12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-08-2026

ਆਪ’ ਨੇ ਪੰਜਾਬ ਯੂਨੀਵਰਸਿਟੀ ਚੋਣਾਂ ਲਈ ਐਮ. ਪੀ ਮੀਤ ਹੇਅਰ ਅਤੇ ਵਿਧਾਇਕ ਅੰਮ੍ਰਿਤਪਾਲ ਸਿੰਘ ਸੁਖਾਨੰਦ ਨੂੰ ਬਣਾਇਆ ਚੋਣ ਇੰਚਾਰਜ

ਚੰਡੀਗੜ੍ਹ, 11 ਅਗਸਤ (ਅਜੀਤ ਬਿਊਰੋ)- ਆਮ ਆਦਮੀ ਪਾਰਟੀ ਪੰਜਾਬ ਨੇ ਪੰਜਾਬ ਯੂਨੀਵਰਸਿਟੀ ਕੈਂਪਸ ਸਟੂਡੈਂਟਸ ਕੌਂਸਲ ਦੀਆਂ ਆਗਾਮੀ ਚੋਣਾਂ ਲਈ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਤੇ ਵਿਧਾਇਕ ਅੰਮ੍ਰਿਤਪਾਲ ਸਿੰਘ ਸੁਖਾਨੰਦ ਨੂੰ ਚੋਣ ਇੰਚਾਰਜ ਨਿਯੁਕਤ ਕਰਨ ਦਾ ਐਲਾਨ ਕੀਤਾ ਹੈ। ਇਹ ਨਿਯੁਕਤੀਆਂ ‘ਆਪ’ ਦੇ ਵਿਦਿਆਰਥੀ ਵਿੰਗ - ਐਸੋਸੀਏਸ਼ਨ ਆਫ਼ ਸਟੂਡੈਂਟਸ ਫ਼ਾਰ ਆਲਟਰਨੇਟਿਵ ਪੋਲੀਟਿਕਸ ਲਈ ਕੀਤੀਆਂ ਗਈਆਂ ਹਨ, ਕਿਉਂਕਿ ਪਾਰਟੀ ਨੇ ਪੰਜਾਬ ਯੂਨੀਵਰਸਿਟੀ ਵਿੱਚ ਆਗਾਮੀ ਵਿਦਿਆਰਥੀ ਚੋਣਾਂ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ।

ਅਜੀਤ ਡੈਸਕ 12-08-2026
ਚੰਡੀਗੜ੍ਹ, 11 ਅਗਸਤ (ਅਜੀਤ ਬਿਊਰੋ)- ਆਮ ਆਦਮੀ ਪਾਰਟੀ ਪੰਜਾਬ ਨੇ ਪੰਜਾਬ ਯੂਨੀਵਰਸਿਟੀ ਕੈਂਪਸ ਸਟੂਡੈਂਟਸ ਕੌਂਸਲ ਦੀਆਂ ਆਗਾਮੀ ਚੋਣਾਂ ਲਈ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਤੇ ਵਿਧਾਇਕ ਅੰਮ੍ਰਿਤਪਾਲ ਸਿੰਘ ਸੁਖਾਨੰਦ ਨੂੰ ਚੋਣ ਇੰਚਾਰਜ ਨਿਯੁਕਤ ਕਰਨ ਦਾ ਐਲਾਨ ਕੀਤਾ ਹੈ। ਇਹ ਨਿਯੁਕਤੀਆਂ ‘ਆਪ’ ਦੇ ਵਿਦਿਆਰਥੀ ਵਿੰਗ - ਐਸੋਸੀਏਸ਼ਨ ਆਫ਼ ਸਟੂਡੈਂਟਸ ਫ਼ਾਰ ਆਲਟਰਨੇਟਿਵ ਪੋਲੀਟਿਕਸ ਲਈ ਕੀਤੀਆਂ ਗਈਆਂ ਹਨ, ਕਿਉਂਕਿ ਪਾਰਟੀ ਨੇ ਪੰਜਾਬ ਯੂਨੀਵਰਸਿਟੀ ਵਿੱਚ ਆਗਾਮੀ ਵਿਦਿਆਰਥੀ ਚੋਣਾਂ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ‘ਆਪ’ ਪੰਜਾਬ ਨੇ ਦੋਵਾਂ ਆਗੂਆਂ ਨੂੰ ਨਵੀਂ ਜ਼ਿੰਮੇਵਾਰੀ ਸੌਂਪੇ ਜਾਣ ’ਤੇ ਵਧਾਈ ਦਿੱਤੀ ਅਤੇ ਉਮੀਦ ਪ੍ਰਗਟਾਈ ਕਿ ਉਨ੍ਹਾਂ ਦਾ ਤਜ਼ਰਬਾ ਅਤੇ ਨੌਜਵਾਨਾਂ ਨਾਲ ਜੁੜਾਅ ਯੂਨੀਵਰਸਿਟੀ ਵਿੱਚ ਪਾਰਟੀ ਦੇ ਵਿਦਿਆਰਥੀ ਪ੍ਰਚਾਰ ਅਤੇ ਮੁਹਿੰਮ ਨੂੰ ਹੋਰ ਮਜ਼ਬੂਤ ਕਰੇਗਾ। ਵਿਧਾਇਕ ਅੰਮ੍ਰਿਤਪਾਲ ਸਿੰਘ ਸੁਖਾਨੰਦ ਨੇ ਕਿਹਾ ਕਿ ਇਹ ਨਿਯੁਕਤੀਆਂ ਆਗਾਮੀ ਪੀ.ਯੂ.ਸੀ.ਐਸ.ਸੀ ਚੋਣਾਂ ਦੀਆਂ ਤਿਆਰੀਆਂ ਦੀ ਸ਼ੁਰੂਆਤ ਹਨ, ਜੋ ਕਿ ਅਗਲੇ ਮਹੀਨੇ ਹੋਣ ਦੀ ਉਮੀਦ ਹੈ। ਉਨ੍ਹਾਂ ਕਿਹਾ ਜਦੋਂ ਵੀ ਸਿੱਖਿਆ, ਵਿਦਿਆਰਥੀਆਂ ਦੇ ਅਧਿਕਾਰਾਂ ਜਾਂ ਨੌਜਵਾਨਾਂ ਦੀ ਨਵੀਂ ਪੀੜ੍ਹੀ ਨੂੰ ਰਾਜਨੀਤੀ ਵਿਚ ਲਿਆਉਣ ਦੀ ਗੱਲ ਹੁੰਦੀ ਹੈ, ‘ਆਪ’ ਹਮੇਸ਼ਾ ਮੋਹਰੀ ਰਹੀ ਹੈ। ਅਸੀਂ ਇਨ੍ਹਾਂ ਚੋਣਾਂ ਦੀ ਤਿਆਰੀ ਪੂਰੀ ਵਚਨਬੱਧਤਾ ਨਾਲ ਕਰ ਰਹੇ ਹਾਂ ਕਿਉਂਕਿ ਅਸੀਂ ਇਹ ਯਕੀਨੀ ਬਣਾਉਣਾ ਚਾਹੁੰਦੇ ਹਾਂ ਕਿ ਵਿਦਿਆਰਥੀਆਂ ਦੀ ਆਵਾਜ਼ ਨੂੰ ਮਜ਼ਬੂਤੀ ਨਾਲ ਚੁੱਕਿਆ ਜਾਵੇ। ਉਨ੍ਹਾਂ ਕਿਹਾ ਕਿ ਆਪ ਪੰਜਾਬ ਯੂਨੀਵਰਸਿਟੀ ਵਿੱਚ ਅਜਿਹਾ ਮਾਹੌਲ ਸਿਰਜਣਾ ਚਾਹੁੰਦੀ ਹੈ ਜਿੱਥੇ ਪੰਜਾਬ, ਹਰਿਆਣਾ, ਹਿਮਾਚਲ ਪ੍ਰਦੇਸ਼ ਅਤੇ ਹੋਰ ਖੇਤਰਾਂ ਦੇ ਵਿਦਿਆਰਥੀ ਸਮਰੱਥ ਅਤੇ ਇਮਾਨਦਾਰ ਸਿਆਸੀ ਆਗੂ ਵਜੋਂ ਉੱਭਰ ਸਕਣ। ਉਨ੍ਹਾਂ ਕਿਹਾ ਕਿ ਅਸੀਂ ਅਜਿਹੇ ਨੇਤਾ ਪੈਦਾ ਕਰਨਾ ਚਾਹੁੰਦੇ ਹਾਂ ਜੋ ਇਸ ਯੂਨੀਵਰਸਿਟੀ ਤੋਂ ਬਾਹਰ ਨਿਕਲ ਕੇ ਜਨਤਕ ਜੀਵਨ ਵਿੱਚ ਪ੍ਰਵੇਸ਼ ਕਰਨ ਤੋਂ ਬਾਅਦ ਲੋਕਾਂ ਦੀ ਆਵਾਜ਼ ਬਣਨ ਅਤੇ ਇਮਾਨਦਾਰੀ, ਸਮਰਪਣ ਤੇ ਉਤਸ਼ਾਹ ਨਾਲ ਉਨ੍ਹਾਂ ਲਈ ਕੰਮ ਕਰਨ।
ਪਿਛਲੀ ਖ਼ਬਰ ਪੰਜਾਬ ਯੂਨੀਵਰਸਿਟੀ ਨੇ ਫੋਰੈਂਸਿਕ ਅਗਲੀ ਖ਼ਬਰ ਸੈਨਾ ਪ੍ਰਮੁੱਖ ਜਨਰਲ ਧੀਰਜ ਸੇਠ ਨੇ ਹਰਿਆਣਾ ਦੇ ਮੁੱਖ ਮੰਤਰੀ ਨਾਲ ਕੀਤੀ ਮੁਲਾਕਾਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।