20-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-08-2026

ਪੰਜਾਬ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੇ ਕਾਮਨਵੈਲਥ ਤਲਵਾਰਬਾਜ਼ੀ ਚੈਂਪੀਅਨਸ਼ਿਪ ’ਚ ਭਾਰਤ ਦਾ ਨਾਂਅ ਕੀਤਾ ਰੌਸ਼ਨ

ਚੰਡੀਗੜ੍ਹ, 17 ਅਗਸਤ (ਮਾਰਕੰਡਾ)- ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਨੇ ਆਪਣੇ ਵਿਦਿਆਰਥੀਆਂ ਦੀਆਂ ਸ਼ਾਨਦਾਰ ਅੰਤਰਰਾਸ਼ਟਰੀ ਪ੍ਰਾਪਤੀਆਂ ’ਤੇ ਬਹੁਤ ਮਾਣ ਮਹਿਸੂਸ ਕਰਦੇ ਹੋਏ ਅੰਡਰ-23 ਰਾਸ਼ਟਰਮੰਡਲ ਤਲਵਾਰਬਾਜ਼ੀ ਚੈਂਪੀਅਨਸ਼ਿਪ 2026 ਵਿਚ ਆਪਣੇ ਸ਼ਲਾਘਾਯੋਗ ਪ੍ਰਦਰਸ਼ਨ ਰਾਹੀਂ ਯੂਨੀਵਰਸਿਟੀ ਤੇ ਦੇਸ਼ ਦਾ ਨਾਂਅ ਰੌਸ਼ਨ ਕੀਤਾ ਹੈ। ਪੰਜਾਬ ਯੂਨੀਵਰਸਿਟੀ ਦੇ ਤਿੰਨ ਪ੍ਰਤਿਭਾਸ਼ਾਲੀ ਵਿਦਿਆਰਥੀਆਂ ਨੇ ਆਪੋ-ਆਪਣੇ ਤਲਵਾਰਬਾਜ਼ੀ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਭਾਰਤ ਦੀ ਤਗਮਾ ਜਿੱਤਣ ਦੀ ਮੁਹਿੰਮ ਵਿਚ ਮਹੱਤਵਪੂਰਨ ਯੋਗਦਾਨ ਪਾਇਆ।

ਅਜੀਤ ਡੈਸਕ 18-08-2026
ਚੰਡੀਗੜ੍ਹ, 17 ਅਗਸਤ (ਮਾਰਕੰਡਾ)- ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਨੇ ਆਪਣੇ ਵਿਦਿਆਰਥੀਆਂ ਦੀਆਂ ਸ਼ਾਨਦਾਰ ਅੰਤਰਰਾਸ਼ਟਰੀ ਪ੍ਰਾਪਤੀਆਂ ’ਤੇ ਬਹੁਤ ਮਾਣ ਮਹਿਸੂਸ ਕਰਦੇ ਹੋਏ ਅੰਡਰ-23 ਰਾਸ਼ਟਰਮੰਡਲ ਤਲਵਾਰਬਾਜ਼ੀ ਚੈਂਪੀਅਨਸ਼ਿਪ 2026 ਵਿਚ ਆਪਣੇ ਸ਼ਲਾਘਾਯੋਗ ਪ੍ਰਦਰਸ਼ਨ ਰਾਹੀਂ ਯੂਨੀਵਰਸਿਟੀ ਤੇ ਦੇਸ਼ ਦਾ ਨਾਂਅ ਰੌਸ਼ਨ ਕੀਤਾ ਹੈ। ਪੰਜਾਬ ਯੂਨੀਵਰਸਿਟੀ ਦੇ ਤਿੰਨ ਪ੍ਰਤਿਭਾਸ਼ਾਲੀ ਵਿਦਿਆਰਥੀਆਂ ਨੇ ਆਪੋ-ਆਪਣੇ ਤਲਵਾਰਬਾਜ਼ੀ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਭਾਰਤ ਦੀ ਤਗਮਾ ਜਿੱਤਣ ਦੀ ਮੁਹਿੰਮ ਵਿਚ ਮਹੱਤਵਪੂਰਨ ਯੋਗਦਾਨ ਪਾਇਆ। ਆਰੀਆ ਅਸ਼ਵਨੀ ਨੇ ਵਿਅਕਤੀਗਤ ਕਾਂਸੀ ਦਾ ਤਗਮਾ ਅਤੇ ਰਾਸ਼ਟਰਮੰਡਲ ਤਲਵਾਰਬਾਜ਼ੀ ਚੈਂਪੀਅਨਸ਼ਿਪ 2026 ਵਿਚ ਸਾਬਰ ਟੀਮ ਈਵੈਂਟ ਵਿਚ ਗੋਲਡ ਮੈਡਲ ਜੇਤੂ ਭਾਰਤੀ ਟੀਮ ਦਾ ਵੀ ਹਿੱਸਾ ਬਣੀ। ਸ਼ੌਰਿਆ ਅਸ਼ਵਨੀ ਨੇ ਈ ਪੀ ਵਿਚ ਵਿਅਕਤੀਗਤ ਕਾਂਸੀ ਦਾ ਤਗਮਾ ਜਿੱਤਿਆ ਅਤੇ ਈ. ਪੀ. ਟੀਮ ਈਵੈਂਟ ਵਿਚ ਭਾਰਤ ਦੇ ਸੋਨ ਤਗਮਾ ਜੇਤੂ ਪ੍ਰਦਰਸ਼ਨ ਵਿਚ ਯੋਗਦਾਨ ਪਾਇਆ। ਯਸ਼ਕੀਰਤ ਕੌਰ ਨੇ ਵੀ ਗੋਲਡ ਮੈਡਲ ਜੇਤੂ ਭਾਰਤੀ ਈ. ਪੀ. ਟੀਮ ਦੀ ਮੈਂਬਰ ਸੀ, ਜਿਸ ਨੇ ਅੰਤਰਰਾਸ਼ਟਰੀ ਚੈਂਪੀਅਨਸ਼ਿਪ ਵਿਚ ਦੇਸ਼ ਦੀ ਸਫਲਤਾ ਵਿਚ ਮਹੱਤਵਪੂਰਨ ਯੋਗਦਾਨ ਪਾਇਆ।
ਪਿਛਲੀ ਖ਼ਬਰ ਖਰੜ ਤੇ ਮੋਰਿੰਡਾ ਦੀ ਤਰਜ਼ ‘ਤੇ ਕੁਰਾਲੀ ਨੂੰ ਵੀ ਕਜੌਲੀ ਵਾਟਰ ਵਰਕਸ ਤੋਂ ਸਪਲਾਈ ਦਿਵਾਉਣ ਦੀ ਕੋਸ਼ਿਸ਼ ਕਰਾਂਗਾ-ਕੰਗ ਅਗਲੀ ਖ਼ਬਰ ‘ ਪ੍ਰਾਧੀਨਤਾ ਦਾ ਅੰਤ ਤੇ ਬੇਗਮਪੁਰੇ ਦਾ ਸੰਕਲਪ ਯਾਤਰਾ’ ਦਾ ਕੁਰਾਲੀ ਪੁੱਜਣ ’ਤੇ ਭਰਵਾਂ ਸਵਾਗਤ ਕੀਤਾ ਜਾਵੇਗਾ-ਰਾਜਾ ਨੰਨਹ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।