09-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-08-2026

ਮੁੱਖ ਮੰਤਰੀ ਮਾਨ ਵਲੋਂ ਭਾਈ ਹਵਾਰਾ ਦੀ ਪੈਰੋਲ ਦੀ ਸਿਫ਼ਾਰਸ਼ ਬੇਹੱਦ ਸ਼ਲਾਘਾਯੋਗ - ਪੀਰ ਮੁਹੰਮਦ

ਚੰਡੀਗੜ੍ਹ, 8 ਅਗਸਤ (ਪ੍ਰੋ. ਅਵਤਾਰ ਸਿੰਘ)- ਸ਼੍ਰੋਮਣੀ ਅਕਾਲੀ ਦਲ (ਪੁਨਰ-ਸਰਜੀਤ) ਦੇ ਮੁੱਖ ਬੁਲਾਰੇ ਅਤੇ ਸੀਨੀਅਰ ਮੀਤ ਪ੍ਰਧਾਨ ਕਰਨੈਲ ਸਿੰਘ ਪੀਰ ਮੁਹੰਮਦ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਜੇਲ੍ਹ ਵਿਚ ਨਜ਼ਰਬੰਦ ਭਾਈ ਜਗਤਾਰ ਸਿੰਘ ਹਵਾਰਾ ਦੀ ਪੈਰੋਲ ਲਈ ਕੀਤੀ ਗਈ ਸਿਫ਼ਾਰਸ਼ ਦਾ ਸਵਾਗਤ ਕਰਦਿਆਂ ਇਸ ਨੂੰ ਬੇਹੱਦ ਸ਼ਲਾਘਾਯੋਗ ਕਦਮ ਦੱਸਿਆ ਹੈ ।

ਅਜੀਤ ਡੈਸਕ 09-08-2026
ਚੰਡੀਗੜ੍ਹ, 8 ਅਗਸਤ (ਪ੍ਰੋ.ਅਵਤਾਰ ਸਿੰਘ)- ਸ਼੍ਰੋਮਣੀ ਅਕਾਲੀ ਦਲ (ਪੁਨਰ-ਸਰਜੀਤ) ਦੇ ਮੁੱਖ ਬੁਲਾਰੇ ਅਤੇ ਸੀਨੀਅਰ ਮੀਤ ਪ੍ਰਧਾਨ ਕਰਨੈਲ ਸਿੰਘ ਪੀਰ ਮੁਹੰਮਦ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਜੇਲ੍ਹ ਵਿਚ ਨਜ਼ਰਬੰਦ ਭਾਈ ਜਗਤਾਰ ਸਿੰਘ ਹਵਾਰਾ ਦੀ ਪੈਰੋਲ ਲਈ ਕੀਤੀ ਗਈ ਸਿਫ਼ਾਰਸ਼ ਦਾ ਸਵਾਗਤ ਕਰਦਿਆਂ ਇਸ ਨੂੰ ਬੇਹੱਦ ਸ਼ਲਾਘਾਯੋਗ ਕਦਮ ਦੱਸਿਆ ਹੈ । ਕਰਨੈਲ ਸਿੰਘ ਪੀਰ ਮੁਹੰਮਦ ਨੇ ਕਿਹਾ ਕਿ ਭਾਈ ਜਗਤਾਰ ਸਿੰਘ ਹਵਾਰਾ ਦੀ ਬਿਰਧ ਮਾਤਾ ਜੀ ਲੰਮੇ ਸਮੇਂ ਤੋਂ ਗੰਭੀਰ ਬਿਮਾਰ ਹਨ ਅਤੇ ਬੈੱਡ ’ਤੇ ਹਨ । ਉਨ੍ਹਾਂ ਦੀ ਉਮਰ ਅਤੇ ਵਿਗੜ ਰਹੀ ਸਿਹਤ ਨੂੰ ਦੇਖਦਿਆਂ ਉਨ੍ਹਾਂ ਦੀਆਂ ਅੱਖਾਂ ਆਪਣੇ ਪੁੱਤਰ ਦੇ ਦਰਸ਼ਨਾਂ ਲਈ ਤਰਸ ਰਹੀਆਂ ਹਨ । ਅਜਿਹੇ ਮਾਨਵੀ ਹਾਲਾਤਾਂ ਵਿਚ ਭਾਈ ਹਵਾਰਾ ਦੀ ਆਪਣੇ ਪਰਿਵਾਰ ਅਤੇ ਮਾਤਾ ਜੀ ਕੋਲ ਪਹੁੰਚ ਬਹੁਤ ਜ਼ਰੂਰੀ ਹੈ ।ਪੀਰ ਮੁਹੰਮਦ ਨੇ ਕੇਂਦਰ ਸਰਕਾਰ ਅਤੇ ਪੰਜਾਬ ਦੇ ਰਾਜਪਾਲ ਕੋਲੋਂ ਜ਼ੋਰਦਾਰ ਮੰਗ ਕੀਤੀ ਕਿ ਬਿਨਾਂ ਕਿਸੇ ਦੇਰੀ ਦੇ ਭਾਈ ਜਗਤਾਰ ਸਿੰਘ ਹਵਾਰਾ ਨੂੰ ਪੈਰੋਲ ਮਨਜ਼ੂਰ ਕੀਤੀ ਜਾਵੇ। 08ਸੀਐਚਡੀ19
ਪਿਛਲੀ ਖ਼ਬਰ 2.07 ਕਰੋੜ ਰੁ. ਦੀ ਧੋਖਾਧੜੀ ਦੇ ਮਾਮਲੇ ’ਚ ਬੰਗਲੌਰ ਤੋਂ ਇਕ ਮੁਲਜ਼ਮ ਗ੍ਰਿਫ਼ਤਾਰ ਅਗਲੀ ਖ਼ਬਰ ਵਿਦੇਸ਼ ਭੇਜਣ ਦੇ ਨਾਂਅ ’ਤੇ 73.33 ਲੱਖ ਦੀ ਕਥਿਤ ਠੱਗੀ, ਚੰਡੀਗੜ੍ਹ ’ਚ ਵੀਜ਼ਾ ਕੰਸਲਟੈਂਟਾਂ ਵਿਰੁੱਧ 6 ਮਾਮਲੇ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।