08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-08-2026

ਗੁਰਦੁਆਰਾ ਸ੍ਰੀ ਗੁਰੂ ਅਰਜਨ ਦੇਵ ਜੀ ਵਿਖੇ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਖਰੜ, 7 ਅਗਸਤ (ਗੁਰਮੁੱਖ ਸਿੰਘ ਮਾਨ)- ਗੁਰਦੁਆਰਾ ਸ੍ਰੀ ਗੁਰੂ ਅਰਜਨ ਦੇਵ ਜੀ ਸਿੰਘ ਸਭਾ ਸੰਨੀ ਇਨਕਲੇਵ ਖਰੜ ਵਿਖੇ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ ਗਿਆ। ਪ੍ਰਕਾਸ਼ ਪੁਰਬ ਦੀ ਖੁਸ਼ੀ ‘ਚ ਸਭ ਤੋਂ ਪਹਿਲਾਂ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ, ਉਪਰੰਤ ਭਾਈ ਸਿਮਰਨਜੀਤ ਸਿੰਘ ਅੰਗਦ ਦੇ ਰਾਗੀ ਜਥੇ ਵਲੋਂ ਕੀਰਤਨ ਕੀਤਾ ਗਿਆ, ਜਦਕਿ ਕਥਾ-ਵਾਚਕ ਭਾਈ ਗੁਰਚਰਨ ਸਿੰਘ ਨੇ ਵਿਚਾਰਾਂ ਦੀ ਸਾਂਝ ਪਾਉਂਦਿਆਂ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਜੀਵਨ ‘ਤੇ ਵਿਸਥਾਰ ਸਹਿਤ ਚਾਨਣਾ ਪਾਇਆ।

ਅਜੀਤ ਡੈਸਕ 08-08-2026
ਖਰੜ, 7 ਅਗਸਤ (ਗੁਰਮੁੱਖ ਸਿੰਘ ਮਾਨ)- ਗੁਰਦੁਆਰਾ ਸ੍ਰੀ ਗੁਰੂ ਅਰਜਨ ਦੇਵ ਜੀ ਸਿੰਘ ਸਭਾ ਸੰਨੀ ਇਨਕਲੇਵ ਖਰੜ ਵਿਖੇ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ ਗਿਆ। ਪ੍ਰਕਾਸ਼ ਪੁਰਬ ਦੀ ਖੁਸ਼ੀ ‘ਚ ਸਭ ਤੋਂ ਪਹਿਲਾਂ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ, ਉਪਰੰਤ ਭਾਈ ਸਿਮਰਨਜੀਤ ਸਿੰਘ ਅੰਗਦ ਦੇ ਰਾਗੀ ਜਥੇ ਵਲੋਂ ਕੀਰਤਨ ਕੀਤਾ ਗਿਆ, ਜਦਕਿ ਕਥਾ-ਵਾਚਕ ਭਾਈ ਗੁਰਚਰਨ ਸਿੰਘ ਨੇ ਵਿਚਾਰਾਂ ਦੀ ਸਾਂਝ ਪਾਉਂਦਿਆਂ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਜੀਵਨ ‘ਤੇ ਵਿਸਥਾਰ ਸਹਿਤ ਚਾਨਣਾ ਪਾਇਆ। ਸਮਾਗਮ ਦੌਰਾਨ ਭਾਈ ਸੁਰਿੰਦਰ ਸਿੰਘ ਸਹਿਜ ਲੁਧਿਆਣਾ ਵਾਲਿਆਂ ਦੇ ਜਥੇ ਵਲੋਂ 1 ਘੰਟਾ ਕੀਰਤਨ ਕਰਕੇ ਸੰਗਤਾਂ ਦਾ ਮਨ ਮੋਹ ਲਿਆ ਗਿਆ। ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਰਜਿੰਦਰ ਸਿੰਘ ਬੱਬੂ ਵਲੋਂ ਆਏ ਮਹਿਮਾਨਾਂ ਦਾ ਸਿਰੋਪਾਓ ਭੇਟ ਕਰਕੇ ਸਨਮਾਨ ਕੀਤਾ ਗਿਆ। ਇਸ ਦੌਰਾਨ ਗੁਰਦੁਆਰਾ ਸਾਹਿਬ ਲਈ 1 ਲੱਖ 11 ਹਜ਼ਾਰ ਰੁ. ਦੀ ਰਾਸ਼ੀ ਭੇਟ ਕਰਨ ਵਾਲੇ ਸੰਤ ਰਾਮ ਦਾ ਉਚੇਚੇ ਤੌਰ ‘ਤੇ ਸਨਮਾਨ ਕੀਤਾ ਗਿਆ । ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਹਰਮੇਸ਼ ਸਿੰਘ, ਜਨਰਲ ਸਕੱਤਰ ਪ੍ਰੇਮ ਸਿੰਘ ਮਲੋਆ, ਖ਼ਜ਼ਾਨਚੀ ਭਗਵੰਤ ਸਿੰਘ, ਗੋਪਾਲ ਸਿੰਘ, ਹਰਮਿੰਦਰ ਸਿੰਘ, ਭਾਈ ਨਿਰਮਲ ਸਿੰਘ ਭਾਟੀਆ ਸਮੇਤ ਹੋਰ ਸੰਗਤਾਂ ਵੀ ਹਾਜ਼ਰ ਸਨ। ਸਮਾਗਮ ਦੀ ਸਮਾਪਤੀ ਮੌਕੇ ਖੀਰ ਤੇ ਮਾਲ ਪੂੜਿਆਂ ਦਾ ਲੰਗਰ ਅਤੁੱਟ ਵਰਤਾਇਆ ਗਿਆ।
ਪਿਛਲੀ ਖ਼ਬਰ ਜੰਤਰ-ਮੰਤਰ ਪ੍ਰਦਰਸ਼ਨ ਨਾਲ ਜੁੜੇ ਪੰਜਾਬ ਪੁਲਿਸ ਦੇ ਖ਼ੁਲਾਸੇ ਬੇਹੱਦ ਗੰਭੀਰ-ਬੀਬੀ ਰਾਮੂਵਾਲੀਆ ਅਗਲੀ ਖ਼ਬਰ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।