ਸਮਾਂ ਰਹਿੰਦਿਆਂ ਜੇਕਰ ਕਾਂਗਰਸੀ ਆਗੂ ਤੇ ਵਰਕਰ ਇਕਜੁੱਟ ਨਾ ਹੋਏ ਤਾਂ ਬਾਜ਼ੀ ਕੋਈ ਹੋਰ ਮਾਰੇਗਾ-ਕੰਗ
ਮੁੱਲਾਂਪੁਰ ਗਰੀਬਦਾਸ, 9 ਅਗਸਤ (ਦਿਲਬਰ ਸਿੰਘ ਖੈਰਪੁਰ)-ਸਾਬਕਾ ਮੰਤਰੀ ਤੇ ਸੀਨੀਅਰ ਕਾਂਗਰਸੀ ਆਗੂ ਜਗਮੋਹਨ ਸਿੰਘ ਕੰਗ ਨੇ ਕਾਂਗਰਸ ਦੀ ਜੱਗ ਜ਼ਾਹਿਰ ਹੋ ਚੁੱਕੀ ਫੁੱਟ ਨੂੰ ਮਾੜੀ ਗੱਲ ਦੱਸਦਿਆਂ ਪਾਰਟੀ ਆਗੂਆਂ ਤੇ ਵਰਕਰਾਂ ਨੂੰ ਸਾਰੇ ਗਿਲੇ-ਸ਼ਿਕਵੇ ਭੁੱਲਾ ਕੇ ਇਕਜੁੱਟ ਹੋਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਜੇਕਰ ਸਮਾਂ ਰਹਿੰਦਿਆਂ ਕਾਂਗਰਸੀ ਆਗੂ ਤੇ ਵਰਕਰ ਇਕਜੁੱਟ ਨਾ ਹੋਏ ਤਾਂ ਜਿੱਤੀ ਹੋਈ ਬਾਜੀ ਕੋਈ ਹੋਰ ਮਾਰੇਗਾ।
ਮੁੱਲਾਂਪੁਰ ਗਰੀਬਦਾਸ, 9 ਅਗਸਤ (ਦਿਲਬਰ ਸਿੰਘ ਖੈਰਪੁਰ)-ਸਾਬਕਾ ਮੰਤਰੀ ਤੇ ਸੀਨੀਅਰ ਕਾਂਗਰਸੀ ਆਗੂ ਜਗਮੋਹਨ ਸਿੰਘ ਕੰਗ ਨੇ ਕਾਂਗਰਸ ਦੀ ਜੱਗ ਜ਼ਾਹਿਰ ਹੋ ਚੁੱਕੀ ਫੁੱਟ ਨੂੰ ਮਾੜੀ ਗੱਲ ਦੱਸਦਿਆਂ ਪਾਰਟੀ ਆਗੂਆਂ ਤੇ ਵਰਕਰਾਂ ਨੂੰ ਸਾਰੇ ਗਿਲੇ-ਸ਼ਿਕਵੇ ਭੁੱਲਾ ਕੇ ਇਕਜੁੱਟ ਹੋਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਜੇਕਰ ਸਮਾਂ ਰਹਿੰਦਿਆਂ ਕਾਂਗਰਸੀ ਆਗੂ ਤੇ ਵਰਕਰ ਇਕਜੁੱਟ ਨਾ ਹੋਏ ਤਾਂ ਜਿੱਤੀ ਹੋਈ ਬਾਜੀ ਕੋਈ ਹੋਰ ਮਾਰੇਗਾ। ਕੰਗ ਅਨੁਸਾਰ ਡੁੱਲੇ ਬੇਰਾਂ ਦਾ ਹਾਲੇ ਕੁਝ ਨਹੀਂ ਵਿਗੜਿਆ ਅਤੇ ਜੇਕਰ ਕਾਂਗਰਸੀ ਆਗੂ ਇਕ ਮੰਚ ‘ਤੇ ਇਕੱਠੇ ਹੋ ਜਾਣ ਦਾ ਸਭ ਕੁਝ ਆਮ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਵਿਧਾਨ ਸਭਾ ਚੋਣਾਂ ਹਾਰ ਕੇ ਪਾਰਟੀ ਬੁਰੀ ਤਰ੍ਹਾਂ ਪ੍ਰਭਾਵਿਤ ਹੋਵੇਗੀ। ਉਨ੍ਹਾਂ ਕਿਹਾ ਕਿ ਅੱਜ ਕੱਲ੍ਹ ਸੂਬੇ ‘ਚ ਪੰਜਾਬ ਕਾਂਗਰਸ ਦੇ ਇੰਚਾਰਜ ਭੁਪੇਸ਼ ਬਘੇਲ ਦੀ ਅਗਵਾਈ ਹੇਠ ਚੱਲ ਰਹੀਆਂ ਜ਼ਿਲ੍ਹਾ ਪੱਧਰੀ ਮੀਟਿੰਗਾਂ ‘ਚ ਜੋ ਖਿੱਚੋਤਾਣ ਦਿਖਾਈ ਦੇ ਰਹੀ ਹੈ, ਉਹ ਪੂਰੀ ਤਰ੍ਹਾਂ ਪਾਰਟੀ ਦੇ ਖ਼ਿਲਾਫ਼ ਹੈ। ਉਨ੍ਹਾਂ ਕਿਹਾ ਕਿ ਆਗਾਮੀ ਵਿਧਾਨ ਸਭਾ ਚੋਣਾਂ ਨੂੰ ਦੇਖਦੇ ਹੋਏ ਸਹਿਜੇ ਹੀ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ ਇਸ ਫੁੱਟ ਨਾਲ ਪੰਜਾਬ ‘ਚ ਕਾਂਗਰਸ ਪਾਰਟੀ ਦੇ ਅਕਸ ਨੂੰ ਭਾਰੀ ਢਾਹ ਲੱਗੀ ਹੈ, ਜੋ ਕਿ ਇਸ ਦੀ ਸੂਬਾਈ ਲੀਡਰਸ਼ਿਪ ਲਈ ਘਾਤਕ ਸਿੱਧ ਹੋਵੇਗੀ। ਉਨ੍ਹਾਂ ਸਮੁੱਚੇ ਕਾਂਗਰਸੀ ਆਗੂਆਂ ਤੇ ਵਰਕਰਾਂ ਨੂੰ ਧੜੇਬੰਦੀ ਤੋਂ ਗੁਰੇਜ਼ ਕਰਦੇ ਹੋਏ ਆਪਸ ‘ਚ ਮਿਲ ਬੈਠ ਕੇ ਗੱਲਬਾਤ ਕਰਕੇ ਮਸਲੇ ਨੂੰ ਹੱਲ ਕਰਨ ਦੀ ਅਪੀਲ ਕੀਤੀ ਹੈ।