10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-08-2026

ਜ਼ੀਰਕਪੁਰ ਦੇ ਤਿੰਨ ਵਾਰਡਾਂ ’ਚ ਵਿਧਾਇਕ ਰੰਧਾਵਾ ਨੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ

ਜ਼ੀਰਕਪੁਰ, 9 ਅਗਸਤ (ਹੈਪੀ ਪੰਡਵਾਲਾ)-ਨਗਰ ਕੌਂਸਲ ਦੇ ਤਿੰਨ ਵਾਰਡਾਂ ‘ਚ ਅੱਜ ਹਲਕਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵਲੋਂ ਲੋਕ ਮਿਲਣੀਆਂ ਦੌਰਾਨ ਲੋਕਾਂ ਨਾਲ ਸਿੱਧਾ ਰਾਬਤਾ ਕਾਇਮ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਵਾਰਡ ਨੰ.

ਅਜੀਤ ਡੈਸਕ 10-08-2026
ਜ਼ੀਰਕਪੁਰ, 9 ਅਗਸਤ (ਹੈਪੀ ਪੰਡਵਾਲਾ)-ਨਗਰ ਕੌਂਸਲ ਦੇ ਤਿੰਨ ਵਾਰਡਾਂ ‘ਚ ਅੱਜ ਹਲਕਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵਲੋਂ ਲੋਕ ਮਿਲਣੀਆਂ ਦੌਰਾਨ ਲੋਕਾਂ ਨਾਲ ਸਿੱਧਾ ਰਾਬਤਾ ਕਾਇਮ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਵਾਰਡ ਨੰ. 29 ਭਬਾਤ, ਵਾਰਡ 16 ਰਾਇਲ ਅਸਟੇਟ ਤੇ ਵਾਰਡ 1 ਰਵਿੰਦਰਾ ਇਨਕਲੇਵ ਬਲਟਾਣਾ ਵਿਖੇ ਲੋਕਾਂ ਨਾਲ ਗੱਲਬਾਤ ਕੀਤੀ। ਉਨ੍ਹਾਂ ਨਾਲ ਨਗਰ ਕੌਂਸਲ ਪ੍ਰਧਾਨ ਗੁਰਪ੍ਰੀਤ ਸਿੰਘ ਵਿਰਕ ਵੀ ਹਾਜ਼ਰ ਰਹੇ। ਇਸ ਮੌਕੇ ਵਿਧਾਇਕ ਰੰਧਾਵਾ ਨੇ ਵਾਰਡ ਵਾਸੀਆਂ ਦੀਆਂ ਸਮੱਸਿਆਵਾਂ ਸੁਣੀਆਂ ਤੇ ਛੇਤੀ ਹੱਲ ਕਰਨ ਦਾ ਭਰੋਸਾ ਦਿੱਤਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਉਨ੍ਹਾਂ ਦੇ ਘਰਾਂ ਅਤੇ ਮੁਹੱਲਿਆਂ ਤੱਕ ਪਹੁੰਚ ਕੇ ਕਰਨ ਲਈ ਵਚਨਬੱਧ ਹੈ। ਰੰਧਾਵਾ ਨੇ ਕਿਹਾ ਕਿ ਲੋਕ ਮਿਲਣੀਆਂ ਦਾ ਮੁੱਖ ਮਕਸਦ ਲੋਕਾਂ ਨਾਲ ਸਿੱਧਾ ਸੰਵਾਦ ਸਥਾਪਤ ਕਰਨਾ ਅਤੇ ਜ਼ਮੀਨੀ ਪੱਧਰ ‘ਤੇ ਉਨ੍ਹਾਂ ਦੀਆਂ ਜ਼ਰੂਰਤਾਂ ਨੂੰ ਸਮਝਣਾ ਹੈ। ਉਨ੍ਹਾਂ ਕਿਹਾ ਕਿ ਜ਼ੀਰਕਪੁਰ ਸਮੇਤ ਪੂਰੇ ਡੇਰਾਬੱਸੀ ਹਲਕੇ ‘ਚ ਵਿਕਾਸ ਕਾਰਜਾਂ ਨੂੰ ਤਰਜੀਹ ਦੇ ਕੇ ਅੱਗੇ ਵਧਾਇਆ ਜਾ ਰਿਹਾ ਹੈ ਅਤੇ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਲਈ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ। ਇਸ ਮੌਕੇ ਵਾਰਡ ਇੰਚਾਰਜ ਅਮਰੀਕ ਸਿੰਘ, ਕੁਲਦੀਪ ਕੌਰ, ਯੂਥ ਕੋਆਰਡੀਨੇਟਰ ਗਗਨਦੀਪ ਸਿੰਘ,ਜਸਵਿੰਦਰ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਨਾਜਾਇਜ਼ ਉਸਾਰੀਆਂ ਤੇ ਸੀਵਰੇਜ ਕੁਨੈਕਸ਼ਨ ਬਣ ਰਹੇ ਨੇ ਓਵਰਫਲੋ ਦਾ ਮੁੱਖ ਕਾਰਨ- ਵਿਰਕ ਅਗਲੀ ਖ਼ਬਰ ਸਤਲੁਜ ਵਰਲਡ ਸਕੂਲ ਦੀ ਅਨੋਖੀ ਪਹਿਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।