08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-08-2026

ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਡੇਰਾਬੱਸੀ, 7 ਅਗਸਤ (ਗੁਰਮੀਤ ਸਿੰਘ)-ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਡੇਰਾਬੱਸੀ ਵਿਖੇ ਅੱਠਵੇਂ ਪਾਤਿਸ਼ਾਹ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਗਿਆ। ਇਸ ਮੌਕੇ ਕਰਵਾਏ ਗਏ ਸਮਾਗਮ ‘ਚ ਸਕੂਲ ਦੀ ਮੈਨੇਜਿੰਗ ਕਮੇਟੀ ਦੇ ਮੈਂਬਰ ਕਪੂਰ ਸਿੰਘ ਤੇ ਪ੍ਰਿੰ.

ਅਜੀਤ ਡੈਸਕ 08-08-2026
ਡੇਰਾਬੱਸੀ, 7 ਅਗਸਤ (ਗੁਰਮੀਤ ਸਿੰਘ)-ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਡੇਰਾਬੱਸੀ ਵਿਖੇ ਅੱਠਵੇਂ ਪਾਤਿਸ਼ਾਹ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਗਿਆ। ਇਸ ਮੌਕੇ ਕਰਵਾਏ ਗਏ ਸਮਾਗਮ ‘ਚ ਸਕੂਲ ਦੀ ਮੈਨੇਜਿੰਗ ਕਮੇਟੀ ਦੇ ਮੈਂਬਰ ਕਪੂਰ ਸਿੰਘ ਤੇ ਪ੍ਰਿੰ. ਕਵਿਤਾ ਅੱਤਰੀ ਸਮੇਤ ਸਮੁੱਚੇ ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਸ਼ਰਧਾਪੂਰਵਕ ਹਾਜ਼ਰੀ ਲੁਆਈ। ਇਸ ਮੌਕੇ ਵਿਦਿਆਰਥੀਆਂ ਨੇ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਜੀਵਨ ਅਤੇ ਉਪਦੇਸ਼ਾਂ ਨਾਲ ਸੰਬੰਧਿਤ ਸਾਖੀਆਂ, ਕਵਿਤਾਵਾਂ, ਭਾਸ਼ਣ ਅਤੇ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਇਸ ਤੋਂ ਇਲਾਵਾ ਗੁਰੂ ਸਾਹਿਬ ਦੇ ਜੀਵਨ ਅਤੇ ਸਿੱਖ ਇਤਿਹਾਸ ਨਾਲ ਸੰਬੰਧਿਤ ਪ੍ਰਸ਼ਨੋਤਰੀ ਮੁਕਾਬਲੇ ਵੀ ਕਰਵਾਏ ਗਏ, ਜਿਨ੍ਹਾਂ ਦੌਰਾਨ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਨੂੰ ਇਨਾਮ ਦੇ ਕੇ ਨਿਵਾਜਿਆ ਗਿਆ। ਇਸ ਮੌਕੇ ਕਪੂਰ ਸਿੰਘ ਨੇ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਜੀਵਨ ‘ਤੇ ਚਾਨਣਾ ਪਾਉਂਦਿਆਂ ਕਿਹਾ ਕਿ ਗੁਰੂ ਸਾਹਿਬ ਨੂੰ ਬਾਲ ਗੁਰੂ ਵਜੋਂ ਜਾਣਿਆ ਜਾਂਦਾ ਹੈ ਕਿਉਂਕਿ ਉਨ੍ਹਾਂ ਨੇ ਛੋਟੀ ਉਮਰ ‘ਚ ਹੀ ਗੁਰਤਾਗੱਦੀ ਸੰਭਾਲਦੇ ਹੋਏ ਮਨੁੱਖਤਾ ਦੀ ਨਿਸ਼ਕਾਮ ਸੇਵਾ, ਦਇਆ ਅਤੇ ਪਰਉਪਕਾਰ ਦਾ ਸੰਦੇਸ਼ ਦਿੱਤਾ ਸੀ। ਉਨ੍ਹਾਂ ਵਿਦਿਆਰਥੀਆਂ ਨੂੰ ਗੁਰੂ ਸਾਹਿਬ ਵਲੋਂ ਦਰਸਾਏ ਗਏ ਮਾਰਗ ‘ਤੇ ਚੱਲਣ ਦੀ ਅਪੀਲ ਕੀਤੀ। ਅੰਤ ‘ਚ ਪ੍ਰਿੰ. ਕਵਿਤਾ ਅੱਤਰੀ ਨੇ ਸਮਾਗਮ ‘ਚ ਹਾਜ਼ਰ ਸਾਰੇ ਮਹਿਮਾਨਾਂ, ਅਧਿਆਪਕਾਂ ਅਤੇ ਵਿਦਿਆਰਥੀਆਂ ਦਾ ਧੰਨਵਾਦ ਕਰਦਿਆਂ ਸਾਰਿਆਂ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੀਆਂ ਲੱਖ-ਲੱਖ ਵਧਾਈਆਂ ਦਿੱਤੀਆਂ।
ਪਿਛਲੀ ਖ਼ਬਰ ਗੁਰਦੁਆਰਾ ਸ੍ਰੀ ਗੁਰੂ ਅਰਜਨ ਦੇਵ ਜੀ ਵਿਖੇ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਅਗਲੀ ਖ਼ਬਰ ਡੇਰਾਬੱਸੀ ਵਿਖੇ ਮਿਕਚਰ ਟਰੱਕ ਬਣ ਰਹੇ ਨੇ ਸੜਕੀ ਹਾਦਸਿਆਂ ਦਾ ਕਾਰਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।