08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-08-2026

ਅਨਮੋਲ ਮੁਸਕਾਨ ਟਰੱਸਟ ਨੇ ਤੀਆਂ ਦਾ ਤਿਉਹਾਰ ਮਨਾਇਆ

ਖਰੜ, 7 ਅਗਸਤ (ਜੰਡਪੁਰੀ)-ਅਨਮੋਲ ਮੁਸਕਾਨ ਚੈਰੀਟੇਬਲ ਟਰੱਸਟ ਦੀ ਪ੍ਰਧਾਨ ਅਮਰਜੀਤ ਕੌਰ ਦੀ ਅਗਵਾਈ ਦੇ ਹੇਠ ਤੀਆਂ ਦਾ ਤਿਉਹਾਰ ਮਨਾਇਆ ਗਿਆ। ਇਸ ਮੌਕੇ ਕਾਂਗਰਸੀ ਆਗੂ ਗੁਰਪ੍ਰਤਾਪ ਸਿੰਘ ਪਡਿਆਲਾ ਨੇ ਮੁੱਖ ਮਹਿਮਾਨ ਵਜੋਂ ਹਾਜ਼ਰੀ ਭਰਦਿਆਂ ਕਿਹਾ ਕਿ ਭਾਵੇਂ ਉਨ੍ਹਾਂ ਦੀ ਆਪਣੀ ਕੋਈ ਭੈਣ ਨਹੀਂ ਹੈ, ਪਰ ਉਨ੍ਹਾਂ ਨੂੰ ਖੁਸ਼ੀ ਹੈ ਕਿ ਉਹ ਆਪਣੀਆਂ ਹੋਰਨਾਂ ਭੈਣਾਂ ਨਾਲ ਮਿਲ ਕੇ ਤੀਆਂ ਦੇ ਜਸ਼ਨ ਮਨਾ ਰਹੇ ਹਨ।

ਅਜੀਤ ਡੈਸਕ 08-08-2026
ਖਰੜ, 7 ਅਗਸਤ (ਜੰਡਪੁਰੀ)-ਅਨਮੋਲ ਮੁਸਕਾਨ ਚੈਰੀਟੇਬਲ ਟਰੱਸਟ ਦੀ ਪ੍ਰਧਾਨ ਅਮਰਜੀਤ ਕੌਰ ਦੀ ਅਗਵਾਈ ਦੇ ਹੇਠ ਤੀਆਂ ਦਾ ਤਿਉਹਾਰ ਮਨਾਇਆ ਗਿਆ। ਇਸ ਮੌਕੇ ਕਾਂਗਰਸੀ ਆਗੂ ਗੁਰਪ੍ਰਤਾਪ ਸਿੰਘ ਪਡਿਆਲਾ ਨੇ ਮੁੱਖ ਮਹਿਮਾਨ ਵਜੋਂ ਹਾਜ਼ਰੀ ਭਰਦਿਆਂ ਕਿਹਾ ਕਿ ਭਾਵੇਂ ਉਨ੍ਹਾਂ ਦੀ ਆਪਣੀ ਕੋਈ ਭੈਣ ਨਹੀਂ ਹੈ, ਪਰ ਉਨ੍ਹਾਂ ਨੂੰ ਖੁਸ਼ੀ ਹੈ ਕਿ ਉਹ ਆਪਣੀਆਂ ਹੋਰਨਾਂ ਭੈਣਾਂ ਨਾਲ ਮਿਲ ਕੇ ਤੀਆਂ ਦੇ ਜਸ਼ਨ ਮਨਾ ਰਹੇ ਹਨ। ਇਸ ਮੌਕੇ ਸੱਜ ਵਿਆਹੀਆਂ ਔਰਤਾਂ ਤੇ ਮੁਟਿਆਰਾਂ ਵਲੋਂ ਗਿੱਧੇ ਤੇ ਭੰਗੜੇ ਦੇ ਨਾਲ-ਨਾਲ ਕੋਰੀਓਗ੍ਰਾਫ਼ੀ ਵੀ ਕੀਤੀ ਗਈ, ਜਦਕਿ ਗਾਇਕਾ ਅਕਵਿੰਦਰ ਕੌਰ, ਅਮਰਜੀਤ ਮੰਡੇਰ ਅਤੇ ਸਿੰਮੀ ਮੁਹਾਲੀ ਵਲੋਂ ਬੋਲੀਆਂ ਪਾਈਆਂ ਗਈਆਂ। ਇਸ ਮੌਕੇ ਟਰੱਸਟ ਵਲੋਂ ਕਈ ਔਰਤਾਂ ਨੂੰ ਫੁੱਲਕਾਰੀਆਂ ਦੇ ਕੇ ਨਿਵਾਜਿਆ ਗਿਆ। ਇਸ ਮੌਕੇ ਕਾਂਗਰਸੀ ਆਗੂ ਸਵਰਨਜੀਤ ਕੌਰ, ਸੁਰਿੰਦਰ ਕੌਰ ਸ਼ੇਰਗਿੱਲ, ਪਰਮਜੀਤ ਕੌਰ ਕੁਰਾਲੀ, ਸ਼ਵੇਤਾ ਸ਼ਰਮਾ, ਸ਼ਸ਼ੀਬਾਲਾ, ਹਰਬੰਸ ਕੌਰ, ਸੁਰਿੰਦਰ ਕੌਰ, ਗੁਰਵਿੰਦਰ ਕੌਰ ਤੇ ਸਰਬਜੀਤ ਕੌਰ ਤੋਂ ਇਲਾਵਾ ਵੱਡੀ ਗਿਣਤੀ ‘ਚ ਹੋਰ ਔਰਤਾਂ ਤੇ ਮੁਟਿਆਰਾਂ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਸਾਬਕਾ ਮੰਤਰੀ ਸਿੱਧੂ ਨੇ ਪਿੰਡ ਸਨੇਟਾ ਵਿਖੇ ਪੰਜਾਬ ਸਰਕਾਰ ਦੇ ਸਿਹਤ ਮਾਡਲ ਦੀ ਖੋਲ੍ਹੀ ਪੋਲ ਅਗਲੀ ਖ਼ਬਰ ‘ਹਮਾਰੇ ਰਾਮ’ ਨਾਟਕ ਦੇ ਮੰਚਨ ਦੀ ਮੁਹਾਲੀ ਤੋਂ ਹੋਈ ਸ਼ੁਰੂਆਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।