18-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-08-2026

ਚੰਡੀਗੜ੍ਹ ਭਾਜਪਾ ਵਲੋਂ ਕੌਸਲਰ ਕੁਲਜੀਤ ਸਿੰਘ ਸੰਧੂ ਨੂੰ ਕਾਰਨ ਦੱਸੋ ਨੋਟਿਸ ਜਾਰੀ

ਚੰਡੀਗੜ੍ਹ, 17 ਅਗਸਤ (ਸੰਦੀਪ ਕੁਮਾਰ ਮਾਹਨਾ)– ਪੰਜਾਬੀਆਂ ਸਬੰਧੀ ਕੀਤੀ ਟਿੱਪਣੀ ਤੋਂ ਬਾਅਦ ਚੰਡੀਗੜ੍ਹ ਭਾਜਪਾ ਦੇ ਸੂਬਾ ਪ੍ਰਧਾਨ ਜਤਿੰਦਰ ਪਾਲ ਮਲਹੋਤਰਾ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ ਜਨਤਕ ਤੌਰ ’ਤੇ ਆਪਣਾ ਵਿਰੋਧ ਦਰਜ਼ ਕਰਵਾਉਣ ਵਾਲੇ ਵਾਰਡ ਨੰਬਰ 14 ਦੇ ਭਾਜਪਾ ਕੌਂਸਲਰ ਕੁਲਜੀਤ ਸਿੰਘ ਸੰਧੂ ਦੀਆਂ ਮੁਸ਼ਕਿਲਾਂ ਵਧ ਗਈਆਂ ਹਨ। ਭਾਜਪਾ ਨੇ ਪਾਰਟੀ ਲੀਡਰਸ਼ਿਪ ਵਿਰੁੱਧ ਜਨਤਕ ਤੌਰ ’ਤੇ ਬਿਆਨਬਾਜ਼ੀ ਕਰਨ ਦੇ ਮਾਮਲੇ ਵਿਚ ਉਨ੍ਹਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕਰਕੇ ਸਪੱਸ਼ਟੀਕਰਨ ਮੰਗਿਆ ਹੈ।

ਭਾਜਪਾ ਕੌਸਲਰ ਕੁਲਜੀਤ ਸਿੰਘ ਸੰਧੂ। 18-08-2026
ਚੰਡੀਗੜ੍ਹ, 17 ਅਗਸਤ (ਸੰਦੀਪ ਕੁਮਾਰ ਮਾਹਨਾ)– ਪੰਜਾਬੀਆਂ ਸਬੰਧੀ ਕੀਤੀ ਟਿੱਪਣੀ ਤੋਂ ਬਾਅਦ ਚੰਡੀਗੜ੍ਹ ਭਾਜਪਾ ਦੇ ਸੂਬਾ ਪ੍ਰਧਾਨ ਜਤਿੰਦਰ ਪਾਲ ਮਲਹੋਤਰਾ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ ਜਨਤਕ ਤੌਰ ’ਤੇ ਆਪਣਾ ਵਿਰੋਧ ਦਰਜ਼ ਕਰਵਾਉਣ ਵਾਲੇ ਵਾਰਡ ਨੰਬਰ 14 ਦੇ ਭਾਜਪਾ ਕੌਂਸਲਰ ਕੁਲਜੀਤ ਸਿੰਘ ਸੰਧੂ ਦੀਆਂ ਮੁਸ਼ਕਿਲਾਂ ਵਧ ਗਈਆਂ ਹਨ। ਭਾਜਪਾ ਨੇ ਪਾਰਟੀ ਲੀਡਰਸ਼ਿਪ ਵਿਰੁੱਧ ਜਨਤਕ ਤੌਰ ’ਤੇ ਬਿਆਨਬਾਜ਼ੀ ਕਰਨ ਦੇ ਮਾਮਲੇ ਵਿਚ ਉਨ੍ਹਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕਰਕੇ ਸਪੱਸ਼ਟੀਕਰਨ ਮੰਗਿਆ ਹੈ। ਚੰਡੀਗੜ੍ਹ ਭਾਜਪਾ ਦੇ ਸੂਬਾ ਜਨਰਲ ਸਕੱਤਰ ਰਾਮਵੀਰ ਭੱਟੀ ਵਲੋਂ ਜਾਰੀ ਕੀਤੇ ਗਏ ਨੋਟਿਸ ਵਿਚ ਕੌਸਲਰ ਕੁਲਜੀਤ ਸਿੰਘ ਸੰਧੂ ਤੋਂ ਪਾਰਟੀ ਲੀਡਰਸ਼ਿਪ ਵਿਰੁੱਧ ਜਨਤਕ ਤੌਰ ’ਤੇ ਬਿਆਨ ਦੇਣ ਸਬੰਧੀ ਆਪਣਾ ਪੱਖ ਸਪੱਸ਼ਟ ਕਰਨ ਲਈ ਕਿਹਾ ਗਿਆ ਹੈ। ਸੰਧੂ ਨੇ ‘ਖੇਲੋ ਚੰਡੀਗੜ੍ਹ’ ਮੁਹਿੰਮ ਦੌਰਾਨ ਸੂਬਾ ਪ੍ਰਧਾਨ ਜਤਿੰਦਰ ਪਾਲ ਮਲਹੋਤਰਾ ਵਲੋਂ ਪੰਜਾਬੀਆਂ ਸਬੰਧੀ ਕੀਤੀ ਗਈ ਟਿੱਪਣੀ ਦਾ ਖੁੱਲ੍ਹ ਕੇ ਵਿਰੋਧ ਕੀਤਾ ਸੀ। ਸੰਧੂ ਨੇ ਇਸ ਮਾਮਲੇ ਨੂੰ ਲੈ ਕੇ ਪਾਰਟੀ ਦੇ ਕੌਮੀ ਲੀਡਰਸ਼ਿਪ ਕੋਲ ਵੀ ਆਪਣੀ ਨਾਰਾਜ਼ਗੀ ਜ਼ਾਹਰ ਕੀਤੀ ਸੀ ਅਤੇ ਪ੍ਰਧਾਨ ਮੰਤਰੀ ਤੱਕ ਪਹੁੰਚ ਕਰਦਿਆਂ ਸੂਬਾ ਪ੍ਰਧਾਨ ਜਤਿੰਦਰ ਪਾਲ ਮਲਹੋਤਰਾ ਨੂੰ ਅਹੁਦੇ ਤੋਂ ਹਟਾਉਣ ਦੀ ਮੰਗ ਕੀਤੀ ਸੀ। ਇਸ ਤੋਂ ਇਲਾਵਾ ਉਨ੍ਹਾਂ ਵਲੋਂ ਜਨਤਕ ਤੌਰ ’ਤੇ ਵੀ ਸੂਬਾ ਪ੍ਰਧਾਨ ਵਿਰੁੱਧ ਆਪਣਾ ਪੱਖ ਰੱਖਿਆ ਗਿਆ। ਨੋਟਿਸ ਜਾਰੀ ਕਰਨ ਸਬੰਧੀ ਭਾਜਪਾ ਦੇ ਸੂਬਾ ਜਨਰਲ ਸਕੱਤਰ ਰਾਮਵੀਰ ਭੱਟੀ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਇਕ ਅਨੁਸ਼ਾਸਿਤ ਰਾਜਨੀਤਿਕ ਸੰਗਠਨ ਹੈ, ਜਿੱਥੇ ਪਾਰਟੀ ਦੀ ਵਿਚਾਰਧਾਰਾ, ਸੰਗਠਨਾਤਮਕ ਮਰਿਆਦਾ ਅਤੇ ਅਨੁਸ਼ਾਸਨ ਨੂੰ ਵਿਸ਼ੇਸ਼ ਮਹੱਤਵ ਦਿੱਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਜਨਤਕ ਮੰਚ ਤੋਂ ਪਾਰਟੀ ਲੀਡਰਸ਼ਿਪ ਵਿਰੁੱਧ ਬਿਆਨਬਾਜ਼ੀ ਕਰਨਾ ਸੰਗਠਨਾਤਮਕ ਅਨੁਸ਼ਾਸਨ ਦੇ ਅਨੁਕੂਲ ਨਹੀਂ ਹੈ। ਭੱਟੀ ਨੇ ਕਿਹਾ ਕਿ ਪਾਰਟੀ ਵਿਚ ਹਰ ਵਰਕਰ ਨੂੰ ਆਪਣੀ ਗੱਲ ਰੱਖਣ ਦਾ ਅਧਿਕਾਰ ਹੈ ਪਰ ਸੰਗਠਨ ਨਾਲ ਜੁੜੇ ਮਾਮਲਿਆਂ ਨੂੰ ਜਨਤਕ ਤੌਰ ’ਤੇ ਉਠਾਉਣ ਦੀ ਬਜਾਏ ਪਾਰਟੀ ਦੇ ਨਿਰਧਾਰਤ ਮੰਚ ਅਤੇ ਅਨੁਸ਼ਾਸਿਤ ਪ੍ਰਕਿਰਿਆ ਦੀ ਪਾਲਣਾ ਕੀਤੀ ਜਾਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਪਾਰਟੀ ਕਿਸੇ ਵੀ ਤਰ੍ਹਾਂ ਦੀ ਅਨੁਸ਼ਾਸਨਹੀਣਤਾ ਨੂੰ ਬਰਦਾਸ਼ਤ ਨਹੀਂ ਕਰੇਗੀ। ਭਾਜਪਾ ਵਲੋਂ ਸਪੱਸ਼ਟ ਕੀਤਾ ਗਿਆ ਕਿ ਕੌਸਲਰ ਕੁਲਜੀਤ ਸਿੰਘ ਸੰਧੂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕਰਨਾ ਸੰਗਠਨ ਦੀ ਨਿਯਮਤ ਅਨੁਸ਼ਾਸਨਾਤਮਕ ਪ੍ਰਕਿਰਿਆ ਦਾ ਹਿੱਸਾ ਹੈ। ਸੰਬੰਧਿਤ ਕੌਂਸਲਰ ਨੂੰ ਆਪਣਾ ਪੱਖ ਸੰਗਠਨ ਦੇ ਸਾਹਮਣੇ ਸਪੱਸ਼ਟ ਕਰਨ ਦਾ ਮੌਕਾ ਦਿੱਤਾ ਗਿਆ ਹੈ। ਪਾਰਟੀ ਨੇ ਕਿਹਾ ਕਿ ਸੰਗਠਨ ਦੀ ਮਰਿਆਦਾ, ਏਕਤਾ ਅਤੇ ਅਨੁਸ਼ਾਸਨ ਨਾਲ ਸਬੰਧਤ ਨਿਯਮ ਸਾਰਿਆਂ ’ਤੇ ਇਕਸਾਰ ਲਾਗੂ ਹੁੰਦੇ ਹਨ।
ਪਿਛਲੀ ਖ਼ਬਰ ਹਰਿਆਣਾ ਦੇ ਉਦਯੋਗਿਕ ਅਦਾਰਿਆਂ ’ਚ ਰੋਜ਼ਾਨਾ ਹੋਵੇਗਾ 5 ਮਿੰਟ ਦਾ ਯੋਗਾ ਬ੍ਰੇਕ- ਡਾ. ਸੁਮਿਤਾ ਮਿਸ਼ਰਾ ਅਗਲੀ ਖ਼ਬਰ ਨਿਊ ਲੇਕ ’ਤੇ ਦੇਸ਼ ਭਗਤੀ ਦਾ ਜਲਵਾ, ਤਿਰੰਗੇ ਦੀ ਸ਼ਾਨ ਨਾਲ ਸਮਾਪਤ ਹੋਈ ‘ਹਰ ਘਰ ਤਿਰੰਗਾ’ ਮੁਹਿੰਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।