12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-08-2026

ਭ੍ਰਿਸ਼ਟਾਚਾਰ ਵਿਰੋਧੀ ਜਾਗਰੂਕਤਾ ਸੈਮੀਨਾਰ ਕਰਵਾਇਆ

ਮੁੱਲਾਂਪੁਰ ਗਰੀਬਦਾਸ, 11 ਅਗਸਤ (ਦਿਲਬਰ ਸਿੰਘ ਖੈਰਪੁਰ)- ਭ੍ਰਿਸ਼ਟਾਚਾਰ ਵਿਰੋਧੀ ਫਾਊਂਡੇਸ਼ਨ ਆਫ਼ ਇੰਡੀਆ ਵਲੋਂ ਨਿਊ ਚੰਡੀਗੜ੍ਹ ਵਿਖੇ ਇਕ ਰੋਜ਼ਾ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ। ਸੈਮੀਨਾਰ ਨੂੰ ਸੰਬੋਧਨ ਕਰਦਿਆਂ ਫਾਊਂਡੇਸ਼ਨ ਦੇ ਪ੍ਰਧਾਨ ਨਰਿੰਦਰ ਅਰੋੜਾ, ਵਿਹਾਰ ਸਿੰਘ ਕਟਾਰੀਆ, ਪਵਨ ਸ਼ਰਮਾ ਤੇ ਹੋਰਨਾਂ ਬੁਲਾਰਿਆਂ ਨੇ ਕਿਹਾ ਕਿ ਭ੍ਰਿਸ਼ਟਾਚਾਰ ਰਹਿਤ ਪ੍ਰਸ਼ਾਸਨ ਨਾਲ ਹੀ ਦੇਸ਼ ਦੀ ਤਰੱਕੀ ਸੰਭਵ ਹੈ।

ਅਜੀਤ ਡੈਸਕ 12-08-2026
ਮੁੱਲਾਂਪੁਰ ਗਰੀਬਦਾਸ, 11 ਅਗਸਤ (ਦਿਲਬਰ ਸਿੰਘ ਖੈਰਪੁਰ)- ਭ੍ਰਿਸ਼ਟਾਚਾਰ ਵਿਰੋਧੀ ਫਾਊਂਡੇਸ਼ਨ ਆਫ਼ ਇੰਡੀਆ ਵਲੋਂ ਨਿਊ ਚੰਡੀਗੜ੍ਹ ਵਿਖੇ ਇਕ ਰੋਜ਼ਾ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ। ਸੈਮੀਨਾਰ ਨੂੰ ਸੰਬੋਧਨ ਕਰਦਿਆਂ ਫਾਊਂਡੇਸ਼ਨ ਦੇ ਪ੍ਰਧਾਨ ਨਰਿੰਦਰ ਅਰੋੜਾ, ਵਿਹਾਰ ਸਿੰਘ ਕਟਾਰੀਆ, ਪਵਨ ਸ਼ਰਮਾ ਤੇ ਹੋਰਨਾਂ ਬੁਲਾਰਿਆਂ ਨੇ ਕਿਹਾ ਕਿ ਭ੍ਰਿਸ਼ਟਾਚਾਰ ਰਹਿਤ ਪ੍ਰਸ਼ਾਸਨ ਨਾਲ ਹੀ ਦੇਸ਼ ਦੀ ਤਰੱਕੀ ਸੰਭਵ ਹੈ। ਉਨ੍ਹਾਂ ਆਖਿਆ ਕਿ ਪੂਰੇ ਭਾਰਤ ਦੇਸ਼ ‘ਚ ਫਾਊਂਡੇਸ਼ਨ ਦੇ ਮੈਂਬਰ ਸਰਗਰਮੀ ਨਾਲ ਕੰਮ ਕਰ ਰਹੇ ਹਨ ਅਤੇ ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸਨ ਯਕੀਨੀ ਬਣਾਉਣ ਲਈ ਸੈਮੀਨਾਰ ਕਰਵਾਏ ਜਾਂਦੇ ਹਨ। ਇਸ ਮੌਕੇ ਗਗਨਪ੍ਰੀਤ ਸਿੰਘ, ਮਹਿੰਦਰ ਰਵੀ, ਡਾ. ਅਰਵਿੰਦਰ ਸਿੰਘ, ਬਲਵਿੰਦਰ ਸਿੰਘ, ਜਸਪਾਲ ਸਿੰਘ ਤੇ ਕਰਮੁਖਮਾਸ ਸਮੇਤ ਫਾਊਂਡੇਸ਼ਨ ਦੇ ਚੰਡੀਗੜ੍ਹ ਅਤੇ ਪੰਜਾਬ ਨਾਲ ਸੰਬੰਧਿਤ ਹੋਰ ਮੈਂਬਰ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਪੰਚਕੂਲਾ ਪ੍ਰਸ਼ਾਸਨ ਨੇ ਅਮਰਾਵਤੀ ਐਨਕਲੇਵ ’ਚ ਮਕਾਨਾਂ ਦੇ ਬਾਹਰੋਂ ਹਟਾਏ ਨਾਜਾਇਜ਼ ਕਬਜ਼ੇ ਅਗਲੀ ਖ਼ਬਰ ਲਾਰੈਂਸ ਬਿਸ਼ਨੋਈ ਗੈਂਗ ਨਾਲ ਸੰਬੰਧਾਂ ਦੇ ਮਾਮਲੇ ’ਚ ਨਾਮਜ਼ਦ ਮੁਲਜ਼ਮ ਦੀ ਅਗਾਊਂ ਜ਼ਮਾਨਤ ਰੱਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।