ਸੁਖਬੀਰ ਸਿੰਘ ਬਾਦਲ ’ਤੇ ਹਮਲਾ ਸਿਰਫ਼ ਵਿਅਕਤੀ ’ਤੇ ਨਹੀਂ, ਸਿਆਸੀ ਪ੍ਰਣਾਲੀ ’ਤੇ ਹਮਲਾ- ਰਣਜੀਤ ਸਿੰਘ ਗਿੱਲ
ਚੰਡੀਗੜ੍ਹ, 13 ਅਗਸਤ (ਸੰਦੀਪ ਕੁਮਾਰ ਮਾਹਨਾ)- ਮਹਾਰਾਸ਼ਟਰ ਦੇ ਨਾਂਦੇੜ ਵਿਖੇ ਸ਼੍ਰੋਮਣੀ ਅਕਾਲੀ ਦਲ (ਬ)ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ’ਤੇ ਹੋਏ ਹਮਲੇ ਨੂੰ ਸਿਰਫ਼ ਇਕ ਵਿਅਕਤੀ ਨੂੰ ਨਿਸ਼ਾਨਾ ਬਣਾਉਣ ਦੀ ਘਟਨਾ ਤੱਕ ਸੀਮਤ ਨਾ ਕਰਦਿਆਂ ਪੰਜਾਬ ਭਾਜਪਾ ਦੇ ਸੂਬਾ ਮੀਤ ਪ੍ਰਧਾਨ ਰਣਜੀਤ ਸਿੰਘ ਗਿੱਲ ਨੇ ਇਸ ਨੂੰ ਸਿਆਸੀ ਵਾਤਾਵਰਨ ਲਈ ਗੰਭੀਰ ਚਿਤਾਵਨੀ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਲੋਕਤੰਤਰ ਵਿਚ ਸਿਆਸੀ ਆਗੂਆਂ ਦੇ ਵਿਚਾਰਾਂ ਦਾ ਵਿਰੋਧ ਕਰਨ ਦਾ ਅਧਿਕਾਰ ਹਰ ਕਿਸੇ ਨੂੰ ਹੈ, ਪਰ ਕਿਸੇ ਆਗੂ ਨੂੰ ਸਰੀਰਕ ਤੌਰ ’ਤੇ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼ ਨੂੰ ਕਿਸੇ ਵੀ ਤਰ੍ਹਾਂ ਜਾਇਜ਼ ਨਹੀਂ ਠਹਿਰਾਇਆ ਜਾ ਸਕਦਾ।
ਅਜੀਤ ਡੈਸਕ
14-08-2026