10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-08-2026

ਸਤਲੁਜ ਵਰਲਡ ਸਕੂਲ ਦੀ ਅਨੋਖੀ ਪਹਿਲ

ਡੇਰਾਬੱਸੀ, 9 ਅਗਸਤ (ਗੁਰਮੀਤ ਸਿੰਘ)-ਬੱਚਿਆਂ ਦੇ ਸਰੀਰਕ ਅਤੇ ਮਾਨਸਿਕ ਵਿਕਾਸ ਨੂੰ ਧਿਆਨ ‘ਚ ਰੱਖਦਿਆਂ ਸਤਲੁਜ ਵਰਲਡ ਸਕੂਲ ਡੇਰਾਬੱਸੀ ਵਲੋਂ ਅਨੋਖੀ ਪਹਿਲ ਕੀਤੀ ਗਈ ਹੈ। ਸਕੂਲ ‘ਚ ਬੱਚਿਆਂ ਨੂੰ ਰੋਜ਼ਾਨਾ ਗਾਂ ਦਾ ਤਾਜ਼ਾ ਦੁੱਧ ਮੁਹੱਈਆ ਕਰਵਾਇਆ ਜਾ ਰਿਹਾ ਹੈ।

ਅਜੀਤ ਡੈਸਕ 10-08-2026
ਡੇਰਾਬੱਸੀ, 9 ਅਗਸਤ (ਗੁਰਮੀਤ ਸਿੰਘ)-ਬੱਚਿਆਂ ਦੇ ਸਰੀਰਕ ਅਤੇ ਮਾਨਸਿਕ ਵਿਕਾਸ ਨੂੰ ਧਿਆਨ ‘ਚ ਰੱਖਦਿਆਂ ਸਤਲੁਜ ਵਰਲਡ ਸਕੂਲ ਡੇਰਾਬੱਸੀ ਵਲੋਂ ਅਨੋਖੀ ਪਹਿਲ ਕੀਤੀ ਗਈ ਹੈ। ਸਕੂਲ ‘ਚ ਬੱਚਿਆਂ ਨੂੰ ਰੋਜ਼ਾਨਾ ਗਾਂ ਦਾ ਤਾਜ਼ਾ ਦੁੱਧ ਮੁਹੱਈਆ ਕਰਵਾਇਆ ਜਾ ਰਿਹਾ ਹੈ। ਦੁੱਧ ਦੀ ਸ਼ੁੱਧਤਾ ਅਤੇ ਗੁਣਵੱਤਾ ਯਕੀਨੀ ਬਣਾਉਣ ਲਈ ਸਕੂਲ ਪ੍ਰਬੰਧਨ ਵਲੋਂ ਖ਼ੁਦ ਗਾਂ ਅਤੇ ਵੱਛਾ ਵੀ ਰੱਖਿਆ ਗਿਆ ਹੈ। ਸਕੂਲ ਪ੍ਰਬੰਧਕਾਂ ਅਨੁਸਾਰ ਬੱਚਿਆਂ ਦੇ ਸਰਬਪੱਖੀ ਵਿਕਾਸ ‘ਚ ਪੌਸ਼ਟਿਕ ਖੁਰਾਕ ਦੀ ਅਹਿਮ ਭੂਮਿਕਾ ਹੁੰਦੀ ਹੈ। ਇਸੇ ਉਦੇਸ਼ ਨਾਲ ਵਿਦਿਆਰਥੀਆਂ ਦੀ ਰੋਜ਼ਾਨਾ ਖੁਰਾਕ ‘ਚ ਤਾਜ਼ਾ ਦੁੱਧ ਸ਼ਾਮਿਲ ਕੀਤਾ ਗਿਆ ਹੈ। ਪ੍ਰਬੰਧਕਾਂ ਦਾ ਮੰਨਣਾ ਹੈ ਕਿ ਸੰਤੁਲਿਤ ਅਤੇ ਪੌਸ਼ਟਿਕ ਖੁਰਾਕ ਬੱਚਿਆਂ ਦੀ ਸਰੀਰਕ ਸਮਰੱਥਾ ਦੇ ਨਾਲ-ਨਾਲ ਇਕਾਗਰਤਾ ਅਤੇ ਸਿੱਖਣ ਦੀ ਸਮਰੱਥਾ ਨੂੰ ਵੀ ਬਿਹਤਰ ਬਣਾਉਣ ‘ਚ ਸਹਾਇਕ ਸਿੱਧ ਹੁੰਦੀ ਹੈ। ਇਸ ਮੌਕੇ ਸਕੂਲ ਦੇ ਚੇਅਰਮੈਨ ਐਡਵੋਕੇਟ ਰਵੀ ਦੱਤ ਸ਼ਰਮਾ ਨੇ ਕਿਹਾ ਕਿ ਸਿਹਤਮੰਦ ਬੱਚੇ ਹੀ ਮਜ਼ਬੂਤ ਸਮਾਜ ਅਤੇ ਦੇਸ਼ ਦੀ ਨੀਂਹ ਹੁੰਦੇ ਹਨ। ਸਕੂਲ ਦਾ ਉਦੇਸ਼ ਵਿਦਿਆਰਥੀਆਂ ਨੂੰ ਸਿਰਫ਼ ਚੰਗੀ ਸਿੱਖਿਆ ਦੇਣਾ ਹੀ ਨਹੀਂ, ਸਗੋਂ ਉਨ੍ਹਾਂ ਦੀ ਸਿਹਤ ਅਤੇ ਸਰਬਪੱਖੀ ਵਿਕਾਸ ਵੱਲ ਵੀ ਧਿਆਨ ਦੇਣਾ ਹੈ। ਇਸੇ ਦੌਰਾਨ ਸਕੂਲ ਦੀ ਡਾਇਰੈਕਟਰ ਡਾ. ਰੂਬੀ ਸ਼ਰਮਾ ਨੇ ਕਿਹਾ ਕਿ ਬੱਚਿਆਂ ਦੇ ਵਿਕਾਸ ‘ਚ ਪੋਸ਼ਣ ਦਾ ਵਿਸ਼ੇਸ਼ ਮਹੱਤਵ ਹੈ। ਫਾਸਟ ਫ਼ੂਡ ਅਤੇ ਪੈਕਿਡ ਖੁਰਾਕ ਦੇ ਵਧਦੇ ਰੁਝਾਨ ਵਿਚਕਾਰ ਕੁਦਰਤੀ ਖੁਰਾਕ ਨੂੰ ਉਤਸ਼ਾਹਿਤ ਕਰਨ ਦੀ ਇਹ ਪਹਿਲ ਇਕ ਸਕਾਰਾਤਮਿਕ ਸੰਦੇਸ਼ ਦਿੰਦੀ ਹੈ।
ਪਿਛਲੀ ਖ਼ਬਰ ਜ਼ੀਰਕਪੁਰ ਦੇ ਤਿੰਨ ਵਾਰਡਾਂ ’ਚ ਵਿਧਾਇਕ ਰੰਧਾਵਾ ਨੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਅਗਲੀ ਖ਼ਬਰ ਸਮਾਂ ਰਹਿੰਦਿਆਂ ਜੇਕਰ ਕਾਂਗਰਸੀ ਆਗੂ ਤੇ ਵਰਕਰ ਇਕਜੁੱਟ ਨਾ ਹੋਏ ਤਾਂ ਬਾਜ਼ੀ ਕੋਈ ਹੋਰ ਮਾਰੇਗਾ-ਕੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।