21-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-08-2026

ਗੋ ਗਲੋਬਲ ਪਹੁੰਚ ਨਾਲ ਹਰਿਆਣਾ ਨੂੰ ਦੁਨੀਆ ਨਾਲ ਜੋੜਨ ਦੀ ਦਿਸ਼ਾ ’ਚ ਕਦਮ-ਨਾਇਬ ਸਿੰਘ ਸੈਣੀ

ਚੰਡੀਗੜ੍ਹ, 19 ਅਗਸਤ ( ਰਾਮ ਸਿੰਘ ਬਰਾੜ ) - ਹਰਿਆਣਾ ਨੂੰ ‘ਗੋ ਗਲੋਬਲ’ ਅਪਰੋਚ ਨਾਲ ਦੁਨੀਆ ਨਾਲ ਜੋੜਨ ਅਤੇ ਨੌਜਵਾਨਾਂ ਲਈ ਅੰਤਰਰਾਸ਼ਟਰੀ ਮੌਕਿਆਂ ਦਾ ਵਿਸਤਾਰ ਕਰਨ ਦੀ ਦਿਸ਼ਾ ਵਿੱਚ ਵਿਦੇਸ਼ ਸਹਿਯੋਗ ਵਿਭਾਗ ਵੱਲੋਂ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਇਸੇ ਲੜੀ ਵਿੱਚ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਬੁੱਧਵਾਰ ਨੂੰ ਚੰਡੀਗੜ੍ਹ ਵਿੱਚ ਹਰਿਆਣਾ ਦੀਆਂ ਵੱਖ-ਵੱਖ ਯੂਨੀਵਰਸਿਟੀਆਂ ਵਿੱਚ ਪੜ੍ਹ ਰਹੇ ਵਿਦੇਸ਼ੀ ਵਿਦਿਆਰਥੀਆਂ ਨਾਲ ਸੰਵਾਦ ਕੀਤਾ।

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਚੰਡੀਗੜ੍ਹ ਵਿਖੇ ਆਪਣੇ ਨਿਵਾਸ ਸਥਾਨ ‘ਤੇ ਹਰਿਆਣਾ ਦੀਆਂ ਵੱਖ-ਵੱਖ ਯੂਨੀਵਰਸਿਟੀਆਂ ਵਿੱਚ ਪੜ੍ਹ ਰਹੇ ਵਿਦੇਸ਼ੀ ਵਿਦਿਆਰਥੀਆਂ ਨਾਲ ਇੱਕ ਸਮੂਹ ਤਸਵੀਰ ਕਰਵਾਉਂਦੇ ਹੋਏ । 20-08-2026
ਚੰਡੀਗੜ੍ਹ, 19 ਅਗਸਤ ( ਰਾਮ ਸਿੰਘ ਬਰਾੜ ) - ਹਰਿਆਣਾ ਨੂੰ ‘ਗੋ ਗਲੋਬਲ’ ਅਪਰੋਚ ਨਾਲ ਦੁਨੀਆ ਨਾਲ ਜੋੜਨ ਅਤੇ ਨੌਜਵਾਨਾਂ ਲਈ ਅੰਤਰਰਾਸ਼ਟਰੀ ਮੌਕਿਆਂ ਦਾ ਵਿਸਤਾਰ ਕਰਨ ਦੀ ਦਿਸ਼ਾ ਵਿੱਚ ਵਿਦੇਸ਼ ਸਹਿਯੋਗ ਵਿਭਾਗ ਵੱਲੋਂ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਇਸੇ ਲੜੀ ਵਿੱਚ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਬੁੱਧਵਾਰ ਨੂੰ ਚੰਡੀਗੜ੍ਹ ਵਿੱਚ ਹਰਿਆਣਾ ਦੀਆਂ ਵੱਖ-ਵੱਖ ਯੂਨੀਵਰਸਿਟੀਆਂ ਵਿੱਚ ਪੜ੍ਹ ਰਹੇ ਵਿਦੇਸ਼ੀ ਵਿਦਿਆਰਥੀਆਂ ਨਾਲ ਸੰਵਾਦ ਕੀਤਾ। ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਮੌਜੂਦ ਵਿਦੇਸ਼ੀ ਵਿਦਿਆਰਥੀਆਂ ਨੂੰ ਸੰਬੋਧਤ ਕਰਦਿਆਂ ਕਿਹਾ ਕਿ ਅੱਜ ਦੁਨੀਆ ਤੇਜ਼ੀ ਨਾਲ ਬਦਲ ਰਹੀ ਹੈ। ਆਰਟੀਫੀਸ਼ੀਅਲ ਇੰਟੈਲੀਜੈਂਸ, ਰੋਬੋਟਿਕਸ ਅਤੇ ਹੋਰ ਆਧੁਨਿਕ ਤਕਨੀਕਾਂ ਨੇ ਸਿੱਖਿਆ, ਮੈਡੀਕਲ, ਖੇਤੀਬਾੜੀ ਸਮੇਤ ਵੱਖ-ਵੱਖ ਖੇਤਰਾਂ ਵਿੱਚ ਨਵੇਂ ਮੌਕੇ ਪੈਦਾ ਕੀਤੇ ਹਨ। ਅਜਿਹੇ ਵਿੱਚ ਨੌਜਵਾਨਾਂ ਨੂੰ ਲਗਾਤਾਰ ਸਿੱਖਦੇ ਰਹਿਣ, ਨਵੀਆਂ ਤਕਨੀਕਾਂ ਨੂੰ ਅਪਣਾਉਣ ਅਤੇ ਬਦਲਦੀ ਦੁਨੀਆ ਨਾਲ ਕਦਮ ਮਿਲਾ ਕੇ ਅੱਗੇ ਵਧਣ ਦੀ ਲੋੜ ਹੈ। ‘ਗੋ ਗਲੋਬਲ’ ਅਪਰੋਚ ਨਾਲ ਅੱਗੇ ਵਧਦਿਆਂ ਨੌਜਵਾਨਾਂ ਨੂੰ ਗਲੋਬਲ ਮੌਕਿਆਂ ਦਾ ਲਾਭ ਉਠਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਿੱਖਿਆ ਜੀਵਨ ਦਾ ਆਖਰੀ ਪੜਾਅ ਨਹੀਂ, ਸਗੋਂ ਅੱਗੇ ਵਧਣ ਦੀ ਸ਼ੁਰੂਆਤ ਹੈ। ਸੰਵਾਦ ਪ੍ਰੋਗਰਾਮ ਵਿੱਚ ਚੌਧਰੀ ਚਰਨ ਸਿੰਘ ਹਰਿਆਣਾ ਖੇਤੀਬਾੜੀ ਯੂਨੀਵਰਸਿਟੀ ਹਿਸਾਰ, ਕੁਰੂਕਸ਼ੇਤਰ ਯੂਨੀਵਰਸਿਟੀ ਕੁਰੂਕਸ਼ੇਤਰ ਅਤੇ ਮਹਿਰਿਸ਼ੀ ਮਾਰਕੰਡੇਸ਼ਵਰ ਯੂਨੀਵਰਸਿਟੀ ਮੁਲਾਣਾ ਵਿੱਚ ਪੜ੍ਹ ਰਹੇ 14 ਦੇਸ਼ਾਂ ਦੇ ਵਿਦਿਆਰਥੀ ਸ਼ਾਮਲ ਹੋਏ। ਇਸ ਦੌਰਾਨ ਮੁੱਖ ਮੰਤਰੀ ਨੇ ਵਿਦਿਆਰਥੀਆਂ ਨਾਲ ਉਨ੍ਹਾਂ ਦੀ ਪੜ੍ਹਾਈ ਅਤੇ ਖੋਜ ਕਾਰਜ ਨੂੰ ਲੈ ਕੇ ਸਿੱਧਾ ਸੰਵਾਦ ਕੀਤਾ। ਉਨ੍ਹਾਂ ਨੇ ਵਿਦਿਆਰਥੀਆਂ ਤੋਂ ਪੁੱਛਿਆ ਕਿ ਉਹ ਜਿਸ ਵਿਸ਼ੇ ‘ਤੇ ਖੋਜ ਕਰ ਰਹੇ ਹਨ, ਉਸ ਵਿੱਚ ਉਨ੍ਹਾਂ ਨੂੰ ਕੀ ਨਵਾਂ ਸਿੱਖਣ ਨੂੰ ਮਿਲਿਆ ਅਤੇ ਹਰਿਆਣਾ ਵਿੱਚ ਉਨ੍ਹਾਂ ਦਾ ਤਜਰਬਾ ਕਿਹੋ ਜਿਹਾ ਰਿਹਾ। ਵਿਦਿਆਰਥੀਆਂ ਨੇ ਵੀ ਮੁੱਖ ਮੰਤਰੀ ਦੇ ਸਾਹਮਣੇ ਆਪਣੇ ਤਜ਼ਰਬੇ ਸਾਂਝੇ ਕੀਤੇ ਅਤੇ ਹਰਿਆਣਾ ਵਿੱਚ ਸਿੱਖਿਆ, ਖੋਜ, ਯੂਨੀਵਰਸਿਟੀਆਂ ਦੇ ਮਾਹੌਲ, ਇੱਥੋਂ ਦੀ ਸੰਸਕ੍ਰਿਤੀ ਅਤੇ ਲੋਕਾਂ ਨਾਲ ਜੁੜੇ ਆਪਣੇ ਤਜ਼ਰਬਿਆਂ ਬਾਰੇ ਦੱਸਿਆ। ਪ੍ਰੋਗਰਾਮ ਦੌਰਾਨ ਵਿਦੇਸ਼ ਸਹਿਯੋਗ ਵਿਭਾਗ ਦੇ ਡਾਇਰੈਕਟਰ ਜਨਰਲ ਅਸ਼ੋਕ ਮੀਣਾ, ਮੁੱਖ ਮੰਤਰੀ ਦੇ ਉਪ ਪ੍ਰਧਾਨ ਸਕੱਤਰ ਅਜੈ ਕੁਮਾਰ, ਹਰਿਆਣਾ ਖੇਤੀਬਾੜੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. ਬਲਦੇਵ ਰਾਜ ਕੰਬੋਜ, ਡਾ. ਆਸ਼ਾ ਕਵਾਤੜਾ, ਕੁਰੂਕਸ਼ੇਤਰ ਯੂਨੀਵਰਸਿਟੀ ਤੋਂ ਪ੍ਰੋ. ਦੀਪਕ ਰਾਏ, ਪ੍ਰੋ. ਸੰਜੀਵ ਅਗਰਵਾਲ ਅਤੇ ਡਾ. ਰੋਸ਼ਨੀ, ਵਿਦੇਸ਼ ਸਹਿਯੋਗ ਵਿਭਾਗ ਦੀ ਸੰਯੁਕਤ ਡਾਇਰੈਕਟਰ ਹਿਨਾ ਬਿੰਦਲਿਸ਼ ਸਮੇਤ ਵਿਦੇਸ਼ੀ ਵਿਦਿਆਰਥੀ ਮੌਜੂਦ ਸਨ।
ਪਿਛਲੀ ਖ਼ਬਰ ਪੰਜਾਬ ਯੂਨੀਵਰਸਿਟੀ ਦੇ ਈਵਨਿੰਗ ਵਿਭਾਗ ਨੇ ਬੀ.ਏ . ਅਤੇ ਬੀ.ਕਾਮ ਦੇ ਵਿਦਿਆਰਥੀਆਂ ਲਈ ਇਕ ਪ੍ਰਵੇਸ਼ ਸਮਾਰੋਹ ਕਰਵਾਇਆ ਅਗਲੀ ਖ਼ਬਰ ਬਿਨਾਂ ਲਾਇਸੰਸ ਇੰਮੀਗ੍ਰੇਸ਼ਨ ਕੰਪਨੀ ਚਲਾਉਣ ’ਤੇ ਮਾਮਲਾ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।