11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-08-2026

ਚੰਡੀਗੜ੍ਹ ਪੁਲਿਸ ਵਲੋਂ ਐਂਟੀ-ਡਰੱਗ ਹੈਲਪਲਾਈਨ ਜਾਰੀ

ਚੰਡੀਗੜ੍ਹ, 10 ਅਗਸਤ (ਕਪਿਲ ਵਧਵਾ)- ਚੰਡੀਗੜ੍ਹ ਪੁਲਿਸ ਨੇ ਨਸ਼ਿਆਂ ਖਿਲਾਫ਼ ਚਲਾਈ ਗਈ ਮੁਹਿੰਮ ਨੂੰ ਹੋਰ ਮਜ਼ਬੂਤ ਕਰਦਿਆਂ ਲੋਕਾਂ ਨੂੰ ਨਸ਼ਾ ਤਸਕਰੀ ਤੇ ਹੋਰ ਗੈਰ-ਕਾਨੂੰਨੀ ਗਤੀਵਿਧੀਆਂ ਸਬੰਧੀ ਜਾਣਕਾਰੀ ਦੇਣ ਲਈ ਐਂਟੀ-ਡਰੱਗ ਹੈਲਪਲਾਈਨ ਨੰਬਰ 7087239010 ਜਾਰੀ ਕੀਤਾ ਹੈ। ਇਹ ਹੈਲਪਲਾਈਨ ਪੁਲਿਸ ਸਟੇਸ਼ਨ ਐਂਟੀ-ਨਾਰਕੋਟਿਕਸ ਟਾਸਕ ਫੋਰਸ, ਸੈਕਟਰ-11 ਵਿਖੇ ਸਥਾਪਤ ਕੀਤੀ ਗਈ ਹੈ।

ਨਸ਼ਾ ਤਸਕਰੀ ਸੰਬੰਧੀ ਜਾਣਕਾਰੀ 7087239010 ’ਤੇ ਦੇਣ ਦੀ ਅਪੀਲ 11-08-2026
ਚੰਡੀਗੜ੍ਹ, 10 ਅਗਸਤ (ਕਪਿਲ ਵਧਵਾ)- ਚੰਡੀਗੜ੍ਹ ਪੁਲਿਸ ਨੇ ਨਸ਼ਿਆਂ ਖਿਲਾਫ਼ ਚਲਾਈ ਗਈ ਮੁਹਿੰਮ ਨੂੰ ਹੋਰ ਮਜ਼ਬੂਤ ਕਰਦਿਆਂ ਲੋਕਾਂ ਨੂੰ ਨਸ਼ਾ ਤਸਕਰੀ ਤੇ ਹੋਰ ਗੈਰ-ਕਾਨੂੰਨੀ ਗਤੀਵਿਧੀਆਂ ਸਬੰਧੀ ਜਾਣਕਾਰੀ ਦੇਣ ਲਈ ਐਂਟੀ-ਡਰੱਗ ਹੈਲਪਲਾਈਨ ਨੰਬਰ 7087239010 ਜਾਰੀ ਕੀਤਾ ਹੈ। ਇਹ ਹੈਲਪਲਾਈਨ ਪੁਲਿਸ ਸਟੇਸ਼ਨ ਐਂਟੀ-ਨਾਰਕੋਟਿਕਸ ਟਾਸਕ ਫੋਰਸ, ਸੈਕਟਰ-11 ਵਿਖੇ ਸਥਾਪਤ ਕੀਤੀ ਗਈ ਹੈ। ਪੁਲਿਸ ਅਨੁਸਾਰ ਲੋਕ ਇਸ ਨੰਬਰ ’ਤੇ ਨਸ਼ੀਲੇ ਪਦਾਰਥਾਂ ਦੀ ਗੈਰ-ਕਾਨੂੰਨੀ ਵਿਕਰੀ, ਤਸਕਰੀ, ਕਬਜ਼ੇ, ਆਵਾਜਾਈ ਜਾਂ ਵਰਤੋਂ ਸਬੰਧੀ ਭਰੋਸੇਯੋਗ ਜਾਣਕਾਰੀ ਦੇ ਸਕਦੇ ਹਨ। ਪ੍ਰਾਪਤ ਜਾਣਕਾਰੀ ਦੀ ਤੁਰੰਤ ਜਾਂਚ ਕਰਕੇ ਸਬੰਧਤ ਥਾਣਿਆਂ ਅਤੇ ਵਿਸ਼ੇਸ਼ ਯੂਨਿਟਾਂ ਨਾਲ ਸਾਂਝੀ ਕੀਤੀ ਜਾਵੇਗੀ ਅਤੇ ਲੋੜ ਅਨੁਸਾਰ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਪੁਲਿਸ ਨੇ ਭਰੋਸਾ ਦਿੱਤਾ ਹੈ ਕਿ ਸੂਚਨਾ ਦੇਣ ਵਾਲੇ ਦੀ ਪਛਾਣ ਕਾਨੂੰਨ ਅਨੁਸਾਰ ਗੁਪਤ ਰੱਖੀ ਜਾਵੇਗੀ। ਪੁਲਿਸ ਨੇ ਸ਼ਹਿਰ ਵਾਸੀਆਂ ਨੂੰ ਨਸ਼ਿਆਂ ਖਿਲਾਫ਼ ਮੁਹਿੰਮ ਵਿਚ ਸਹਿਯੋਗ ਦੇਣ ਦੀ ਅਪੀਲ ਕੀਤੀ ਹੈ।
ਪਿਛਲੀ ਖ਼ਬਰ ਏ. ਸ਼੍ਰੀਨਿਵਾਸ। ਆਖ਼ਿਰਕਾਰ ਖਰੜ ਕੌਂਸਲ ਨੇ ਲਾਵਾਰਸ ਕੁੱਤਿਆਂ ਦੀ ਸਮੱਸਿਆ ਦੇ ਹੱਲ ਲਈ ਕਵਾਇਦ ਕੀਤੀ ਸ਼ੁਰੂ ਅਗਲੀ ਖ਼ਬਰ ਖ਼ਾਲਸਾ ਸਕੂਲ ਵਿਖੇ ਤੀਆਂ ਦਾ ਤਿਉਹਾਰ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।