20-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-08-2026

ਪੰਜਾਬ ਭਾਜਪਾ ਦੇ ਸੂਬਾ ਮੀਤ ਪ੍ਰਧਾਨ ਰਾਣਾ ਗਿੱਲ ਵਲੋਂ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨਾਲ ਮੁਲਾਕਾਤ

ਮਾਜਰੀ, 18 ਅਗਸਤ (ਕੁਲਵੰਤ ਸਿੰਘ ਧੀਮਾਨ)-ਪੰਜਾਬ ਭਾਜਪਾ ਦੇ ਸੂਬਾ ਮੀਤ ਪ੍ਰਧਾਨ ਰਣਜੀਤ ਸਿੰਘ ਰਾਣਾ ਗਿੱਲ ਵਲੋਂ ਬੀਤੇ ਦਿਨੀਂ ਕੇਂਦਰੀ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨਾਲ ਮੁਲਾਕਾਤ ਕੀਤੀ ਗਈ। ਇਸ ਦੌਰਾਨ ਪੰਜਾਬ ਦੇ ਖੇਤੀਬਾੜੀ ਸੈਕਟਰ ਅਤੇ ਕਿਸਾਨੀ ਨਾਲ ਜੁੜੇ ਅਹਿਮ ਮੁੱਦਿਆਂ ‘ਤੇ ਵਿਸਥਾਰਪੂਰਵਕ ਵਿਚਾਰ-ਚਰਚਾ ਕੀਤੀ।

ਅਜੀਤ ਡੈਸਕ 19-08-2026
ਮਾਜਰੀ, 18 ਅਗਸਤ (ਕੁਲਵੰਤ ਸਿੰਘ ਧੀਮਾਨ)-ਪੰਜਾਬ ਭਾਜਪਾ ਦੇ ਸੂਬਾ ਮੀਤ ਪ੍ਰਧਾਨ ਰਣਜੀਤ ਸਿੰਘ ਰਾਣਾ ਗਿੱਲ ਵਲੋਂ ਬੀਤੇ ਦਿਨੀਂ ਕੇਂਦਰੀ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨਾਲ ਮੁਲਾਕਾਤ ਕੀਤੀ ਗਈ। ਇਸ ਦੌਰਾਨ ਪੰਜਾਬ ਦੇ ਖੇਤੀਬਾੜੀ ਸੈਕਟਰ ਅਤੇ ਕਿਸਾਨੀ ਨਾਲ ਜੁੜੇ ਅਹਿਮ ਮੁੱਦਿਆਂ ‘ਤੇ ਵਿਸਥਾਰਪੂਰਵਕ ਵਿਚਾਰ-ਚਰਚਾ ਕੀਤੀ। ਇਸ ਮੌਕੇ ਰਾਣਾ ਗਿੱਲ ਨੇ ਪੰਜਾਬ ਦੇ ਕਿਸਾਨਾਂ ਨੂੰ ਪੇਸ਼ ਆਉਣ ਵਾਲੀਆਂ ਦਰਪੇਸ਼ ਚੁਣੌਤੀਆਂ ਨੂੰ ਕੇਂਦਰੀ ਮੰਤਰੀ ਦੇ ਧਿਆਨ ‘ਚ ਲਿਆਂਦਾ ਅਤੇ ਪੰਜਾਬ ਦੀ ਕਿਸਾਨੀ ਨੂੰ ਹੋਰ ਮਜ਼ਬੂਤ, ਆਧੁਨਿਕ, ਟਿਕਾਊ ਅਤੇ ਲਾਹੇਵੰਦ ਬਣਾਉਣ ਲਈ ਲੋੜੀਂਦੇ ਕਦਮ ਚੁੱਕੇ ਜਾਣ ਦੀ ਅਪੀਲ ਕੀਤੀ। ਰਾਣਾ ਗਿੱਲ ਨੇ ਕੇਂਦਰੀ ਮੰਤਰੀ ਨੂੰ ਜਾਣੂ ਕਰਵਾਇਆ ਕਿ ਪੰਜਾਬ ਇਕ ਖੇਤੀ ਪ੍ਰਧਾਨ ਸੂਬਾ ਹੈ ਅਤੇ ਕਿਸਾਨ ਪੰਜਾਬ ਦੀ ਆਰਥਿਕਤਾ ਦੀ ਰੀੜ੍ਹ ਦੀ ਹੱਡੀ ਹਨ, ਲਿਹਾਜ਼ਾ ਕਿਸਾਨਾਂ ਦੀ ਆਮਦਨ ‘ਚ ਵਾਧਾ, ਖੇਤੀ ਦੀ ਲਾਗਤ ਘਟਾਉਣਾ, ਫ਼ਸਲੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨਾ, ਆਧੁਨਿਕ ਖੇਤੀ ਤਕਨੀਕਾਂ ਨੂੰ ਪ੍ਰੋਤਸਾਹਨ ਦੇਣਾ ਅਤੇ ਖੇਤੀਬਾੜੀ ਨੂੰ ਹੋਰ ਲਾਭਦਾਇਕ ਬਣਾਉਣਾ ਸਮੇਂ ਦੀ ਮੁੱਖ ਲੋੜ ਹੈ। ਇਸ ਮੌਕੇ ਕਿਸਾਨਾਂ ਦੀਆਂ ਮੌਜੂਦਾ ਸਮੱਸਿਆਵਾਂ, ਖੇਤੀਬਾੜੀ ਖੇਤਰ ‘ਚ ਆ ਰਹੀਆਂ ਚੁਣੌਤੀਆਂ ਅਤੇ ਉਨ੍ਹਾਂ ਦੇ ਢੁਕਵੇਂ ਹੱਲ ਲਈ ਕੇਂਦਰ ਸਰਕਾਰ ਵਲੋਂ ਕੀਤੇ ਜਾ ਰਹੇ ਉਪਰਾਲਿਆਂ ਬਾਰੇ ਵੀ ਸਾਰਥਕ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਚੌਹਾਨ ਨੇ ਰਾਣਾ ਗਿੱਲ ਨੂੰ ਭਰੋਸਾ ਦਿਵਾਇਆ ਕਿ ਪੰਜਾਬ ਦੇ ਖੇਤੀਬਾੜੀ ਖੇਤਰ ਨਾਲ ਸੰਬੰਧਿਤ ਮਸਲਿਆਂ ਦੇ ਹੱਲ ਲਈ ਜਲਦ ਢੁਕਵੇਂ ਕਦਮ ਚੁੱਕੇ ਜਾਣਗੇ।
ਪਿਛਲੀ ਖ਼ਬਰ ਘੱਗਰ ’ਚ ਪਾਣੀ ਖਤਰੇ ਦੇ ਨਿਸ਼ਾਨ ਤੋਂ ਉਪਰ ਪੁੱਜਿਆ ਅਗਲੀ ਖ਼ਬਰ ਵਾਹਨ ਚੋਰ ਗਰੋਹ ਦੇ 3 ਮੈਂਬਰ ਕਾਬੂ ਚੋਰੀ ਦੇ 10 ਮੋਟਰਸਾਈਕਲ ਤੇ 8 ਸਾਈਕਲ ਬਰਾਮਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।