ਸ੍ਰੀ ਹਰਿਕ੍ਰਿਸ਼ਨ ਸਾਹਿਬ ਜੀ ਸੇਵਾ ਸੁਸਾਇਟੀ ਨੇ ਦਸਤਾਰ ਤੇ ਦੁਮਾਲਾ ਸਿਖਲਾਈ ਕੈਂਪ ਲਗਾਇਆ
ਲਾਲੜੂ, 17 ਅਗਸਤ (ਰਾਜਬੀਰ ਸਿੰਘ)- ਸ੍ਰੀ ਹਰਿਕ੍ਰਿਸ਼ਨ ਸਾਹਿਬ ਜੀ ਸੇਵਾ ਸੁਸਾਇਟੀ ਹਮਾਂਯੂਪੁਰ-ਤਸਿੰਬਲੀ ਵਲੋਂ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੀ ਯਾਦ ਨੂੰ ਸਮਰਪਿਤ 12ਵਾਂ ਦੋ ਰੋਜ਼ਾ ਦਸਤਾਰ ਅਤੇ ਦੁਮਾਲਾ ਸਿਖਲਾਈ ਕੈਂਪ ਸ੍ਰੀ ਪੰਜੋਖਰਾ ਸਾਹਿਬ ਵਿਖੇ ਲਗਾਇਆ ਗਿਆ। ਕੈਂਪ ਦੌਰਾਨ ਨੌਜਵਾਨਾਂ ਅਤੇ ਬੱਚਿਆਂ ਨੂੰ ਦਸਤਾਰ ਤੇ ਦੁਮਾਲਾ ਸਜਾਉਣ ਦੀ ਸਿਖਲਾਈ ਦਿੱਤੀ ਗਈ।
ਕੈਂਪ ’ਚ ਸਿਖ਼ਲਾਈ ਲੈਣ ਆਏ ਬੱਚਿਆਂ ਨੂੰ ਦਸਤਾਰਾਂ ਭੇਟ ਕਰਦੇ ਹੋਏ ਅਕਾਲੀ ਦਲ ਵਾਰਿਸ ਪੰਜਾਬ ਦੇ ਆਗੂ । ਤਸਵੀਰ : ਰਾਜਬੀਰ ਸਿੰਘ
18-08-2026