17-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-08-2026

ਹਰਿਆਵਲ ਤੇ ਵਾਤਾਵਰਨ ਸੰਭਾਲ ਲਈ ਸਾਂਝੇ ਯਤਨਾਂ ਦੀ ਲੋੜ-ਸੰਸਦ ਮੈਂਬਰ ਮਨੀਸ਼ ਤਿਵਾੜੀ

ਚੰਡੀਗੜ੍ਹ, 16 ਅਗਸਤ (ਸੰਦੀਪ ਕੁਮਾਰ ਮਾਹਨਾ)– ਚੰਡੀਗੜ੍ਹ ਪ੍ਰਸ਼ਾਸਨ ਦੀ ‘ਵਣ ਮਹੋਤਸਵ 2026’ ਮੁਹਿੰਮ ਤਹਿਤ ਵਾਤਾਵਰਨ ਸੰਭਾਲ ਦਾ ਸੁਨੇਹਾ ਦਿੰਦਿਆਂ ਲੋਕ ਸਭਾ ਮੈਂਬਰ ਮਨੀਸ਼ ਤਿਵਾੜੀ ਨੇ ਦੜੀਆ ਸਥਿਤ ਸੁਖਨਾ ਚੋਅ ਜੰਗਲ ਵਿਖੇ ਚੰਡੀਗੜ੍ਹ ਦੇ ਰਾਜ ਰੁੱਖ (ਅੰਬ ਦਾ ਬੂਟਾ) ਲਗਾਇਆ। ਇਸ ਮੌਕੇ ਉਨ੍ਹਾਂ ਵਣ ਵਿਭਾਗ ਵਲੋਂ ਸ਼ਹਿਰ ਦੀ ਹਰਿਆਵਲ ਵਧਾਉਣ, ਵਾਤਾਵਰਨਕ ਬਹਾਲੀ ਅਤੇ ਜੰਗਲਾਤ ਖੇਤਰਾਂ ਦੇ ਟਿਕਾਊ ਪ੍ਰਬੰਧਨ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਜਾਣਕਾਰੀ ਹਾਸਲ ਕੀਤੀ।

ਸਕੂਲ ਦੇ ਵਿਦਿਆਰਥੀ ਸੈਕਟਰ 17 ਪਰੇਡ ਗਰਾਊਂਡ ਵਿਖੇ ਆਜ਼ਾਦੀ ਦਿਵਸ ’ਤੇ ਰੰਗਾ ਰੰਗ ਪ੍ਰੋਗਰਾਮ ਪੇਸ਼ ਕਰਦੇ ਹੋਏ । 17-08-2026
ਚੰਡੀਗੜ੍ਹ, 16 ਅਗਸਤ (ਸੰਦੀਪ ਕੁਮਾਰ ਮਾਹਨਾ)– ਚੰਡੀਗੜ੍ਹ ਪ੍ਰਸ਼ਾਸਨ ਦੀ ‘ਵਣ ਮਹੋਤਸਵ 2026’ ਮੁਹਿੰਮ ਤਹਿਤ ਵਾਤਾਵਰਨ ਸੰਭਾਲ ਦਾ ਸੁਨੇਹਾ ਦਿੰਦਿਆਂ ਲੋਕ ਸਭਾ ਮੈਂਬਰ ਮਨੀਸ਼ ਤਿਵਾੜੀ ਨੇ ਦੜੀਆ ਸਥਿਤ ਸੁਖਨਾ ਚੋਅ ਜੰਗਲ ਵਿਖੇ ਚੰਡੀਗੜ੍ਹ ਦੇ ਰਾਜ ਰੁੱਖ (ਅੰਬ ਦਾ ਬੂਟਾ) ਲਗਾਇਆ। ਇਸ ਮੌਕੇ ਉਨ੍ਹਾਂ ਵਣ ਵਿਭਾਗ ਵਲੋਂ ਸ਼ਹਿਰ ਦੀ ਹਰਿਆਵਲ ਵਧਾਉਣ, ਵਾਤਾਵਰਨਕ ਬਹਾਲੀ ਅਤੇ ਜੰਗਲਾਤ ਖੇਤਰਾਂ ਦੇ ਟਿਕਾਊ ਪ੍ਰਬੰਧਨ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਕਿਹਾ ਕਿ ਵਾਤਾਵਰਨ ਦੀ ਸੰਭਾਲ ਸਿਰਫ਼ ਸਰਕਾਰੀ ਵਿਭਾਗਾਂ ਦੀ ਜ਼ਿੰਮੇਵਾਰੀ ਨਹੀਂ, ਸਗੋਂ ਇਸ ਲਈ ਸਮਾਜ ਦੇ ਹਰ ਵਰਗ ਨੂੰ ਮਿਲ ਕੇ ਯਤਨ ਕਰਨੇ ਚਾਹੀਦੇ ਹਨ। ਇਸ ਮੌਕੇ ਵਣ ਵਿਭਾਗ ਦੇ ਅਧਿਕਾਰੀਆਂ ਨੇ ਸੰਸਦ ਮੈਂਬਰ ਮਨੀਸ਼ ਤਿਵਾੜੀ ਨੂੰ ਚੰਡੀਗੜ੍ਹ ’ਚ ਹਰਿਆਵਲ ਦਾ ਘੇਰਾ ਵਧਾਉਣ ਅਤੇ ਜੰਗਲਾਤ ਖੇਤਰਾਂ ਨੂੰ ਹੋਰ ਮਜ਼ਬੂਤ ਕਰਨ ਲਈ ਚੱਲ ਰਹੇ ਵੱਖ-ਵੱਖ ਪ੍ਰਾਜੈਕਟਾਂ ਬਾਰੇ ਜਾਣਕਾਰੀ ਦਿੱਤੀ। ਅਧਿਕਾਰੀਆਂ ਵਲੋਂ ਉਨ੍ਹਾਂ ਨੂੰ ਘੱਟ ਲਾਗਤ ’ਤੇ ਪੌਦੇ ਤਿਆਰ ਕਰਨ ਅਤੇ ਨਰਸਰੀ ਰਾਹੀਂ ਸ਼ਹਿਰ ’ਚ ਚੱਲ ਰਹੀਆਂ ਪੌਦਾਰੋਪਣ ਮੁਹਿੰਮਾਂ ਦੀਆਂ ਲੋੜਾਂ ਪੂਰੀਆਂ ਕਰਨ ਬਾਰੇ ਦੱਸਿਆ ਗਿਆ। ਸੰਸਦ ਮੈਂਬਰ ਤਿਵਾੜੀ ਨੇ ਵਣ ਵਿਭਾਗ ਦੇ ਇਨ੍ਹਾਂ ਉਪਰਾਲਿਆਂ ਦੀ ਸ਼ਲਾਘਾ ਕੀਤੀ। ਇਸ ਮੌਕੇ ਮਨੀਸ਼ ਤਿਵਾੜੀ ਨੇ ਕਿਹਾ ਕਿ ਸ਼ਹਿਰ ਦੀ ਹਰਿਆਵਲ ਨੂੰ ਕਾਇਮ ਰੱਖਣ ਅਤੇ ਵਾਤਾਵਰਨਕ ਸੰਤੁਲਨ ਨੂੰ ਬਚਾਉਣ ਲਈ ਵੱਧ ਤੋਂ ਵੱਧ ਪੌਦੇ ਲਗਾਉਣ ਦੇ ਨਾਲ-ਨਾਲ ਉਨ੍ਹਾਂ ਦੀ ਸੰਭਾਲ ਵੀ ਯਕੀਨੀ ਬਣਾਉਣੀ ਜ਼ਰੂਰੀ ਹੈ। ਇਸ ਮੌਕੇ ਗ੍ਰਹਿ ਸਕੱਤਰ-ਕਮ-ਸਕੱਤਰ ਵਣ, ਚੰਡੀਗੜ੍ਹ ਮਨਦੀਪ ਸਿੰਘ ਬਰਾੜ, ਮੁੱਖ ਵਣ ਰੱਖਿਅਕ ਸੌਰਭ ਕੁਮਾਰ, ਵਣ ਰੱਖਿਅਕ ਅਨੂਪ ਕੁਮਾਰ ਸੋਨੀ ਅਤੇ ਉਪ ਵਣ ਰੱਖਿਅਕ ਸਤਿੰਦਰ ਮੌਰਿਆ ਸਮੇਤ ਵਣ ਵਿਭਾਗ ਦੇ ਅਧਿਕਾਰੀ ਤੇ ਕਰਮਚਾਰੀ ਹਾਜ਼ਰ ਸਨ।
ਪਿਛਲੀ ਖ਼ਬਰ ਬੇਹੋਸ਼ ਮਿਲੇ ਵਿਅਕਤੀ ਦੀ ਹਸਪਤਾਲ ’ਚ ਹੋਈ ਮੌਤ ਅਗਲੀ ਖ਼ਬਰ ਵਿਕਸਿਤ ਭਾਰਤ-ਵਿਕਸਿਤ ਹਰਿਆਣਾ’ ਦੇ ਸੰਕਲਪ ਨਾਲ ਅੱਗੇ ਵਧ ਰਿਹਾ ਹੈ ਹਰਿਆਣਾ-ਨਾਇਬ ਸਿੰਘ ਸੈਣੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।