਿ ਬੰਕਿਮ ਚੰਦਰ ਚੱਟੋਪਾਧਿਆਏ ਦੁਆਰਾ ਰਚਿਆ ਗਿਆ ਅਤੇ ਉਨ੍ਹਾਂ ਦੇ ਨਾਵਲ ਆਨੰਦਮਠ ਵਿਚ ਸ਼ਾਮਲ ਵੰਦੇ ਮਾਤਰਮ ਲੰਬੇ ਸਮੇਂ ਤੋਂ ਵਿਵਾਦਾਂ ਦਾ ਵਿਸ਼ਾ ਰਿਹਾ ਹੈ, ਕਿਉਂਕਿ ਇਸ ਵਿਚ ਮਾਤ ਭੂਮੀ ਨੂੰ ਹਿੰਦੂ ਦੇਵੀ-ਦੇਵਤਿਆਂ ਨਾਲ ਸੰਬੰਧਿਤ ਪ੍ਰਤੀਕਾਂ ਰਾਹੀਂ ਦਰਸਾਇਆ ਗਿਆ ਹੈ। ਸਭਾ ਅਨੁਸਾਰ ਸਿੱਖ ਧਰਮ, ਇਸਲਾਮ ਅਤੇ ਹੋਰ ਧਰਮਾਂ ਦੇ ਮੰਨਣ ਵਾਲਿਆਂ ਨੇ ਇਸ ਤਰ੍ਹਾਂ ਦੇ ਪ੍ਰਤੀਕਾਂ ’ਤੇ ਇਤਰਾਜ਼ ਜਤਾਇਆ ਹੈ, ਕਿਉਂਕਿ ਇਹ ਉਨ੍ਹਾਂ ਦੀਆਂ ਧਾਰਮਿਕ ਮਾਨਤਾਵਾਂ ਅਤੇ ਅੰਤਰ ਆਤਮਾ ਦੀ ਆਜ਼ਾਦੀ ਨਾਲ ਮੇਲ ਨਹੀਂ ਖਾਂਦੇ। ਕੇਂਦਰੀ ਸ਼੍ਰੀ ਗੁਰੂ ਸਿੰਘ ਸਭਾ ਦੀ ਇਕੱਤਰਤਾ ਦੌਰਾਨ ਪ੍ਰੋ. ਸ਼ਾਮ ਸਿੰਘ (ਪ੍ਰਧਾਨ), ਡਾ. ਖੁਸ਼ਹਾਲ ਸਿੰਘ (ਜਨਰਲ ਸਕੱਤਰ), ਜਸਪਾਲ ਸਿੰਘ ਸਿੱਧੂ (ਪੱਤਰਕਾਰ), ਗੁਰਪ੍ਰੀਤ ਸਿੰਘ (ਗਲੋਬਲ ਸਿੱਖ ਕੌਂਸਲ), ਰਾਜਵਿੰਦਰ ਸਿੰਘ ਰਾਹੀ ਅਤੇ ਸੁਰਿੰਦਰ ਸਿੰਘ ਕਿਸ਼ਨਪੁਰਾ ਨੇ ਆਪਣੇ ਦਸਤਖ਼ਤ ਹੇਠ ਜਾਰੀ ਬਿਆਨ ਵਿਚ ਕਿਹਾ ਗਿਆ ਹੈ ਕਿ ਸੁਪਰੀਮ ਕੋਰਟ ਨੇ ਆਪਣੇ ਫ਼ੈਸਲਿਆਂ ਵਿਚ ਇਹ ਸਪੱਸ਼ਟ ਕੀਤਾ ਹੈ ਕਿ ਕਿਸੇ ਵੀ ਵਿਅਕਤੀ ਨੂੰ ਵੰਦੇ ਮਾਤਰਮ ਗਾਉਣ ਲਈ ਮਜ਼ਬੂਰ ਨਹੀਂ ਕੀਤਾ ਜਾ ਸਕਦਾ। ਇਸ ਸੰਦਰਭ ਵਿਚ ਕੇਰਲ ਦੇ ਉਸ ਪ੍ਰਸਿੱਧ ਮਾਮਲੇ ਦਾ ਵੀ ਹਵਾਲਾ ਦਿੱਤਾ ਗਿਆ ਹੈ, ਜਿਸ ਵਿਚ ਇਸਾਈ ਵਿਦਿਆਰਥੀਆਂ ਨੂੰ ਆਪਣੀ ਅੰਤਰ ਆਤਮਾ ਅਤੇ ਧਾਰਮਿਕ ਵਿਸ਼ਵਾਸਾਂ ਦੇ ਆਧਾਰ ’ਤੇ ਇਹ ਗੀਤ ਨਾ ਗਾਉਣ ਦੀ ਛੋਟ ਦਿੱਤੀ ਗਈ ਸੀ। ਸਭਾ ਨੇ ਕਿਹਾ ਕਿ ਇਸ ਗੀਤ ਦਾ ਵਾਜਬ ਤੌਰ ’ਤੇ ਵਜਾਇਆ ਜਾਣਾ ਧਾਰਮਿਕ ਘੱਟ ਗਿਣਤੀਆਂ ਉੱਤੇ ਬਹੁ ਸੰਖਿਆਕ ਸਭਿਆਚਾਰਕ ਰਵਾਇਤਾਂ ਥੋਪਣ ਦੇ ਬਰਾਬਰ ਹੈ।
ਪਿਛਲੀ ਖ਼ਬਰ ਮਹਿਲਾਵਾਂ ਤੇ ਮੁਟਿਆਰਾਂ ਨੇ ਤੀਆਂ ਦਾ ਤਿਉਹਾਰ ਮਨਾਇਆ ਰਾਈਸ ਮਿੱਲਰਜ਼ ਨੂੰ ਦਿੱਤਾ ਜਾਵੇਗਾ 30 ਜੂਨ 2025 ਤੱਕ ਦਾ ਬੋਨਸ-... ਅਗਲੀ ਖ਼ਬਰ ਜਾਅਲੀ ਐਪ ਤੇ ਫਰਜ਼ੀ ਕਸਟਮਰ ਕੇਅਰ ਨੰਬਰਾਂ ਰਾਹੀਂ ਤਿੰਨ ਵਿਅਕਤੀਆਂ ਨਾਲ 4.65 ਲੱਖ ਰੁਪਏ ਦੀ ਠੱਗੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।