ਭਾਜਪਾ ਆਪਣੇ ਦਮ ’ਤੇ ਪੰਜਾਬ ’ਚ ਸਰਕਾਰ ਬਣਾਏਗੀ-ਗਿਆਨ ਚੰਦ ਗੁਪਤਾ
ਡੇਰਾਬੱਸੀ, 16 ਅਗਸਤ (ਰਣਬੀਰ ਸਿੰਘ ਪੜ੍ਹੀ)- ਹਰਿਆਣਾ ਵਿਧਾਨ ਸਭਾ ਦੇ ਸਾਬਕਾ ਸਪੀਕਰ ਗਿਆਨ ਚੰਦ ਗੁਪਤਾ ਹਲਕਾ ਡੇਰਾਬੱਸੀ ਦੇ ਸੀਨੀਅਰ ਭਾਜਪਾ ਆਗੂ ਗੁਰਦਰਸ਼ਨ ਸਿੰਘ ਸੈਣੀ ਦੀ ਡੇਰਾਬੱਸੀ ਸਥਿਤ ਰਿਹਾਇਸ਼ ‘ਤੇ ਪਹੁੰਚੇ। ਇਸ ਮੌਕੇ ਉਨ੍ਹਾਂ ਹਲਕੇ ਦੇ ਵੱਖ-ਵੱਖ ਖੇਤਰਾਂ ਤੋਂ ਪਹੁੰਚੇ ਭਾਜਪਾ ਆਗੂਆਂ ਤੇ ਵਰਕਰਾਂ ਨਾਲ ਮੁਲਾਕਾਤ ਕਰਦਿਆਂ ਸੰਗਠਨਾਤਮਕ ਸਰਗਰਮੀਆਂ ਬਾਰੇ ਵਿਚਾਰ-ਵਟਾਂਦਰਾ ਕੀਤਾ ਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਵਰਕਰਾਂ ‘ਚ ਜੋਸ਼ ਭਰਿਆ।
ਡ
ਡੇਰਾਬੱਸੀ ਵਿਖੇ ਹਰਿਆਣਾ ਦੇ ਸਾਬਕਾ ਸਪੀਕਰ ਗਿਆਨ ਚੰਦ ਗੁਪਤਾ ਤੇ ਭਾਜਪਾ ਆਗੂ ਗੁਰਦਰਸ਼ਨ ਸਿੰਘ ਸੈਣੀ ਸੰਗਠਨ ਸੰਬੰਧੀ ਜਾਣਕਾਰੀ ਦਿੰਦੇ ਹੋਏ। ਤਸਵੀਰ : ਰਣਬੀਰ ਸਿੰਘ ਪੜ੍ਹੀ
17-08-2026
ਡੇਰਾਬੱਸੀ, 16 ਅਗਸਤ (ਰਣਬੀਰ ਸਿੰਘ ਪੜ੍ਹੀ)- ਹਰਿਆਣਾ ਵਿਧਾਨ ਸਭਾ ਦੇ ਸਾਬਕਾ ਸਪੀਕਰ ਗਿਆਨ ਚੰਦ ਗੁਪਤਾ ਹਲਕਾ ਡੇਰਾਬੱਸੀ ਦੇ ਸੀਨੀਅਰ ਭਾਜਪਾ ਆਗੂ ਗੁਰਦਰਸ਼ਨ ਸਿੰਘ ਸੈਣੀ ਦੀ ਡੇਰਾਬੱਸੀ ਸਥਿਤ ਰਿਹਾਇਸ਼ ‘ਤੇ ਪਹੁੰਚੇ। ਇਸ ਮੌਕੇ ਉਨ੍ਹਾਂ ਹਲਕੇ ਦੇ ਵੱਖ-ਵੱਖ ਖੇਤਰਾਂ ਤੋਂ ਪਹੁੰਚੇ ਭਾਜਪਾ ਆਗੂਆਂ ਤੇ ਵਰਕਰਾਂ ਨਾਲ ਮੁਲਾਕਾਤ ਕਰਦਿਆਂ ਸੰਗਠਨਾਤਮਕ ਸਰਗਰਮੀਆਂ ਬਾਰੇ ਵਿਚਾਰ-ਵਟਾਂਦਰਾ ਕੀਤਾ ਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਵਰਕਰਾਂ ‘ਚ ਜੋਸ਼ ਭਰਿਆ। ਵਰਕਰਾਂ ਨੂੰ ਸੰਬੋਧਨ ਕਰਦਿਆਂ ਗਿਆਨ ਚੰਦ ਗੁਪਤਾ ਨੇ ਦਾਅਵਾ ਕੀਤਾ ਕਿ ਅਗਲੇ ਸਾਲ ਪੰਜਾਬ ‘ਚ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਬਣੇਗੀ। ਉਨ੍ਹਾਂ ਕਿਹਾ ਕਿ ਪੰਜਾਬ ‘ਚ ਵੀ ਭਾਜਪਾ ਦਾ ਸੰਗਠਨ ਲਗਾਤਾਰ ਮਜ਼ਬੂਤ ਹੋ ਰਿਹਾ ਹੈ ਅਤੇ ਆਉਣ ਵਾਲੇ ਸਮੇਂ ‘ਚ ਪਾਰਟੀ ਇੱਥੇ ਨਵਾਂ ਸਿਆਸੀ ਅਧਿਆਇ ਲਿਖੇਗੀ। ਗਿਆਨ ਚੰਦ ਗੁਪਤਾ ਨੇ ਵਰਕਰਾਂ ਨੂੰ ਸੱਦਾ ਦਿੱਤਾ ਕਿ ਉਹ ਘਰ-ਘਰ ਜਾ ਕੇ ਪਾਰਟੀ ਦੀਆਂ ਨੀਤੀਆਂ ਅਤੇ ਕੇਂਦਰ ਸਰਕਾਰ ਦੀਆਂ ਪ੍ਰਾਪਤੀਆਂ ਬਾਰੇ ਲੋਕਾਂ ਨੂੰ ਜਾਣੂ ਕਰਵਾਉਣ। ਉਨ੍ਹਾਂ ਬੂਥ ਪੱਧਰ ‘ਤੇ ਸੰਗਠਨ ਨੂੰ ਹੋਰ ਮਜ਼ਬੂਤ ਕਰਨ ‘ਤੇ ਵਿਸ਼ੇਸ਼ ਜ਼ੋਰ ਦਿੰਦਿਆਂ ਕਿਹਾ ਕਿ ਮਜ਼ਬੂਤ ਬੂਥ ਹੀ ਚੋਣ ਜਿੱਤਣ ਦੀ ਬੁਨਿਆਦੀ ਤਾਕਤ ਹੁੰਦੇ ਹਨ। ਇਸ ਮੌਕੇ ਜ਼ਿਲ੍ਹਾ ਓਬੀਸੀ ਮੋਰਚਾ ਪ੍ਰਧਾਨ ਹਰਪ੍ਰੀਤ ਸਿੰਘ ਸੈਣੀ, ਮੇਜਰ ਪਰਾਗਪੁਰ, ਪੁਸ਼ਪਿੰਦਰ ਮਹਿਤਾ, ਸਾਨੰਤ ਭਾਰਦਵਾਜ ਸਮੇਤ ਹਲਕੇ ਦੇ ਵੱਖ-ਵੱਖ ਇਲਾਕਿਆਂ ਤੋਂ ਵੱਡੀ ਗਿਣਤੀ ‘ਚ ਭਾਜਪਾ ਆਗੂ ਅਤੇ ਵਰਕਰ ਹਾਜ਼ਰ ਸਨ।