13-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-08-2026

ਸੜਕ ਹਾਦਸੇ ’ਚ ਇਕ ਨੌਜਵਾਨ ਦੀ ਮੌਤ, ਇਕ ਜ਼ਖ਼ਮੀ

ਪੰਚਕੂਲਾ, 12 ਅਗਸਤ (ਕਪਿਲ)- ਚੰਡੀਮੰਦਰ ਟੋਲ ਨੇੜੇ ਬੁੱਧਵਾਰ ਨੂੰ ਵਾਪਰੇ ਇਕ ਭਿਆਨਕ ਸੜਕ ਹਾਦਸੇ ‘ਚ ਮੋਟਰਸਾਈਕਲ ਸਵਾਰ ਇਕ 20 ਸਾਲਾ ਨੌਜਵਾਨ ਦੀ ਮੌਤ ਹੋ ਗਈ, ਜਦਕਿ 19 ਸਾਲਾ ਉਸ ਦਾ ਸਾਥੀ ਗੰਭੀਰ ਰੂਪ ‘ਚ ਜ਼ਖ਼ਮੀ ਹੋ ਗਿਆ। ਜ਼ਖ਼ਮੀ ਨੂੰ ਇਲਾਜ ਲਈ ਪੰਚਕੂਲਾ ਦੇ ਸੈਕਟਰ-6 ਸਥਿਤ ਸਿਵਲ ਹਸਪਤਾਲ ਵਿਖੇ ਦਾਖ਼ਲ ਕਰਵਾਇਆ ਗਿਆ ਹੈ।

ਅਜੀਤ ਡੈਸਕ 13-08-2026
ਪੰਚਕੂਲਾ, 12 ਅਗਸਤ (ਕਪਿਲ)- ਚੰਡੀਮੰਦਰ ਟੋਲ ਨੇੜੇ ਬੁੱਧਵਾਰ ਨੂੰ ਵਾਪਰੇ ਇਕ ਭਿਆਨਕ ਸੜਕ ਹਾਦਸੇ ‘ਚ ਮੋਟਰਸਾਈਕਲ ਸਵਾਰ ਇਕ 20 ਸਾਲਾ ਨੌਜਵਾਨ ਦੀ ਮੌਤ ਹੋ ਗਈ, ਜਦਕਿ 19 ਸਾਲਾ ਉਸ ਦਾ ਸਾਥੀ ਗੰਭੀਰ ਰੂਪ ‘ਚ ਜ਼ਖ਼ਮੀ ਹੋ ਗਿਆ। ਜ਼ਖ਼ਮੀ ਨੂੰ ਇਲਾਜ ਲਈ ਪੰਚਕੂਲਾ ਦੇ ਸੈਕਟਰ-6 ਸਥਿਤ ਸਿਵਲ ਹਸਪਤਾਲ ਵਿਖੇ ਦਾਖ਼ਲ ਕਰਵਾਇਆ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਟਿਪਰਾ (ਕਾਲਕਾ) ਦੇ ਰਹਿਣ ਵਾਲੇ ਦੋਵੇਂ ਨੌਜਵਾਨ ਕਿਸੇ ਕੰਮ ਲਈ ਮੋਟਰਸਾਈਕਲ ਉੱਤੇ ਸਵਾਰ ਹੋ ਕੇ ਪੰਚਕੂਲਾ ਜਾ ਰਹੇ ਸਨ। ਇਸੇ ਦੌਰਾਨ ਜਦੋਂ ਉਹ ਚੰਡੀਮੰਦਰ ਟੋਲ ਨੇੜੇ ਪੁੱਜੇ ਤਾਂ ਉਨ੍ਹਾਂ ਦਾ ਮੋਟਰਸਾਈਕਲ ਅਚਾਨਕ ਡਿਵਾਈਡਰ ਨਾਲ ਟਕਰਾ ਗਿਆ। ਇਸ ਹਾਦਸੇ ਦੌਰਾਨ ਮੋਟਰਸਾਈਕਲ ਸਵਾਰ ਮੋਨੂੰ (20) ਸੜਕ ‘ਤੇ ਜਾ ਡਿੱਗਿਆ ਅਤੇ ਇਸੇ ਦੌਰਾਨ ਉਹ ਉਥੋਂ ਲੰਘ ਰਹੀ ਬੱਸ ਦੀ ਚਪੇਟ ‘ਚ ਆ ਗਿਆ। ਗੰਭੀਰ ਸੱਟਾਂ ਕਾਰਨ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਹਾਦਸੇ ‘ਚ ਮੋਟਸਾਈਕਲ ਸਵਾਰ ਨੀਰਜ ਕੁਮਾਰ (19) ਵੀ ਗੰਭੀਰ ਜ਼ਖ਼ਮੀ ਹੋ ਗਿਆ। ਹਾਦਸੇ ਤੋਂ ਬਾਅਦ ਮੌਕੇ ‘ਤੇ ਲੋਕਾਂ ਦੀ ਭੀੜ ਇਕੱਠੀ ਹੋ ਗਈ, ਜਿਨ੍ਹਾਂ ਹਾਦਸੇ ਸੰਬੰਧੀ ਪੁਲਿਸ ਨੂੰ ਸੂਚਿਤ ਕੀਤਾ, ਜਿਸ ਤੋਂ ਬਾਅਦ ਪੁਲਿਸ ਟੀਮ ਨੇ ਮੌਕੇ ‘ਤੇ ਪਹੁੰਚ ਕੇ ਜ਼ਖ਼ਮੀ ਨੂੰ ਹਸਪਤਾਲ ਪਹੁੰਚਾਇਆ। ਪੁਲਿਸ ਨੇ ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲਿਸ ਵਲੋਂ ਹਾਦਸੇ ਦੇ ਕਾਰਨਾਂ ਅਤੇ ਪੂਰੇ ਘਟਨਾਕ੍ਰਮ ਦੀ ਜਾਂਚ ਕੀਤੀ ਜਾ ਰਹੀ ਹੈ। 12 ਐਮਓਐਚ 24 ਹਾਦਸੇ ਦੌਰਾਨ ਮਾਰੇ ਗਏ ਮੋਨੂੰ ਦੀ ਫਾਈਲ ਤਸਵੀਰ। 12 ਐਮਓਐਚ 25 ਪੰਚਕੂਲਾ ਦੇ ਸਿਵਲ ਹਸਪਤਾਲ ਵਿਖੇ ਜ਼ੇਰੇ ਇਲਾਜ ਨੀਰਜ ਕੁਮਾਰ। ਤਸਵੀਰ : ਕਪਿਲ
ਪਿਛਲੀ ਖ਼ਬਰ ਪਿੰਡ ਦੱਪਰ ਤੋਂ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਵਲੋਂ ਪਾਰਟੀ ਦੇ ਪ੍ਰਚਾਰ ਦੀ ਮੁਹਿੰਮ ਸ਼ੁਰੂ ਅਗਲੀ ਖ਼ਬਰ ਅਮਨ ਸ਼ਰਮਾ ਖਰੜ ਯੂਥ ਅਕਾਲੀ ਦਲ (ਬ) ਦੇ ਮੀਤ ਪ੍ਰਧਾਨ ਨਿਯੁਕਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।