15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-08-2026

ਸਾਬਕਾ ਮੰਤਰੀ ਸਿੱਧੂ ਪੁਆਧੀ ਅਖਾੜਾ ਪ੍ਰੰਪਰਾ ਦੇ ਮੋਢੀ ਭਗਤ ਆਸਾ ਰਾਮ ਬੈਦਵਾਣ ਦੀ ਯਾਦਗਾਰ ’ਤੇ ਹੋਏ ਨਤਮਸਤਕ

ਐੱਸ. ਏ.

ਟਰਾਂਸਫਾਰਮਰ ਦੇ ਗ਼ਲਤ ਕੁਨੈਕਸ਼ਨ ਜੋੜੇ ਜਾਣ ਕਾਰਨ ਲੋਕਾਂ ਦਾ ਘਰੇਲੂ ਸਾਮਾਨ ਸੜਿਆ 15-08-2026
ਐੱਸ. ਏ. ਐੱਸ. ਨਗਰ, 14 ਅਗਸਤ (ਪ੍ਰੋ. ਅਵਤਾਰ ਸਿੰਘ)- ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਪੁਆਧੀ ਅਖਾੜਾ ਪ੍ਰੰਪਰਾ ਦੇ ਮੋਢੀ ਭਗਤ ਆਸਾ ਰਾਮ ਬੈਦਵਾਣ ਜੀ ਦੀ ਯਾਦਗਾਰ ਵਿਖੇ ਪਹੁੰਚ ਕੇ ਨਤਮਸਤਕ ਹੋਏ ਤੇ ਭਗਤ ਜੀ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਇਸ ਮੌਕੇ ਉਨ੍ਹਾਂ ਯਾਦਗਾਰ ਦੀ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਨਾਲ ਮੁਲਾਕਾਤ ਕਰਦਿਆਂ ਇਲਾਕੇ ਨਾਲ ਸੰਬੰਧਿਤ ਵੱਖ-ਵੱਖ ਮੁੱਦਿਆਂ ‘ਤੇ ਸਾਰਥਕ ਵਿਚਾਰ-ਵਟਾਂਦਰਾ ਕੀਤਾ। ਉਨ੍ਹਾਂ ਕਿਹਾ ਕਿ ਭਗਤ ਆਸਾ ਰਾਮ ਬੈਦਵਾਣ ਨੇ ਪੁਆਧੀ ਲੋਕ-ਸੱਭਿਆਚਾਰ, ਅਖਾੜਾ ਪ੍ਰੰਪਰਾ ਅਤੇ ਸਮਾਜਿਕ ਏਕਤਾ ਨੂੰ ਮਜ਼ਬੂਤ ਕਰਨ ‘ਚ ਵੱਡਮੁੱਲਾ ਯੋਗਦਾਨ ਪਾਇਆ ਹੈ। ਉਨ੍ਹਾਂ ਦੀ ਯਾਦ ਨੂੰ ਸੰਭਾਲਣਾ ਅਤੇ ਆਉਣ ਵਾਲੀਆਂ ਪੀੜ੍ਹੀਆਂ ਤੱਕ ਉਨ੍ਹਾਂ ਦੀ ਵਿਰਾਸਤ ਨੂੰ ਪਹੁੰਚਾਉਣਾ ਸਾਡੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਪ੍ਰਬੰਧਕ ਕਮੇਟੀ ਅਤੇ ਇਲਾਕਾ ਵਾਸੀਆਂ ਵਲੋਂ ਦਿੱਤੇ ਗਏ ਮਾਣ-ਸਨ ਮਾਨ ਲਈ ਉਹ ਹਮੇਸ਼ਾ ਉਨ੍ਹਾਂ ਦੇ ਰਿਣੀ ਰਹਿਣਗੇ। ਇਸ ਮੌਕੇ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ (ਸਾਬਕਾ ਚੇਅਰਮੈਨ ਮਾਰਕੀਟ ਕਮੇਟੀ ਖਰੜ), ਬੂਟਾ ਸਿੰਘ ਸੋਹਾਣਾ, ਗੁਰਦੀਪ ਸਿੰਘ ਗੱਗਾ, ਜਸਵਿੰਦਰ ਸਿੰਘ ਛਿੰਦਾ, ਮਨਜੀਤ ਸਿੰਘ ਪੱਪੀ, ਗੁਰਦੀਪ ਸਿੰਘ ਘੋਲਾ, ਮਾਸਟਰ ਸੁਖਦੇਵ ਸਿੰਘ ਸੋਹਾਣਾ, ਲਖਵਿੰਦਰ ਸਿੰਘ ਕਾਲਾ, ਦਵਿੰਦਰ ਸਿੰਘ ਸੀ. ਟੀ. ਯੂ., ਨਰਿੰਦਰ ਸਿੰਘ ਜਲਾਣੀਆ, ਅਮਰੀਕ ਸਿੰਘ ਸਰਪੰਚ ਮਟੌਰ, ਮਲਕੀਤ ਸਿੰਘ ਮਟੌਰ, ਸੁੱਚਾ ਸਿੰਘ ਮਟੌਰ, ਕ੍ਰਿਸ਼ਨ ਕੁਮਾਰ ਸੇਠੀ, ਪੱਪੂ ਸੋਹਾਣਾ ਅਤੇ ਦਿਲਬਰ ਖਾਨ ਮਟੌਰ ਤੋਂ ਇਲਾਵਾ ਵੱਡੀ ਗਿਣਤੀ ‘ਚ ਇਲਾਕਾ ਵਾਸੀ ਹਾਜ਼ਰ ਸਨ।
ਪਿਛਲੀ ਖ਼ਬਰ ਓ. ਕੇ. ਦੀ ਪ੍ਰਧਾਨਗੀ ਹੇਠ ਹੋਈ ਨਗਰ ਕੌਂਸਲ ਦੀ ਮੀਟਿੰਗ ‘ਚ 2.27 ਕਰੋੜ ਰੁ. ਦੇ ਵਿਕਾਸ ਕਾਰਜਾਂ ਨੂੰ ਮਿਲੀ ਪ੍ਰਵਾਨਗੀ ਅਗਲੀ ਖ਼ਬਰ ਗੁਰਦਰਸ਼ਨ ਸਿੰਘ ਸੈਣੀ ਨੇ ਮੁੱਖ ਮੰਤਰੀ ਹਰਿਆਣਾ ਕੋਲ ਹਲਕੇ ਤੇ ਪੰਜਾਬ ਦੇ ਭਖ਼ਦੇ ਮੁੱਦੇ ਚੁੱਕੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।