18-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-08-2026

ਸੀ. ਪੀ. ਆਈ. (ਐਮ) ਦੀਆਂ ਸਮਰਥਕ ਕਿਸਾਨ, ਮਜ਼ਦੂਰ ਤੇ ਮੁਲਾਜ਼ਮ ਜਥੇਬੰਦੀਆਂ ਨੇ ਖ਼ੁਦ ਨੂੰ ਗ੍ਰਿਫ਼ਤਾਰੀਆਂ ਲਈ ਕੀਤਾ ਪੇਸ਼

ਐੱਸ. ਏ.

ਅਜੀਤ ਡੈਸਕ 18-08-2026
ਐੱਸ. ਏ. ਐੱਸ. ਨਗਰ, 17 ਅਗਸਤ (ਤਰਵਿੰਦਰ ਸਿੰਘ ਬੈਨੀਪਾਲ)- ਸੀ. ਪੀ. ਆਈ. (ਐਮ) ਦੀਆਂ ਹਮਾਇਤੀ ਜਥੇਬੰਦੀਆਂ ਕੁੱਲ ਹਿੰਦ ਕਿਸਾਨ ਸਭਾ, ਕੁੱਲ ਹਿੰਦ ਮਜ਼ਦੂਰ ਸਭਾ ਤੇ ਸੀਟੂ ਦੀ ਅਗਵਾਈ ਹੇਠ ਸੈਂਕੜੇ ਵਰਕਰਾਂ ਨੇ ਜੇਲ੍ਹ ਭਰੋ ਅੰਦੋਲਨ ਤਹਿਤ ਅੱਜ ਖ਼ੁਦ ਨੂੰ ਮੁਹਾਲੀ ਦੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਅੱਗੇ ਗ੍ਰਿਫ਼ਤਾਰੀਆਂ ਲਈ ਪੇਸ਼ ਕੀਤਾ। ਇਸ ਮੌਕੇ ਆਂਗਣਵਾੜੀ ਯੂਨੀਅਨ ਨਾਲ ਸੰਬੰਧਿਤ ਵਰਕਰਾਂ ਤੇ ਹੈਲਪਰਾਂ ਨੇ ਵੱਡੀ ਗਿਣਤੀ ‘ਚ ਸ਼ਮੂਲੀਅਤ ਕੀਤੀ। ਪ੍ਰਸ਼ਾਸਨਿਕ ਅਧਿਕਾਰੀਆਂ ਨੇ ਇਹ ਆਖਦਿਆਂ ਧਰਨਾਕਾਰੀਆਂ ਨੂੰ ਗ੍ਰਿਫ਼ਤਾਰ ਕਰਨ ਤੋਂ ਇਨਕਾਰ ਕਰ ਦਿੱਤੀ ਕਿ ਸਰਕਾਰ ਕੋਲ ਉਨ੍ਹਾਂ ਨੂੰ ਰੱਖਣ ਲਈ ਜੇਲ੍ਹਾਂ ਵਿਚ ਥਾਂ ਨਹੀਂ ਹੈ। ਇਸ ਤੋਂ ਪਹਿਲਾਂ ਕਾਮਰੇਡ ਡਾ. ਸ਼ੇਰ ਸਿੰਘ ਦੀ ਰਿਹਾਇਸ਼ ‘ਤੇ ਇਕੱਤਰ ਹੋਣ ਉਪਰੰਤ ਧਰਨਾਕਾਰੀ ਡੀ. ਸੀ. ਦਫ਼ਤਰ ਦੇ ਗੇਟ ਨੰ. 1 ਸਾਹਮਣੇ ਪੁੱਜੇ। ਵਰਕਰਾਂ ਨੇ ਇਸ ਮੌਕੇ ਕੇਂਦਰ ਅਤੇ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ। ਧਰਨੇ ਦੌਰਾਨ ਬੁਲਾਰਿਆਂ ਨੇ ਭਾਰਤ-ਅਮਰੀਕਾ ਮੁਕਤ ਵਪਾਰ ਸਮਝੌਤਾ, ਜੀ ਰਾਮ ਜੀ ਕਾਨੂੰਨ ਰੱਦ ਕਰਨ, ਬਿਜਲੀ- ਬੀਜ ਬਿੱਲ ਰੱਦ ਕਰਨ ਅਤੇ ਮੁਲਾਜ਼ਮਾਂ ਦਾ ਡੀ. ਏ. ਅਤੇ ਆਂਗਣਵਾੜੀ ਯੂਨੀਅਨ ਦੀਆਂ ਮੰਗਾਂ ਨੂੰ ਜ਼ੋਰ ਸ਼ੋਰ ਨਾਲ ਉਭਾਰਿਆ। ਇਸ ਧਰਨੇ ਨੂੰ ਕਿਸਾਨ ਆਗੂ ਕਾਮਰੇਡ ਬਲਬੀਰ ਸਿੰਘ, ਕਾਮਰੇਡ ਸ਼ਿਆਮ ਲਾਲ, ਕਾਮਰੇਡ ਚੰਦਰਪਾਲ, ਕਾਮਰੇਡ ਪਰਮਜੀਤ ਸਿੰਘ, ਕਾਮਰੇਡ ਦਿਨੇਸ਼, ਕਮਲਜੀਤ ਸਿੰਘ, ਚਰਨਜੀਤ ਸਿੰਘ ਸਿੱਧੂ , ਨਗਿੰਦਰ ਕੁਮਾਰ, ਹਰਕੇਸ਼ ਰਾਣਾ, ਐਡਵੋਕੇਟ ਜਸਪਾਲ ਸਿੰਘ ਦੱਪਰ, ਆਂਗਣਵਾੜੀ ਯੂਨੀਅਨ ਤੋਂ ਗੁਰਦੀਪ ਕੌਰ, ਗੁਰਪ੍ਰੀਤ ਕੌਰ, ਬਲਜੀਤ ਕੌਰ ਅਤੇ ਭਿੰਦਰ ਕੌਰ ਤੋਂ ਇਲਾਵਾ ਜਨਵਾਦੀ ਇਸਤਰੀ ਸਭਾ ਦੀ ਜ਼ਿਲ੍ਹਾ ਸਕੱਤਰ ਆਸ਼ਾ ਰਾਣਾ ਆਦਿ ਨੇ ਵੀ ਸੰਬੋਧਨ ਕੀਤਾ।
ਪਿਛਲੀ ਖ਼ਬਰ ਸਾਹਿਤ ਵਿਗਿਆਨ ਕੇਂਦਰ ਨੇ ਕਵੀ ਦਰਬਾਰ ਕਰਵਾਇਆ ਅਗਲੀ ਖ਼ਬਰ ਸ੍ਰੀ ਹਰਿਕ੍ਰਿਸ਼ਨ ਸਾਹਿਬ ਜੀ ਸੇਵਾ ਸੁਸਾਇਟੀ ਨੇ ਦਸਤਾਰ ਤੇ ਦੁਮਾਲਾ ਸਿਖਲਾਈ ਕੈਂਪ ਲਗਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।